Home ਪੰਜਾਬ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜੂਡੋ ਤੇ ਸਾਫਟਬਾਲ ਦੇ ਰਾਜ ਪੱਧਰੀ ਮੁਕਾਬਲੇ...

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜੂਡੋ ਤੇ ਸਾਫਟਬਾਲ ਦੇ ਰਾਜ ਪੱਧਰੀ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ

State-Level Judo and Softball Competitions Under Khedan Watan Punjab-2026 Conclude with Enthusiasm and Grand Celebrations.

0
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਦਿਖਾਇਆ ਆਪਣਾ ਖੇਡ ਹੁਨਰ
ਫ਼ਤਹਿਗੜ੍ਹ ਸਾਹਿਬ, 24 ਨਵੰਬਰ, 2026 (ਛਤਰਪਾਲ ਸਿੰਘ ) : ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ 17 ਨਵੰਬਰ ਤੋਂ 23 ਨਵੰਬਰ ਤੱਕ ਕਰਵਾਏ ਗਏ ਰਾਜ ਪੱਧਰੀ ਜੂਡੋ ਅਤੇ ਸਾਫਟਬਾਲ ਦੇ ਮੁਕਾਬਲੇ ਖਿਡਾਰੀਆਂ ਦੀ ਖੇਡ ਭਾਵਨਾ ਅਤੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਏ। ਜਿਨ੍ਹਾਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਸਰਕਾਰ ਦੀ ਖੇਡ ਨੀਤੀ ਸਦਕਾ ਅੱਜ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖਿਡਾਰੀਆਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿਹਤਮੰਦ ਜੀਵਨ ਜਿਊਣ ਅਤੇ ਖੇਡਾਂ ਦੇ ਖੇਤਰ ਵਿੱਚ ਆਪਣਾ ਭਵਿੱਖ ਬਣਾਉਣ ਲਈ ਪ੍ਰੇਰਿਤ ਕਰਨ ਦਾ ਪ੍ਰਭਾਵਸ਼ਾਲੀ ਸਾਧਨ ਹਨ। ਅਜਿਹੇ ਖੇਡ ਮੁਕਾਬਲੇ ਖਿਡਾਰੀਆਂ ਵਿੱਚ ਮੁਕਾਬਲੇ ਦੀ ਭਾਵਨਾ, ਅਨੁਸ਼ਾਸਨ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਦੇ ਹਨ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਜੂਡੋ ਦੇ ਅੰਡਰ-21 ਲੜਕੀਆਂ ਦੇ 52 ਕਿਲੋਗ੍ਰਾਮ ਭਾਰ ਵਰਗ ਵਿੱਚ ਪਟਿਆਲਾ ਦੀ ਵੰਸ਼ਿਕਾ ਨੇ ਪਹਿਲਾ, ਤਾਸ਼ੀਫ ਅਨੁਸਾਰੀ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਹੁਸ਼ਿਆਰਪੁਰ ਦੀ ਜਾਨਵੀ ਅਤੇ ਬਠਿੰਡਾ ਦੀ ਗਗਨਦੀਪ ਨੇ ਸਾਂਝੇ ਤੌਰ ‘ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-21 ਲੜਕੀਆਂ ਦੇ 48 ਕਿਲੋਗ੍ਰਾਮ ਭਾਰ ਵਰਗ ਵਿੱਚ ਪਟਿਆਲਾ ਦੀ ਮੁਸਕਾਨ ਬਾਂਸਲ ਨੇ ਪਹਿਲਾ, ਲੁਧਿਆਣਾ ਦੀ ਨਮਰਤਾ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਫਾਜ਼ਿਲਕਾ ਦੀ ਦੀਪੀਕਾ ਅਤੇ ਐਸ.ਏ.ਐਸ. ਨਗਰ ਦੀ ਮੰਨਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਹਨਾ ਦੱਸਿਆ ਕਿ ਸਾਫਟਬਾਲ ਦੇ ਅੰਡਰ-14 ਲੜਕੀਆਂ ਦੇ ਵਰਗ ਵਿੱਚ ਲੁਧਿਆਣਾ ਦੀ ਟੀਮ ਨੇ ਪਹਿਲਾ, ਅੰਮ੍ਰਿਤਸਰ ਨੇ ਦੂਜਾ ਅਤੇ ਮੋਗਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਦੇ ਵਰਗ ਵਿੱਚ ਅੰਮ੍ਰਿਤਸਰ ਦੀ ਟੀਮ ਪਹਿਲੇ, ਫਾਜ਼ਿਲਕਾ ਦੀ ਟੀਮ ਦੂਜੇ ਅਤੇ ਮੋਗਾ ਦੀ ਟੀਮ ਤੀਜੇ ਸਥਾਨ ‘ਤੇ ਰਹੀ। ਇਸੇ ਤਰ੍ਹਾਂ ਅੰਡਰ-21 ਲੜਕੀਆਂ ਦੇ ਵਰਗ ਵਿੱਚ ਲੁਧਿਆਣਾ ਦੀ ਟੀਮ ਨੇ ਪਹਿਲਾ, ਫਿਰੋਜ਼ਪੁਰ ਨੇ ਦੂਜਾ ਅਤੇ ਪਟਿਆਲਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Exit mobile version