Homeਪੰਜਾਬ“ਖੇਡਾਂ ਵਤਨ ਪੰਜਾਬ ਦੀਆਂ-2026” ਤਹਿਤ ਫਤਹਿਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਜੂਡੋ, ਸਾਫਟਬਾਲ...

“ਖੇਡਾਂ ਵਤਨ ਪੰਜਾਬ ਦੀਆਂ-2026” ਤਹਿਤ ਫਤਹਿਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਜੂਡੋ, ਸਾਫਟਬਾਲ ਅਤੇ ਗੱਤਕਾ ਮੁਕਾਬਲੇ ਸ਼ੁਰੂ

State-Level Judo, Softball and Gatka Competitions Kick Off in Fatehgarh Sahib Under Khedan Watan Punjab Diyan 2026.

ਪਹਿਲੇ ਦਿਨ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਦਿਖਾਏ ਖੇਡ ਪ੍ਰਤੀਭਾ ਦੇ ਹੁਨਰ

ਫਤਹਿਗੜ੍ਹ ਸਾਹਿਬ, 17 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਜੂਡੋ, ਸਾਫਟਬਾਲ ਅਤੇ ਗੱਤਕਾ ਦੇ ਰਾਜ ਪੱਧਰੀ ਖੇਡ ਮੁਕਾਬਲੇ 23 ਨਵੰਬਰ 2026 ਤੱਕ ਵੱਖ-ਵੱਖ ਖੇਡ ਸਥਾਨਾਂ ‘ਤੇ ਕਰਵਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਸ੍ਰੀ ਹਰਪਿੰਦਰ ਸਿੰਘ ਨੇ ਦੱਸਿਆ ਕਿ ਗੱਤਕਾ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੰਸਾਲੀ ਵਾਲੇ ਬਾਬਾ ਸ੍ਰੀ ਪਰਮਜੀਤ ਸਿੰਘ ਜੀ ਦੇ ਆਸ਼ੀਰਵਾਦ ਨਾਲ ਕਰਵਾਈ ਗਈ।

ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਰਾਜ ਪੱਧਰੀ ਮੁਕਾਬਲਿਆਂ ਦੇ ਪਹਿਲੇ ਦਿਨ ਜੂਡੋ ਦੇ ਅੰਡਰ-14 ਲੜਕਿਆਂ ਦੇ 60 ਕਿਲੋਗ੍ਰਾਮ ਭਾਰ ਵਰਗ ਵਿੱਚ ਦਿਵਾਸ਼ੂ (ਗੁਰਦਾਸਪੁਰ) ਨੇ ਪਹਿਲਾ, ਸੁਮਿਤ (ਹੁਸ਼ਿਆਰਪੁਰ) ਨੇ ਦੂਜਾ ਅਤੇ ਸ਼ਿਵਜੋਤ ਸਿੰਘ (ਮੋਗਾ) ਤੇ ਮੋਹਿਤ (ਲੁਧਿਆਣਾ) ਨੇ ਤੀਜਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ 66 ਕਿਲੋਗ੍ਰਾਮ ਭਾਰ ਵਰਗ ਵਿੱਚ ਜਪਨੂਰ ਸਿੰਘ (ਗੁਰਦਾਸਪੁਰ) ਨੇ ਪਹਿਲਾ, ਨਕਸ਼ (ਅੰਮ੍ਰਿਤਸਰ) ਨੇ ਦੂਜਾ ਅਤੇ ਏਕਮਜੋਤ ਸਿੰਘ (ਫਰੀਦਕੋਟ) ਤੇ ਲਕਸ਼ੇ ਸ਼ਰਮਾ (ਹੁਸ਼ਿਆਰਪੁਰ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਸਾਫਟਬਾਲ ਦੇ ਅੰਡਰ-14 ਲੜਕਿਆਂ ਦੇ ਪਹਿਲੇ ਰਾਊਂਡ ਦੇ ਨਾਕਆਊਟ ਮੁਕਾਬਲੇ ਵਿੱਚ ਜਲੰਧਰ ਦੀ ਟੀਮ ਨੇ ਐਸ.ਏ.ਐਸ. ਨਗਰ ਦੀ ਟੀਮ ਨੂੰ 16-2 ਦੇ ਫਰਕ ਨਾਲ ਹਰਾਇਆ। ਇਸੇ ਤਰ੍ਹਾਂ ਅੰਡਰ-21 ਲੜਕਿਆਂ ਦੇ ਮੁਕਾਬਲਿਆਂ ਵਿੱਚ ਮੁਕਤਸਰ ਦੀ ਟੀਮ ਨੇ ਮੋਗਾ ਦੀ ਟੀਮ ਨੂੰ 7-0 ਨਾਲ ਅਤੇ ਫਾਜ਼ਿਲਕਾ ਦੀ ਟੀਮ ਨੇ ਐਸ.ਏ.ਐਸ. ਨਗਰ ਦੀ ਟੀਮ ਨੂੰ 11-1 ਦੇ ਫਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ।

RELATED ARTICLES
- Advertisment -
Google search engine
Google search engine
Google search engine

Most Popular

Recent Comments