Home ਪਟਿਆਲਾ ਅਪਡੇਟ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਸਭ ਤੋਂ ਕਾਰਗਰ ਹਥਿਆਰ;...

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਸਭ ਤੋਂ ਕਾਰਗਰ ਹਥਿਆਰ; ਸਹਿਜ ਢਿੱਲੋਂ ਨੂੰ ਬੁਲੇਟ ਮੋਟਰਸਾਈਕਲ ਦੇ ਕੇ ਕੀਤਾ ਵਿਸ਼ੇਸ਼ ਸਨਮਾਨ

Sahaj Dhillon Honored with Bullet Motorcycle; Sports Promoted as a Weapon Against Drugs

0

ਪਟਿਆਲਾ, 13 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਸ਼੍ਰੀ ਮੋਹਿਤ ਮੋਹਿੰਦਰਾ ਨੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ, ਪਿੰਡ ਜਸੋਵਾਲ ਵੱਲੋਂ ਆਯੋਜਿਤ ਸ਼ਾਨਦਾਰ ਕ੍ਰਿਕਟ ਅਤੇ ਵਾਲੀਬਾਲ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਲੱਬ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜੋਕੇ ਦੌਰ ਵਿੱਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।  ਮੋਹਿਤ ਮੋਹਿੰਦਰਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬੇਹੱਦ ਜ਼ਰੂਰੀ ਹਨ। ਖੇਡਾਂ ਨਾਲ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਆਪਸੀ ਸਹਿਯੋਗ ਅਤੇ ਟੀਮ ਭਾਵਨਾ ਵਰਗੇ ਉੱਤਮ ਗੁਣ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ‘ਤੇ ਅਜਿਹੇ ਖੇਡ ਮੇਲੇ ਕਰਵਾਉਣਾ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਪੇਂਡੂ ਖੇਤਰ ਦੇ ਉੱਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਸਕਾਰਾਤਮਕ ਦਿਸ਼ਾ ਵਿੱਚ ਅੱਗੇ ਵਧਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਆਪਸੀ ਭਾਈਚਾਰਕ ਸਾਂਝ, ਏਕਤਾ ਅਤੇ ਜਿੱਤ-ਹਾਰ ਨੂੰ ਖਿੜੇ ਮੱਥੇ ਸਵੀਕਾਰ ਕਰਨ ਦਾ ਜਜ਼ਬਾ ਸਿਖਾਉਂਦੇ ਹਨ।

ਇਸ ਟੂਰਨਾਮੈਂਟ ਦੌਰਾਨ ਹੋਏ ਕ੍ਰਿਕਟ ਅਤੇ ਵਾਲੀਬਾਲ ਦੇ ਦਿਲਚਸਪ ਮੁਕਾਬਲਿਆਂ ਵਿੱਚ ਵੱਖ-ਵੱਖ ਟੀਮਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਗਮ ਦਾ ਮੁੱਖ ਆਕਰਸ਼ਣ ਖਿਡਾਰੀ ਸਹਿਜ ਢਿੱਲੋਂ ਦਾ ਵਿਸ਼ੇਸ਼ ਸਨਮਾਨ ਰਿਹਾ, ਜਿਨ੍ਹਾਂ ਨੂੰ ਕਲੱਬ ਵੱਲੋਂ ਬੁਲੇਟ ਮੋਟਰਸਾਈਕਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੋਹਿਤ ਮੋਹਿੰਦਰਾ ਨੇ ਕਿਹਾ ਕਿ ਖਿਡਾਰੀਆਂ ਦੀ ਅਜਿਹੀ ਹੌਸਲਾ ਅਫ਼ਜ਼ਾਈ ਨਾਲ ਦੂਜੇ ਨੌਜਵਾਨਾਂ ਨੂੰ ਵੀ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਦੀ ਪ੍ਰੇਰਨਾ ਮਿਲਦੀ ਹੈ। ਇਸ ਮੌਕੇ ਕਲੱਬ ਦੇ ਮੈਂਬਰ ਪਰਮਵੀਰ ਸਿੰਘ, ਹੇਮੰਤ ਸਿੰਘ, ਅਮਰਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਹਾਦਰ ਸਿੰਘ, ਨਰਿੰਦਰ ਸਿੰਘ, ਜਤਿੰਦਰ ਸਿੰਘ, ਕਰਵਿੰਦਰ ਸਿੰਘ, ਕਰਨ ਖਰੋੜ, ਸਾਹਿਲ ਖਰੋੜ, ਗੁਰਿੰਦਰ ਸਿੰਘ, ਹਰਸ਼ਦੀਪ ਸਿੰਘ, ਸੇਵਕ ਸਿੰਘ, ਅਮਨਦੀਪ ਸਿੰਘ, ਮਨਿੰਦਰ ਸਿੰਘ, ਲਖਵਿੰਦਰ ਸਿੰਘ, ਜਗਵਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਹਾਜ਼ਰ ਸਨ। ਇਸ ਤੋਂ ਇਲਾਵਾ ਸੁਖਪਾਲ ਸਿੰਘ ਚੇਅਰਮੈਨ, ਹਰਵੀਰ ਸਿੰਘ ਢੀਂਡਸਾ, ਮਲਕੀਤ ਸਿੰਘ ਭਾਈਆ, ਕੇਵਲ ਸਿੰਘ, ਗੁਰਜੀਤ ਸਿੰਘ, ਗੁਰਤੇਜ ਸਿੰਘ, ਰਮਨਦੀਪ ਸਿੰਘ, ਭੁਪਿੰਦਰ ਪਾਲ ਸਿੰਘ, ਇੰਦਰਜੀਤ ਸਿੰਘ, ਚੰਨਪ੍ਰੀਤ ਸਿੰਘ ਟਿਵਾਣਾ, ਗੁਰਦੀਪ ਸਿਉਣਾ, ਭਗਵੰਤ ਸਿੰਘ, ਬਲਕਾਰ ਸਿੰਘ (ਫੌਜੀ),  ਪ੍ਰਿੰਸ, ਬਹਾਦਰੀ, ਲਾਲੀ ਖਰੋੜ, ਮਨਿੰਦਰ (ਸੋਨੀ), ਸ਼ਮਸ਼ਾਦ ਅਲੀ, ਗੁਰਮੀਤ ਸਿੱਘ, ਪ੍ਰੇਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਖੇਡ ਪ੍ਰੇਮੀ ਮੌਜੂਦ ਰਹੇ।

Exit mobile version