Homeਪਟਿਆਲਾ ਅਪਡੇਟਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ...

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨ

Special voter registration camp held at Government (State) College of Education, Patiala, to encourage voter enrollment and awareness.

ਪਟਿਆਲਾ, 31 ਅਗਸਤ, 2026 (ਦੀਪਕ ਦੱਤਾ) : ਪਟਿਆਲਾ: (ਮਿਤੀ 31-08-2026) ਚੋਣ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵਿਖੇ ਪ੍ਰਿੰਸੀਪਲ ਪ੍ਰੋ. (ਡਾ.) ਵਨੀਤਾ ਰਾਣੀ ਦੀ ਅਗਵਾਈ ਹੇਠ ਕਾਲਜ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸ਼੍ਰੀ. ਕੁੰਦਨ ਗੋਗੀਆ, ਮੇਅਰ, ਪਟਿਆਲਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਪ੍ਰਿੰਸੀਪਲ ਪ੍ਰੋ. (ਡਾ.) ਵਨੀਤਾ ਰਾਣੀ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਦੁਆਰਾ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਲਈ ਉਨ੍ਹਾਂ ਨੂੰ ਇੱਕ ਪ੍ਰੇਰਨਾ ਸ੍ਰੋਤ ਦੱਸਿਆ। ਮੇਅਰ ਸ਼੍ਰੀ. ਕੁੰਦਨ ਗੋਗੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨੌਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਦੇਸ਼ ਦੇ ਭਵਿੱਖ ਦਾ ਫੈਸਲਾ ਕਰਨ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਨੇ ਸਮੂਹ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਅਤੇ ਬਿਨਾਂ ਕਿਸੇ ਲਾਲਚ, ਡਰ ਜਾਂ ਭੇਦਭਾਵ ਤੋਂ ਬਿਨਾਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਨੋਡਲ ਅਫ਼ਸਰ ਸਵੀਪ ਪਟਿਆਲਾ (ਸ਼ਹਿਰੀ) ਸ਼੍ਰੀ. ਰੁਪਿੰਦਰ ਸਿੰਘ ਨੇ ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨਾਂ ਨੂੰ ਵੋਟ ਰਜਿਸਟ੍ਰੇਸ਼ਨ ਕਰਵਾਉਣ ਅਤੇ ਆਪਣੇ ਪਰਿਵਾਰ ਅਤੇ ਆਪਣੇ ਆਲੇ-ਦੁਆਲੇ ਦੇ ਨੌਜਵਾਨ ਵੋਟਰਾਂ ਦੀ ਵੋਟ ਬਣਾਉਣ ਸਬੰਧੀ ਪ੍ਰੋਤਸਾਹਿਤ ਕੀਤਾ। ਅਸਿ. ਪ੍ਰੋ. ਜਗਦੇਵ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਦੀ ਵੈਬਸਾਈਟ ਅਤੇ ਮੋਬਾਇਲ ਐਪਸ ਦੀ ਵਰਤੋਂ ਕਰਦੇ ਹੋਏ ਨੌਜਵਾਨ ਵੋਟਰਾਂ ਨੂੰ ਨਵੀਂ ਵੋਟ ਬਣਾਉਣ ਸਬੰਧੀ ਫਾਰਮ-6 ਭਰਨ ਦੀ ਮੁਕੰਮਲ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਕਾਲਜ ਦੇ ਫਾਈਨ ਆਰਟਸ ਵਿਭਾਗ ਦੇ ਅਸਿ.ਪ੍ਰੋ. ਨਵਨੀਤ ਕੌਰ ਜੈਜੀ ਦੇ ਵਿਦਿਆਰਥੀਆਂ ਦੁਆਰਾ ਵੋਟਰ ਜਾਗਰੂਕਤਾ ਸਬੰਧੀ ਬਣਾਏ ਗਏ ਪੋਸਟਰ ਦੀ ਪ੍ਰਦਰਸ਼ਨੀ ਲਗਾਈ ਗਈ। ਬੀ.ਐਡ. ਭਾਗ ਦੂਜਾ ਦੀਆਂ ਵਿਦਿਆਰਥਣਾਂ ਅਮਨਦੀਪ ਕੌਰ ਅਤੇ ਗੁਨਾਵਰੀ ਸਿਆਲ ਦੁਆਰਾ “ਵੋਟ ਦੇ ਅਧਿਕਾਰ” ਵਿਸ਼ੇ ਸਬੰਧੀ ਭਾਸ਼ਣ ਦਿੱਤਾ ਗਿਆ। ਸੰਗੀਤ ਵਿਭਾਗ ਦੇ ਅਸਿ. ਪ੍ਰੋ. ਡਾ. ਰੇਖਾ ਸ਼ਰਮਾ ਦੁਆਰਾ ਤਿਆਰ ਕਰਵਾਇਆ ਦੇਸ਼ ਭਗਤੀ ਦਾ ਗੀਤ ਵਿਦਿਆਰਥੀਆਂ ਦੁਆਰਾ ਪੇਸ਼ ਕੀਤਾ ਗਿਆ। ਮੰਚ ਸੰਚਾਲਨ ਅਸਿਸਟੈਂਟ ਪ੍ਰੋਫ਼ੈਸਰ ਡਾ. ਕੁਲਜੀਤ ਕੌਰ ਦੁਆਰਾ ਕੀਤਾ ਗਿਆ। ਇਸ ਵੋਟਰ ਰਜਿਸਟ੍ਰੇਸ਼ਨ ਕੈਂਪ ਵਿੱਚ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਦੁਆਰਾ ਭਾਗ ਲਿਆ ਗਿਆ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments