ਹਰਿਆਣਾ ਸੂਖਮ ਪੌਸ਼ਟਿਕ ਤੱਤਾਂ ਅਤੇ ਏਕੀਕ੍ਰਿਤ ਕੀੜੇ ਪ੍ਰਬੰਧਨ ‘ਤੇ ਮਿਲੇਗੀ ਸਬਸਿਡੀ : ਖੇਤੀਬਾੜੀ ਮੰਤਰੀ Haryana Farmers to Get Subsidy on Micronutrients and Integrated Pest Management By Harshpreet Kaur - August 27, 2026 0 Facebook Twitter Pinterest WhatsApp ਚੰਡੀਗੜ੍ਹ, 27 ਅਗਸਤ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਰਾਜ ਵਿੱਚ ਕਪਾਹ ਦੀ ਪੈਦਾਵਾਰ ਵਧਾਉਣ ਅਤੇ ਫ਼ਸਲਾਂ ਨੂੰ ਕੀੜਿਆਂ ਤੋਂ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸੂਖਮ ਪੌਸ਼ਟਿਕ ਤੱਤਾਂ ਅਤੇ ਏਕੀਕ੍ਰਿਤ ਕੀੜੇ ਪ੍ਰਬੰਧਨ ਨੂੰ ਅਪਣਾਉਣ ‘ਤੇ ਕਿਸਾਨਾਂ ਨੂੰ ਵਿੱਤੀ ਸਬਸਿਡੀ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਵਿਸ਼ੇਸ਼ ਯੋਜਨਾ ਤਹਿਤ ਸੂਬੇ ਦੇ ਕਪਾਹ ਉਤਪਾਦਕ ਕਿਸਾਨ ਵੱਧ ਤੋਂ ਵੱਧ 4,000 ਰੁਪਏ ਤੱਕ ਦੀ ਸਬਸਿਡੀ ਪ੍ਰਾਪਤ ਕਰ ਸਕਦੇ ਹਨ।ਸ਼੍ਰੀ ਰਾਣਾ ਨੇ ਦੱਸਿਆ ਕਿ ਕਿਸਾਨਾਂ ਨੂੰ ਸੂਖਮ ਪੌਸ਼ਟਿਕ ਤੱਤਾਂ ਅਤੇ ਏਕੀਕ੍ਰਿਤ ਕੀੜੇ ਪ੍ਰਬੰਧਨ ਦੀ ਖੇਤੀ ਸਮੱਗਰੀ ਦੀ ਖਰੀਦ ‘ਤੇ 50 ਪ੍ਰਤੀਸ਼ਤ ਜਾਂ 2,000 ਰੁਪਏ ਪ੍ਰਤੀ ਏਕੜ (ਜੋ ਵੀ ਘੱਟ ਹੋਵੇ) ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਵੇਗੀ, ਜਿਸ ਦੀ ਵੱਧ ਤੋਂ ਵੱਧ ਹੱਦ ਦੋ ਏਕੜ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਸਮੱਗਰੀ ਚੌ. ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਅਰਧ-ਸਰਕਾਰੀ, ਸਹਿਕਾਰੀ ਸੁਸਾਇਟੀਆਂ ਜਾਂ ਅਧਿਕਾਰਤ ਵਿਕਰੇਤਾਵਾਂ ਤੋਂ ਖਰੀਦਣੀ ਹੋਵੇਗੀ। ਇਸ ਤੋਂ ਬਾਅਦ ਸਬਸਿਡੀ ਦਾ ਲਾਭ ਉਠਾਉਣ ਲਈ ਕਿਸਾਨਾਂ ਨੂੰ ਆਪਣੀ ਖਰੀਦ ਦੇ ਬਿੱਲਾਂ ਨੂੰ ਖੇਤੀਬਾੜੀ ਵਿਭਾਗ ਦੇ ਅਧਿਕਾਰਤ ਪੋਰਟਲ www.agriharyana.gov.in ‘ਤੇ ਅਪਲੋਡ ਕਰਨਾ ਹੋਵੇਗਾ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਦੁਆਰਾ ਬਿੱਲ ਅਪਲੋਡ ਕਰਨ ਦੀ ਆਖ਼ਰੀ ਮਿਤੀ 15 ਸਤੰਬਰ 2026 ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਯੋਗ ਕਿਸਾਨਾਂ ਨੂੰ ਸਮਾਂ ਰਹਿੰਦਿਆਂ ਇਸ ਯੋਜਨਾ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਜਾਂ ਵਿਸਤ੍ਰਿਤ ਜਾਣਕਾਰੀ ਲਈ ਕਿਸਾਨ ਟੋਲ-ਫ੍ਰੀ ਨੰਬਰ 1800-180-2117 ਜਾਂ ਆਪਣੇ ਸਬੰਧਤ ਜ਼ਿਲ੍ਹੇ ਦੇ ਉਪ-ਖੇਤੀਬਾੜੀ ਡਾਇਰੈਕਟਰ ਨਾਲ ਸੰਪਰਕ ਕਰ ਸਕਦੇ ਹਨ।