Homeਪੰਜਾਬਪੰਜਾਬੀ ਮਾਹ-2026 ਤਹਿਤ ਮਾਤਾ ਗੁਜਰੀ ਕਾਲਜ ਵਿਖੇ ਕਰਵਾਏ ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ 

ਪੰਜਾਬੀ ਮਾਹ-2026 ਤਹਿਤ ਮਾਤਾ ਗੁਜਰੀ ਕਾਲਜ ਵਿਖੇ ਕਰਵਾਏ ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ 

Mata Gujri College hosts a state-level quiz competition under Punjabi Month-2026 to promote Punjabi language, literature, culture and knowledge among students.

ਫ਼ਾਜ਼ਿਲਕਾ, ਚੰਡੀਗੜ੍ਹ ਅਤੇ ਪਟਿਆਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਫਤਹਿਗੜ੍ਹ ਸਾਹਿਬ, 22 ਨਵੰਬਰ, 2026 (ਗੁਰਮੀਤ ਸਿੰਘ ਤੁੰਗ ) : ਭਾਸ਼ਾ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੇ ‘ਪੰਜਾਬੀ ਮਾਹ-2026’ ਤਹਿਤ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਮਾਤਾ ਗੁਜ਼ਰੀ ਕਾਲਜ ਵਿਖੇ ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ। ਇਸ ਮੌਕੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਅਤੇ ਪ੍ਰੋ. ਅੱਛਰੂ ਸਿੰਘ ਸ਼੍ਰੋਮਣੀ ਸਾਹਿਤਕਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੋਜ ਅਫ਼ਸਰ ਸੰਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਪ੍ਰਸ਼ਨੋਤਰੀ ਮੁਕਾਬਲਿਆਂ ਵਿੱਚ ਵਰਗ ੳ ਦੇ ਸਕੂਲੀ ਬੱਚਿਆਂ ’ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਜ਼ਿਲ੍ਹਾ ਫ਼ਾਜ਼ਿਲਕਾ ਦੀ ਵਿਦਿਆਰਣ ਸੈਮ ਨੇ ਪਹਿਲਾ, ਸਰਕਾਰੀ ਕੰਨਿਆ ਹਾਈ ਸਕੂਲ ਪੱਤੋਹੀਰਾ ਸਿੰਘ ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਲੋਹਖੇੜਾ ਜ਼ਿਲ੍ਹਾ ਸੰਗਰੂਰ ਦੇ ਵਿਦਿਆਥੀ ਸਾਹਿਲ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ।
ਉਨ੍ਹਾਂ ਦੱਸਿਆ ਕਿ ਵਰਗ ਅ ਦੇ ਸਕੂਲੀ ਬੱਚਿਆਂ ’ਚੋਂ ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ 41-ਬੀ ਚੰਡੀਗੜ੍ਹ ਦੇ ਵਿਦਿਆਰਥੀ ਰਾਜਿੰਦਰ ਸਿੰਘ ਨੇ ਪਹਿਲਾ, ਮਾਇਆਦੇਵੀ ਮੈਮੋਰੀਅਲ ਆਦਰਸ਼ ਸਕੂਲ ਕੇਰਾ ਖੇੜਾ ਜ਼ਿਲ੍ਹਾ ਫ਼ਾਜ਼ਿਲਕਾ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਦੂਜਾ ਅਤੇ ਡੀ ਏ ਵੀ ਪਬਲਿਕ ਸਕੂਲ ਰੂਪਨਗਰ ਜ਼ਿਲ੍ਹਾ ਰੂਪਨਗਰ ਦੇ ਵਿਦਿਆਥੀ ਪ੍ਰਭਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ ਅਤੇ ਵਰਗ ੲ ਦੇ ਕਾਲਜ ਪੱਧਰ ਦੇ ਵਿਦਿਆਰਥੀਆਂ ’ਚੋਂ ਪਬਲਿਕ ਕਾਲਜ ਸਮਾਣਾ ਜ਼ਿਲ੍ਹਾ ਪਟਿਆਲਾ ਦੀ ਵਿਦਿਆਰਥਣ ਹਰਕੀਰਤ ਕੌਰ ਨੇ ਪਹਿਲਾ, ਸਰਕਾਰੀ ਕਾਲਜ ਆਫ਼ ਐਜ਼ੂਕੇਸ਼ਨ, ਜਲੰਧਰ ਜ਼ਿਲ੍ਹਾ ਜਲੰਧਰ ਦੇ ਵਿਦਿਆਰਥੀ ਮੋਹਿਤ ਸੈਣੀ ਨੇ ਦੂਜਾ ਅਤੇ ਸਰਕਾਰੀ ਕਾਲਜ ਆਫ਼ ਐਜ਼ੂਕੇਸ਼ਨ ਸੈਕਟਰ 20 ਚੰਡੀਗੜ੍ਹ ਦੀ ਵਿਦਿਆਰਥਣ ਪ੍ਰਭਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ, ਕੌਰ ਲੇਖਿਕਾ ਪਰਮਜੀਤ ਕੌਰ ਸਰਹਿੰਦ,ਬਾਲ ਸਾਹਿਤਕਾਰ ਕਮਲਜੀਤ ਨੀਲੋਂ,ਜਸਪ੍ਰੀਤ ਕੌਰ ਡਾ. ਮਨਜਿੰਦਰ ਸਿੰਘ ,ਡਾ. ਸੁਖਦਰਸ਼ਨ ਸਿੰਘ ਚਹਿਲ, ਸ. ਬਲਵੀਰ ਸਿੰਘ, ਸਾਹਿਤ ਸਭਾ ਅਮਲੋਹ ਤੋਂ ਸ. ਉਪਕਾਰ ਸਿੰਘ ਦਿਆਲਪੁਰੀ, ਪੰਜਾਬੀ ਚੇਤਨਾ ਸਾਹਿਤ ਸਭਾ ਸਰਹਿੰਦ ਤੋਂ ਸੰਤ ਸਿੰਘ ਸੋਹਲ ਅਤੇ ਪੰਜਾਬੀ ਲਿਖਾਰੀ ਸਭਾ ਸਰਹਿੰਦ ਤੋਂ ਬਲਤੇਜ ਸਿੰਘ ਬਠਿੰਡਾ ਕੁਇਜ਼ ਮਾਸਟਰ ਡਾ. ਕੁਲਦੀਪ ਸਿੰਘ ਦੀਪ, ਲੈਕਚਰਾਰ ਰਵਨੀਤ , ਸ਼ਰਨਜੀਤ ਕੌਰ, ਹਰਜਿੰਦਰ ਕੌਰ, ਰਾਜ ਕੁਮਾਰ, ਪਲਵੀ, ਕੰਵਲਜੀਤ ਸਿੰਘ, ਤੇ ਅੰਕੁਸ਼ ਕੁਮਾਰ ,ਹਰਪਾਲ ਸਿੰਘ, ਲਖਵਿੰਦਰ ਕੌਰ, ਸ਼ਰਨਜੀਤ ਸਿੰਘ, ਜਸਵੀਰ ਸਿੰਘ, ਅਵਤਾਰ ਸਿੰਘ, ਅੱਛਰ ਸਿੰਘ, ਚਰਨਜੀਤ ਸਿੰਘ, ਸੰਦੀਪ ਸਿੰਘ, ਹਰਵਿੰਦਰ ਸਿੰਘ, ਅਮਰਜੀਤ ਸਿੰਘ ਮਨਦੀਪ ਸਿੰਘ, ਕੁਲਵੀਰ ਸਿੰਘ, ਕੁਲਦੀਪ ਕੌਰ, ਅੰਮ੍ਰਿਤਪਾਲ ਕੌਰ, ਸਰਬਜੀਤ ਕੌਰ, ਸਤਵੀਰ ਕੌਰ, ਗੁਰਪ੍ਰੀਤ ਕੌਰ, ਗਗਨਦੀਪ ਕੌਰ, ਅਤੇ ਸੁਖਵਿੰਦਰ ਕੌਰ ਹਾਜਰ ਸਨ।
RELATED ARTICLES
- Advertisment -
Google search engine
Google search engine
Google search engine

Most Popular

Recent Comments