Home ਪੰਜਾਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਬੇਬੇ ਨਾਨਕੀ ਗਰਲਜ਼ ਹੋਸਟਲ ਵਿਖੇ...

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਬੇਬੇ ਨਾਨਕੀ ਗਰਲਜ਼ ਹੋਸਟਲ ਵਿਖੇ ਵਿਦਿਆਰਥਣਾਂ ਨੂੰ ਦਿੱਤੀ ਜਾਵੇਗੀ ਗੱਤਕੇ ਦੀ ਵਿਸ਼ੇਸ਼ ਸਿਖਲਾਈ

Special Gatka Training to Be Provided to Female Students at Bebe Nanki Girls’ Hostel, Sri Guru Granth Sahib World University

0

ਫਤਿਹਗੜ੍ਹ ਸਾਹਿਬ, 19 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਬੇਬੇ ਨਾਨਕੀ ਗਰਲਜ਼ ਹੋਸਟਲ ਵਿਖੇ ਰਹਿ ਰਹੀਆਂ ਵਿਦਿਆਰਥਣਾਂ ਲਈ ਗੱਤਕੇ ਦੀ ਵਿਸ਼ੇਸ਼ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥਣਾਂ ਨੂੰ ਸਿੱਖ ਮਾਰਸ਼ਲ ਆਰਟ ਗੱਤਕੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸਵੈ-ਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਵਪੱਖੀ ਵਿਕਾਸ ਲਈ ਦੁਨਿਆਵੀ ਸਿੱਖਿਆ ਦੇ ਨਾਲ-ਨਾਲ ਗੁਰਬਾਣੀ ਕੀਰਤਨ ਅਤੇ ਗੁਰਬਾਣੀ ਸੰਥਿਆ ਨਾਲ ਜੁੜਨਾ ਵੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਲੜਕੀਆਂ ਲਈ ਸਵੈ-ਰੱਖਿਆ ਦੇ ਗੁਰ ਸਿੱਖਣੇ ਬੇਹੱਦ ਜ਼ਰੂਰੀ ਹਨ। ਗੱਤਕਾ ਸਿੱਖ ਮਾਰਸ਼ਲ ਆਰਟ ਹੋਣ ਦੇ ਨਾਲ-ਨਾਲ ਸਰੀਰਕ ਤੰਦਰੁਸਤੀ, ਸਵੈ-ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਵਧਾਉਣ ਦਾ ਉੱਤਮ ਸਾਧਨ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਸਿਖਲਾਈ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ, ਖ਼ੁਦ ਅੱਗੇ ਆ ਕੇ ਇਸ ਕਲਾ ਨੂੰ ਸਿੱਖਣ, ਆਪਣੀ ਸੁਰੱਖਿਆ ਪ੍ਰਤੀ ਜਾਗਰੂਕ ਰਹਿਣ ਅਤੇ ਸਿੱਖ ਵਿਰਾਸਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸਰੀਰਕ ਸਿੱਖਿਆ ਅਤੇ ਖੇਡ ਤਕਨਾਲੋਜੀ ਵਿਭਾਗ ਦੇ ਮੁਖੀ ਡਾ. ਵਰਿੰਦਰ ਸਿੰਘ ਭੁੱਲਰ, ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਹਰਦੇਵ ਸਿੰਘ, ਯੂਨੀਵਰਸਿਟੀ ਦੇ ਗੱਤਕਾ ਕੋਚ ਸ. ਤਲਵਿੰਦਰ ਸਿੰਘ, ਸਰੀਰਕ ਸਿੱਖਿਆ ਅਤੇ ਖੇਡ ਤਕਨਾਲੋਜੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਬਹਾਦੁਰ ਸਿੰਘ, ਧਰਮ ਅਧਿਐਨ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਹਰਨੀਤ ਕੌਰ ਅਤੇ ਬੇਬੇ ਨਾਨਕੀ ਗਰਲਜ਼ ਹੋਸਟਲ ਦੀਆਂ ਵਾਰਡਨ ਸਰਬਜੀਤ ਕੌਰ ਅਤੇ ਨਰਿੰਦਰ ਕੌਰ ਵੀ ਮੌਜੂਦ ਸਨ। ਯੂਨੀਵਰਸਿਟੀ ਦੀ ਇਹ ਪਹਿਲਕਦਮੀ ਵਿਦਿਆਰਥਣਾਂ ਨੂੰ ਸਿੱਖ ਵਿਰਾਸਤ ਨਾਲ ਜੋੜਨ, ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਸਵੈ-ਰੱਖਿਆ ਲਈ ਸਮਰੱਥ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

Exit mobile version