Home ਹਰਿਆਣਾ ਸੁਰੱਖਿਅਤ ਬਚਪਨ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ ਕਾਨੂੰਨਾਂ ਬਾਰੇ ਕੀਤਾ ਜਾਗਰੂਕ

ਸੁਰੱਖਿਅਤ ਬਚਪਨ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ ਕਾਨੂੰਨਾਂ ਬਾਰੇ ਕੀਤਾ ਜਾਗਰੂਕ

Students at Government Senior Secondary School Balahi, Kurukshetra, sensitised about child rights, POCSO Act 2012 and child protection laws under the Safe Childhood Campaign.

0

ਕੁਰਕੁਸ਼ੇਤਰ, 30 ਅਕਤੂਬਰ, 2026 (ਸੰਜੀਵ ਸ਼ਰਮਾ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਅਤੇ ਸੀਜੇਐਮ ਨੀਤਿਕਾ ਭਾਰਦਵਾਜ ਨੇ ਕਿਹਾ ਕਿ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਿਨੇਸ਼ ਕੁਮਾਰ ਮਿੱਤਲ ਦੇ ਮਾਰਗਦਰਸ਼ਨ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਾਹੀ, ਕੁਰੂਕਸ਼ੇਤਰ ਵਿਖੇ ਸੁਰੱਖਿਅਤ ਬਚਪਨ ਮੁਹਿੰਮ–ਪੈਨ ਇੰਡੀਆ ਸਕੂਲ ਜਾਗਰੂਕਤਾ ਮੁਹਿੰਮ ਤਹਿਤ ਪੋਕਸੋ ਐਕਟ 2012 ਦੇ ਪ੍ਰਬੰਧਾਂ ਅਤੇ ਪ੍ਰਭਾਵਾਂ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਉਨ੍ਹਾਂ ਨੇ ਖੁਦ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ ਅਤੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ ਨਾਲ ਜੁੜੇ ਵੱਖ-ਵੱਖ ਮਹੱਤਵਪੂਰਨ ਪਹਿਲੂਆਂ ਦੀ ਜਾਣਕਾਰੀ ਦਿੱਤੀ ਗਈ। ਸੀਜੇਐਮ ਨੀਤਿਕਾ ਭਾਰਦਵਾਜ ਨੇ ‘ਮੇਰਾ ਬਚਪਨ, ਮੇਰਾ ਅਧਿਕਾਰ’, ‘ਕਾਨੂੰਨ ਜਾਣੋ, ਬਚਪਨ ਬਚਾਓ’, ‘ਸੁਰੱਖਿਅਤ ਕਲਿੱਕ’, ‘ਸੁਰੱਖਿਅਤ ਬਚਪਨ–ਬੋਲੋ, ਦੱਸੋ ਅਤੇ ਸੁਰੱਖਿਆ ਪਾਓ’, ‘ਬਾਲ ਵਿਆਹ ਨਹੀਂ’ ਅਤੇ ‘ਬਾਲ ਸ਼ੋਸ਼ਣ ਨਹੀਂ’ ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ‘ਜਾਗਰੂਕ ਬਚਪਨ, ਸਸ਼ਕਤ ਭਾਰਤ’ ਦੇ ਸੰਦੇਸ਼ ਰਾਹੀਂ ਬੱਚਿਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵਿਦਿਆਰਥੀਆਂ ਨੂੰ ਲੈੰਗਿਕ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਸਬੰਧੀ ਪੋਕਸੋ ਐਕਟ 2012 ਦੇ ਮੁੱਖ ਪ੍ਰਬੰਧਾਂ ਅਤੇ ਉਨ੍ਹਾਂ ਦੇ ਪ੍ਰਭਾਵਾਂ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਨੂੰ ਬਾਲ ਸ਼ੋਸ਼ਣ ਦੀਆਂ ਘਟਨਾਵਾਂ ਦੀ ਰਿਪੋਰਟ ਕਰਨ ਦੀ ਮਹੱਤਤਾ ਅਤੇ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਤੇ ਉਤਪੀੜਨ ਤੋਂ ਬਚਾਉਣ ਦੀ ਲੋੜ ਬਾਰੇ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਕਿਸੇ ਵੀ ਅਣਉਚਿਤ ਵਿਵਹਾਰ ਜਾਂ ਸ਼ੋਸ਼ਣ ਦੀ ਸਥਿਤੀ ਵਿੱਚ ਚੁੱਪ ਰਹਿਣ ਦੀ ਬਜਾਏ ਕਿਸੇ ਭਰੋਸੇਯੋਗ ਵਿਅਕਤੀ ਜਾਂ ਸਬੰਧਤ ਅਥਾਰਟੀ ਨੂੰ ਇਸ ਬਾਰੇ ਜਾਣਕਾਰੀ ਦੇਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਲਈ ਨਾਲਸਾ ਹੈਲਪਲਾਈਨ ਨੰਬਰ 15100 ਅਤੇ ਬੱਚਿਆਂ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ਬਾਰੇ ਵੀ ਜਾਣਕਾਰੀ ਦਿੱਤੀ ਗਈ, ਤਾਂ ਜੋ ਲੋੜ ਪੈਣ ’ਤੇ ਉਹ ਉਪਲਬਧ ਸਹਾਇਤਾ ਅਤੇ ਸੁਰੱਖਿਆ ਸੇਵਾਵਾਂ ਦਾ ਲਾਭ ਲੈ ਸਕਣ। ਇਸ ਜਾਗਰੂਕਤਾ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ, ਬਾਲ ਸੁਰੱਖਿਆ ਕਾਨੂੰਨਾਂ ਅਤੇ ਸੁਰੱਖਿਅਤ ਮਾਹੌਲ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਤੇ ਸਸ਼ਕਤ ਬਚਪਨ ਵੱਲ ਪ੍ਰੇਰਿਤ ਕਰਨਾ ਸੀ।

 

Exit mobile version