Homeਪੰਜਾਬਲ੍ਹਾ ਰੋਜ਼ਗਾਰ ਦਫ਼ਤਰ ਵਿਖੇ 31 ਅਗਸਤ ਨੂੰ ਵਿਸ਼ੇਸ਼ ਪਲੇਸਮੈਂਟ ਕੈਂਪ

ਲ੍ਹਾ ਰੋਜ਼ਗਾਰ ਦਫ਼ਤਰ ਵਿਖੇ 31 ਅਗਸਤ ਨੂੰ ਵਿਸ਼ੇਸ਼ ਪਲੇਸਮੈਂਟ ਕੈਂਪ

Special Placement Camp to Be Held at Employment Office on August 31

ਸੰਗਰੂਰ, 28 ਅਗਸਤ, 2026 (ਰਾਜੇਸ਼ ਕੁਮਾਰ) : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮਿਤੀ 31 ਅਗਸਤ 2026, ਦਿਨ ਸੋਮਵਾਰ ਨੂੰ ਦਫ਼ਤਰ ਵਿਖੇ ਇੱਕ ਵਿਸ਼ੇਸ਼ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਕਾਮਨ ਸਰਵਿਸ ਸੈਂਟਰ (CSC) ਅਤੇ ਐੱਸ. ਆਈ. ਐੱਸ. (SIS Ltd.) ਕੰਪਨੀ ਦੇ ਵਿਸ਼ੇਸ਼ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਯੋਗ ਉਮੀਦਵਾਰਾਂ ਦੀ ਚੋਣ ਇੰਟਰਵਿਊ ਰਾਹੀਂ ਕੀਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ, ਸੰਗਰੂਰ ਨੇ ਦੱਸਿਆ ਕਿ ਕੈਂਪ ਦੌਰਾਨ ਕਾਮਨ ਸਰਵਿਸ ਸੈਂਟਰ (CSC) ਵੱਲੋਂ VLE (Village Level Entrepreneur) ਦੀਆਂ ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਦੋਵਾਂ ਦੀ ਇੰਟਰਵਿਊ ਲਈ ਜਾਵੇਗੀ, ਜਿਸ ਲਈ ਉਮੀਦਵਾਰ ਦੀ ਵਿਦਿਅਕ ਯੋਗਤਾ 10ਵੀਂ ਤੋਂ ਪੋਸਟ ਗ੍ਰੈਜੂਏਟ ਅਤੇ ਉਮਰ 18 ਤੋਂ 60 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ SIS Ltd. ਕੰਪਨੀ ਵੱਲੋਂ ਸਕਿਊਰਿਟੀ ਗਾਰਡ ਅਤੇ ਸਕਿਊਰਿਟੀ ਸੁਪਰਵਾਈਜ਼ਰ ਦੀਆਂ ਅਸਾਮੀਆਂ ਲਈ ਕੇਵਲ ਲੜਕਿਆਂ ਦੀ ਇੰਟਰਵਿਊ ਲਈ ਜਾਵੇਗੀ, ਜਿਸ ਲਈ ਘੱਟੋ-ਘੱਟ 10ਵੀਂ ਪਾਸ ਅਤੇ 18 ਤੋਂ 40 ਸਾਲ ਦੀ ਉਮਰ ਵਾਲੇ ਉਮੀਦਵਾਰ ਯੋਗ ਹੋਣਗੇ। ਉਨ੍ਹਾਂ ਦੱਸਿਆ ਕਿ ਚਾਹਵਾਨ ਅਤੇ ਯੋਗ ਪ੍ਰਾਰਥੀ ਆਪਣੇ ਰਿਜ਼ਿਊਮ ਅਤੇ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋਕਾਪੀਆਂ ਨਾਲ ਲੈ ਕੇ ਮਿਤੀ 31.08.2026 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਸ਼ਾਮਲ ਹੋਣ ਲਈ ਕੋਈ ਵੀ ਟੀ.ਏ. ਜਾਂ ਡੀ.ਏ. ਮਿਲਣਯੋਗ ਨਹੀਂ ਹੋਵੇਗਾ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments