Homeਪੰਜਾਬਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਕਬੱਡੀ ਅਤੇ ਕਿੱਕ ਬਾਕਸਿੰਗ...

ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਕਬੱਡੀ ਅਤੇ ਕਿੱਕ ਬਾਕਸਿੰਗ ਦੇ ਰਾਜ ਪੱਧਰੀ ਮੁਕਾਬਲੇ

Sangrur to host state level kabaddi and kickboxing competition under Khedan Watan Punjab Diyan

ਸੰਗਰੂਰ, 20 ਨਵੰਬਰ, 2026 (ਛਤਰਪਾਲ ਸਿੰਘ ) : ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਨੈਸ਼ਨਲ ਸਟਾਈਲ ਕਬੱਡੀ ਅਤੇ ਕਿੱਕ ਬਾਕਸਿੰਗ ਦੇ ਰਾਜ ਪੱਧਰੀ ਮੁਕਾਬਲੇ ਜਾਰੀ ਹਨ। ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ, ਦਿੜ੍ਹਬਾ ਵਿਖੇ ਲੜਕੀਆਂ ਦੇ ਅੰਡਰ-14, ਅੰਡਰ-17 ਅਤੇ ਅੰਡਰ-21 ਵਰਗਾਂ ਦੇ ਕਬੱਡੀ ਕੁਆਰਟਰ ਫਾਈਨਲ ਮੁਕਾਬਲੇ ਕਰਵਾਏ ਗਏ। ਇਸੇ ਤਰ੍ਹਾਂ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿਖੇ ਲੜਕਿਆਂ ਦੇ ਅੰਡਰ-14, ਅੰਡਰ-17, ਅੰਡਰ-21, 21 ਤੋਂ 30 ਸਾਲ ਅਤੇ 31 ਤੋਂ 40 ਸਾਲ ਉਮਰ ਵਰਗਾਂ ਦੇ ਕਿੱਕ ਬਾਕਸਿੰਗ ਮੁਕਾਬਲੇ ਕਰਵਾਏ ਗਏ।
ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ, “ਅਜਿਹੇ ਮੁਕਾਬਲੇ ਖਿਡਾਰੀਆਂ ਨੂੰ ਆਪਣੀ ਖੇਡ ਕਾਬਲੀਅਤ ਦਿਖਾਉਣ ਅਤੇ ਅੱਗੇ ਵਧਣ ਦਾ ਮੌਕਾ ਦਿੰਦੇ ਹਨ। ਸਾਡੀ ਕੋਸ਼ਿਸ਼ ਹੈ ਕਿ ਸੰਗਰੂਰ ਜ਼ਿਲ੍ਹੇ ਵਿੱਚ ਪਹੁੰਚਣ ਵਾਲੇ ਹਰ ਖਿਡਾਰੀ ਨੂੰ ਮੁਕਾਬਲਿਆਂ ਲਈ ਢੁੱਕਵਾਂ ਮਾਹੌਲ ਮਿਲੇ।” ਇਸ ਮੌਕੇ ਸੰਗਰੂਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਨਗਰ ਪੰਚਾਇਤ ਦਿੜ੍ਹਬਾ ਦੇ ਮਨਿੰਦਰ ਸਿੰਘ ਘੁਮਾਣ, ਪ੍ਰੋ ਕਬੱਡੀ ਦੇ ਉੱਘੇ ਖਿਡਾਰੀ ਰਣ ਸਿੰਘ ਰਣੀਆ, ਮਹਾਰਾਜਾ ਰਣਜੀਤ ਸਿੰਘ ਐਵਾਰਡੀ ਕਬੱਡੀ ਖਿਡਾਰਨ ਹਰਵਿੰਦਰ ਕੌਰ ਅਤੇ ਬਲਾਕ ਸੰਮਤੀ ਦਿੜ੍ਹਬਾ ਦੀ ਚੇਅਰਪਰਸਨ ਮਨਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਕਿੱਕ ਬਾਕਸਿੰਗ ਦੇ ਅੰਡਰ-21 ਵਰਗ ਦੇ 63 ਕਿਲੋ ਭਾਰ ਵਰਗ ਵਿੱਚ ਫ਼ਾਜ਼ਿਲਕਾ ਦੇ ਸੰਜੀਵ ਸਿੰਘ ਨੇ ਪਹਿਲਾ ਅਤੇ ਬਠਿੰਡਾ ਦੇ ਯੁਵਰਾਜ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਅੰਮ੍ਰਿਤਸਰ ਸਾਹਿਬ ਦੇ ਸਮਰਪ੍ਰੀਤ ਸਿੰਘ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਰਾਜਵਿੰਦਰ ਸਿੰਘ ਸਾਂਝੇ ਤੌਰ ’ਤੇ ਤੀਜੇ ਸਥਾਨ ’ਤੇ ਰਹੇ। ਇਸੇ ਉਮਰ ਵਰਗ ਦੇ 69 ਕਿਲੋ ਭਾਰ ਵਰਗ ਵਿੱਚ ਪਵਨ ਕੁਮਾਰ ਨੇ ਪਹਿਲਾ, ਅਦਿੱਤਿਆ ਰਾਣਾ ਨੇ ਦੂਜਾ, ਜਦਕਿ ਸਮੀਤ ਅਤੇ ਆਕਾਸ਼ਦੀਪ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। 84 ਕਿਲੋ ਭਾਰ ਵਰਗ ਵਿੱਚ ਰਾਘਵ ਪਹਿਲੇ, ਅੰਕਿਤ ਸ਼ਰਮਾ ਦੂਜੇ ਅਤੇ ਹਿੰਮਤਵੀਰ ਤੇ ਦਿਲਜੀਤ ਸਿੰਘ ਸਾਂਝੇ ਤੌਰ ’ਤੇ ਤੀਜੇ ਸਥਾਨ ’ਤੇ ਰਹੇ। ਕਬੱਡੀ ਨੈਸ਼ਨਲ ਸਟਾਈਲ ਦੇ 21 ਤੋਂ 30 ਸਾਲ ਲੜਕੀਆਂ ਦੇ ਸੈਮੀਫਾਈਨਲ ਮੁਕਾਬਲੇ ਵਿੱਚ ਰੂਪਨਗਰ ਦੀ ਟੀਮ ਨੇ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੂੰ ਹਰਾਇਆ।
RELATED ARTICLES
- Advertisment -
Google search engine
Google search engine
Google search engine

Most Popular

Recent Comments