ਚੰਡੀਗੜ੍ਹ, 21 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀਰਵਾਰ, 22 ਅਕਤੂਬਰ ਤੋਂ ਸ਼ੁਰੂ ਹੋ ਕੇ 27 ਅਕਤੂਬਰ ਤੱਕ ਚੱਲੇਗਾ। ਸਦਨ ਦੀ ਕਾਰਵਾਈ ਪਹਿਲੇ ਦਿਨ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਪਹਿਲੇ ਦਿਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਦੇ ਨਾਲ ਗੈਰ-ਸਰਕਾਰੀ ਕੰਮਕਾਜ ਵੀ ਕੀਤਾ ਜਾਵੇਗਾ। ਸਰਕਾਰੀ ਕੰਮਕਾਜ 23 ਅਕਤੂਬਰ ਨੂੰ ਹੋਵੇਗਾ। ਇਜਲਾਸ ਦੌਰਾਨ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧਾਂ, ਸਰਕਾਰੀ ਮੁਲਾਜ਼ਮਾਂ ਦੇ ਰੋਸ ਅਤੇ ਕੇਂਦਰੀ ਜਾਂਚ ਏਜੰਸੀ ਵੱਲੋਂ ਕੀਤੀ ਗਈ ਕਾਰਵਾਈ ਵਰਗੇ ਮੁੱਦਿਆਂ ’ਤੇ ਸਰਕਾਰ ਨੂੰ ਵਿਰੋਧੀ ਧਿਰ ਦੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨਾਂ ਨਾਲ ਜੁੜੇ ਮਸਲੇ ਅਤੇ ਅਮਰੀਕਾ ਨਾਲ ਪ੍ਰਸਤਾਵਿਤ ਵਪਾਰਕ ਸਮਝੌਤੇ ਦਾ ਵਿਰੋਧ ਵੀ ਚਰਚਾ ਵਿੱਚ ਆ ਸਕਦਾ ਹੈ।
27 ਅਕਤੂਬਰ ਨੂੰ ਵਿਧਾਨਕ ਕੰਮਕਾਜ ਹੋਣ ਦੀ ਸੰਭਾਵਨਾ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਰਹਿਣਗੀਆਂ ਕਿ ਸਰਕਾਰ ਕਿਹੜੇ ਅਹਿਮ ਮਤੇ ਅਤੇ ਬਿੱਲ ਸਦਨ ਵਿੱਚ ਪੇਸ਼ ਕਰਦੀ ਹੈ ਅਤੇ ਵਿਰੋਧੀ ਧਿਰ ਕਿਹੜੇ ਮੁੱਦੇ ਉਠਾਉਂਦੀ ਹੈ।
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕ ਤੋਂ, ਭਾਰੀ ਹੰਗਾਮੇ ਦੇ ਆਸਾਰ
Punjab Assembly’s special session begins tomorrow amid expectations of heated debates and a possible political uproar.






