Homeਪਟਿਆਲਾ ਅਪਡੇਟਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਪੀਆਰਟੀਸੀ ਅਧਿਕਾਰੀਆਂ ਅਤੇ ਯੂਨੀਅਨਾਂ...

ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਪੀਆਰਟੀਸੀ ਅਧਿਕਾਰੀਆਂ ਅਤੇ ਯੂਨੀਅਨਾਂ ਵਿਚਾਲੇ ਸਫ਼ਲ ਮੀਟਿੰਗ, ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ ਦਾ ਐਲਾਨ

Statewide Bus Services to Resume as Transport Minister Reaches Consensus with PRTC and PUNBUS Contract Workers' Union.

ਪਟਿਆਲਾ, 24 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਅਗਵਾਈ ਹੇਠ ਅੱਜ ਟਰਾਂਸਪੋਰਟ-ਕਮ-ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਸ਼੍ਰੀ ਹਰਪਾਲ ਜੁਨੇਜਾ ਨਾਲ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ, ਪਟਿਆਲਾ ਵਿਖੇ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਦੀਆਂ ਵੱਖ-ਵੱਖ ਮੰਗਾਂ ਅਤੇ ਚੱਲ ਰਹੀ ਹੜਤਾਲ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨਾਂ ਦੀਆਂ ਕੁਝ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਯੂਨੀਅਨ ਵੱਲੋਂ ਹੜਤਾਲ ਖ਼ਤਮ ਕਰਨ ਸਬੰਧੀ ਸਹਿਮਤੀ ਪ੍ਰਗਟਾਈ ਗਈ। ਮੀਟਿੰਗ ਦੌਰਾਨ ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਟਰਾਂਸਪੋਰਟ-ਕਮ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪੀ.ਆਰ.ਟੀ.ਸੀ. ਵੱਲੋਂ ਸਵਾਰੀਆਂ ਨੂੰ ਬਿਹਤਰ ਅਤੇ ਸੁਵਿਧਾਜਨਕ ਬੱਸ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ ਗਿਆ।  ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਜਲਦ ਹੀ 100 ਨਵੀਆਂ ਮਿੱਡੀ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਸਵਾਰੀਆਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ, ਪੀ.ਆਰ.ਟੀ.ਸੀ. ਦੀਆਂ ਜ਼ਮੀਨਾਂ ’ਤੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈ.ਓ.ਸੀ.ਐੱਲ.) ਰਾਹੀਂ ਰਿਟੇਲ ਪੈਟਰੋਲੀਅਮ ਆਊਟਲੈੱਟ ਸਥਾਪਤ ਕਰਨ ਸਬੰਧੀ ਕਾਰਵਾਈ ਵੀ ਅਰੰਭੀ ਜਾ ਚੁੱਕੀ ਹੈ।
ਇਸ ਤਹਿਤ ਪੀ.ਆਰ.ਟੀ.ਸੀ. ਮੁੱਖ ਦਫ਼ਤਰ, ਪਟਿਆਲਾ, ਪੀ.ਆਰ.ਟੀ.ਸੀ. ਵਰਕਸ਼ਾਪ ਸਰਹਿੰਦੀ ਗੇਟ ਪਟਿਆਲਾ ਅਤੇ ਪੀ.ਆਰ.ਟੀ.ਸੀ. ਵਰਕਸ਼ਾਪ ਸੰਗਰੂਰ ਵਿਖੇ ਆਈ.ਓ.ਸੀ.ਐੱਲ. ਵੱਲੋਂ ਜਲਦ ਹੀ ਪੈਟਰੋਲ ਪੰਪ ਸਥਾਪਤ ਕਰਨ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਪੀ.ਆਰ.ਟੀ.ਸੀ. ਵੱਲੋਂ ਹਾਲ ਹੀ ਅਤਿ-ਆਧੁਨਿਕ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ (ਈ.ਟੀ.ਐਮ.) ਦਾ ਪਟਿਆਲਾ ਡਿਪੂ ਵਿਖੇ ਪਾਇਲਟ ਪ੍ਰੋਜੈਕਟ ਸਫ਼ਲਤਾਪੂਰਵਕ ਚਲਾਇਆ ਜਾ ਚੁੱਕਾ ਹੈ। ਆਉਣ ਵਾਲੇ ਹਫ਼ਤਿਆਂ ਦੌਰਾਨ ਪੀ.ਆਰ.ਟੀ.ਸੀ. ਦੇ ਸਮੂਹ ਡਿਪੂਆਂ ਵਿੱਚ ਸਬੰਧਤ ਸਟਾਫ਼ ਨੂੰ ਨਵੀਆਂ ਈ.ਟੀ.ਐਮ. ਮਸ਼ੀਨਾਂ ਦੀ ਵਰਤੋਂ ਸਬੰਧੀ ਸਿਖਲਾਈ ਪ੍ਰਦਾਨ ਕਰਨ ਉਪਰੰਤ ਇਸ ਪ੍ਰੋਜੈਕਟ ਨੂੰ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਜਾਵੇਗਾ। ਇਸ ਨਾਲ ਟਿਕਟਿੰਗ ਪ੍ਰਣਾਲੀ ਨੂੰ ਹੋਰ ਸੁਚਾਰੂ, ਆਧੁਨਿਕ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲੇਗੀ। ਇਸ ਮੀਟਿੰਗ ਵਿੱਚ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ, ਏਐਮਡੀ ਨਵਦੀਪ ਕੁਮਾਰ, ਜਨਰਲ ਮੈਨੇਜਰ (ਪ੍ਰਸ਼ਾਸਨ) ਅਮਨਵੀਰ ਸਿੰਘ ਟਿਵਾਣਾ ਸਮੇਤ ਹੋਰ ਅਧਿਕਾਰੀ ਅਤੇ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine

Most Popular

Recent Comments