Home ਪੰਜਾਬ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੰਗਰੂਰ ਵਿਖੇ ਰਾਜ ਪੱਧਰੀ ਮੁਕਾਬਲੇ ਸਮਾਪਤ

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੰਗਰੂਰ ਵਿਖੇ ਰਾਜ ਪੱਧਰੀ ਮੁਕਾਬਲੇ ਸਮਾਪਤ

State-Level ‘Khedan Watan Punjab Diyan’ Competition Concludes in Sangrur

0
ਸਵਰਗੀ ਪਦਮ ਸ਼੍ਰੀ ਕੌਰ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਕੀਤਾ ਵਿਸ਼ੇਸ਼ ਸਨਮਾਨ
ਸੰਗਰੂਰ, 24 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਸੀਜ਼ਨ-4 ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਕਰਵਾਏ ਗਏ ਕਬੱਡੀ (ਨੈਸ਼ਨਲ ਸਟਾਈਲ), ਕਿੱਕ ਬਾਕਸਿੰਗ ਅਤੇ ਰੋਲਰ ਸਕੇਟਿੰਗ ਦੇ ਰਾਜ ਪੱਧਰੀ ਮੁਕਾਬਲੇ ਸਮਾਪਤ ਹੋ ਗਏ। 17 ਤੋਂ 23 ਨਵੰਬਰ ਤੱਕ ਚੱਲੇ ਇਨ੍ਹਾਂ ਮੁਕਾਬਲਿਆਂ ਦੇ ਆਖ਼ਰੀ ਦਿਨ ਵੀ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ, ਦਿੜ੍ਹਬਾ ਵਿਖੇ ਕਬੱਡੀ (ਨੈਸ਼ਨਲ ਸਟਾਈਲ) ਦੇ ਮੁਕਾਬਲਿਆਂ ਦੌਰਾਨ ਵਿੱਤ ਮੰਤਰੀ ਪੰਜਾਬ ਸ੍ਰ ਹਰਪਾਲ ਸਿੰਘ ਚੀਮਾ ਦੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਅਨੁਸ਼ਾਸਨ ਤੇ ਟੀਮ ਭਾਵਨਾ ਵਿਕਸਤ ਕਰਨ ਦਾ ਮੌਕਾ ਦਿੰਦੀਆਂ ਹਨ। ਇਸ ਮੌਕੇ ਉੱਘੇ ਸਮਾਜ ਸੇਵਕ, ਖੇਡ ਪ੍ਰਮੋਟਰ ਅਤੇ ਬਲਾਕ ਸੰਮਤੀ ਮੈਂਬਰ ਦਲਵਾਰਾ ਸਿੰਘ ਭੰਗੂ, ਕਬੱਡੀ ਖਿਡਾਰੀ ਰਣ ਸਿੰਘ ਰਣੀਆ ਅਤੇ ਸਵਰਗੀ ਪਦਮ ਸ਼੍ਰੀ ਕੌਰ ਸਿੰਘ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਮੁੱਖ ਮਹਿਮਾਨ ਨੇ ਕੌਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।
ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਕਬੱਡੀ (ਨੈਸ਼ਨਲ ਸਟਾਈਲ) ਦੇ ਫਾਈਨਲ ਮੁਕਾਬਲੇ ਵਿੱਚ ਰੂਪਨਗਰ ਦੀ ਟੀਮ ਨੇ ਪਠਾਨਕੋਟ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਪਠਾਨਕੋਟ ਦੂਜੇ ਸਥਾਨ ’ਤੇ ਰਿਹਾ।  ਰੋਲਰ ਸਕੇਟਿੰਗ ਦੇ ਅੰਡਰ-21 ਲੜਕਿਆਂ ਦੀ 3,000 ਮੀਟਰ ਰੋਡ ਰੇਸ ਵਿੱਚ ਸੰਗਰੂਰ ਦੇ ਲਕਸ਼ਦੀਪ ਸਿੰਘ ਨੇ ਪਹਿਲਾ, ਫ਼ਾਜ਼ਿਲਕਾ ਦੇ ਅਨਮੋਲ ਸਿੰਘ ਨੇ ਦੂਜਾ ਅਤੇ ਮਾਨਸਾ ਦੇ ਸੁਖਵਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਿੱਕ ਬਾਕਸਿੰਗ ਦੇ 31 ਤੋਂ 40 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਦੇ 65 ਕਿਲੋ ਭਾਰ ਵਰਗ ਵਿੱਚ ਫ਼ਾਜ਼ਿਲਕਾ ਦੀ ਜੋਤੀ ਬਾਲਾ ਪਹਿਲੇ ਅਤੇ ਮਾਨਸਾ ਦੀ ਗਗਨਦੀਪ ਕੌਰ ਦੂਜੇ ਸਥਾਨ ’ਤੇ ਰਹੀ। ਇਸੇ ਉਮਰ ਵਰਗ ਦੇ 70 ਕਿਲੋ ਭਾਰ ਵਰਗ ਵਿੱਚ ਬਠਿੰਡਾ ਦੀ ਹਰਪ੍ਰੀਤ ਕੌਰ ਪਹਿਲੇ ਅਤੇ ਸੰਗਰੂਰ ਦੀ ਹਰਦੀਪ ਕੌਰ ਦੂਜੇ ਸਥਾਨ ’ਤੇ ਰਹੀ। ਜਲੰਧਰ ਦੀ ਅਨੀਤਾ ਰਾਣੀ ਅਤੇ ਫ਼ਾਜ਼ਿਲਕਾ ਦੀ ਸ਼ਾਲੂ ਬਾਲਾ ਨੇ ਸਾਂਝਾ ਤੀਜਾ ਸਥਾਨ ਪ੍ਰਾਪਤ ਕੀਤਾ।

Exit mobile version