Home ਪੰਜਾਬ ਧੂਰੀ ਵਿਖੇ ਸ਼ਾਨਦਾਰ ਡਰੋਨ ਸ਼ੋਅ ਦਾ ਸਫ਼ਲ ਆਯੋਜਨ

ਧੂਰੀ ਵਿਖੇ ਸ਼ਾਨਦਾਰ ਡਰੋਨ ਸ਼ੋਅ ਦਾ ਸਫ਼ਲ ਆਯੋਜਨ

A spectacular drone show was successfully organized in Dhuri, captivating audiences with a stunning aerial display.

0
ਧੂਰੀ, 8 ਸਤੰਬਰ, 2026 (ਜਗਦੇਵ ਸਿੰਘ ਜੱਗੀ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਧੂਰੀ ਵਿਖੇ ਸ਼ਾਨਦਾਰ ਡਰੋਨ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਆਧੁਨਿਕ ਤਕਨਾਲੋਜੀ ਅਤੇ ਅਧਿਆਤਮਿਕਤਾ ਦੇ ਅਨੋਖੇ ਸੁਮੇਲ ਵਾਲੀ ਇਸ ਪੇਸ਼ਕਾਰੀ ਦਾ ਭਰਪੂਰ ਆਨੰਦ ਮਾਣਿਆ।
ਡਰੋਨ ਸ਼ੋਅ ਦੌਰਾਨ 500 ਡਰੋਨਾਂ ਨੇ ਆਕਾਸ਼ ਵਿੱਚ ਵੱਖ-ਵੱਖ ਮਨਮੋਹਕ ਆਕ੍ਰਿਤੀਆਂ ਸਿਰਜ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਮਹਾਨ ਵਿਚਾਰਧਾਰਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਰੌਸ਼ਨੀਆਂ ਨਾਲ ਸਜੇ ਆਕਾਸ਼ ਵਿੱਚ ਉਭਰਦੀਆਂ ਇਨ੍ਹਾਂ ਆਕ੍ਰਿਤੀਆਂ ਨੇ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ ਅਤੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ।
ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਨਵਤਾ, ਸਮਾਨਤਾ, ਕਿਰਤ ਅਤੇ ਭਾਈਚਾਰਕ ਸਾਂਝ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡਰੋਨ ਸ਼ੋਅ ਰਾਹੀਂ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਵਿਚਾਰਧਾਰਾ ਨਾਲ ਜੋੜਨ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਬਾਣੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਦੇ 92 ਵਿਧਾਨ ਸਭਾ ਹਲਕਿਆਂ ਵਿੱਚ ਅਜਿਹੇ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ।
ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਬਾਣੀ ਅਤੇ ਵਿਚਾਰਧਾਰਾ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਸਾਂਝੀਵਾਲਤਾ, ਮਿਹਨਤ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਅਤੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਤੇ ਵਿਚਾਰਧਾਰਾ ਨਾਲ ਜੋੜਨ ਦਾ ਸ਼ਲਾਘਾਯੋਗ ਉਪਰਾਲਾ ਹੈ।
ਸਮਾਗਮ ਦੌਰਾਨ ਧਾਰਮਿਕ ਰੰਗ ਨੂੰ ਹੋਰ ਗੂੜ੍ਹਾ ਕਰਦਿਆਂ ਤਰਸੇਮ ਸਿੰਘ ਖੇਤਲਾ ਦੇ ਢਾਡੀ ਜੱਥੇ ਵੱਲੋਂ ਬੁਲੰਦ ਆਵਾਜ਼ ਵਿੱਚ ਵਾਰਾਂ ਪੇਸ਼ ਕੀਤੀਆਂ ਗਈਆਂ। ਢਾਡੀ ਜੱਥੇ ਦੀ ਪੇਸ਼ਕਾਰੀ ਨੇ ਸੰਗਤ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਕ ਅਤੇ ਅਧਿਆਤਮਿਕ ਵਿਰਾਸਤ ਨਾਲ ਜੋੜਿਆ ਅਤੇ ਸਮਾਗਮ ਵਿੱਚ ਵਿਸ਼ੇਸ਼ ਰੰਗ ਭਰਿਆ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਐਸ.ਡੀ.ਐਮ ਧੂਰੀ ਡਾ. ਇਸਮਤ ਵਿਜੈ ਸਿੰਘ, ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਲੱਖਾ, ਮੈਂਬਰ ਫ਼ੂਡ ਕਮਿਸ਼ਨ ਜਸਬੀਰ ਸਿੰਘ ਸੇਖੋਂ, ਚੇਅਰਮੈਂਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਯੋਧ ਸਿੰਘ, ਨਗਰ ਕੌਂਸਲ ਧੂਰੀ ਦੀ ਪ੍ਰਧਾਨ ਅਮਰਜੋਤ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਗਗਨ ਜਵੰਧਾ, ਅਨਿਲ ਮਿੱਤਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ ਨਰੇਸ਼ ਸਿੰਗਲਾ, ਰੂਬਲ ਬਾਜਵਾ ਸਮੇਤ ਵੱਡੀ ਗਿਣਤੀ ਵਿੱਚ ਧੂਰੀ ਵਾਸੀ ਅਤੇ ਸੰਗਤ ਹਾਜ਼ਰ ਸੀ।

Exit mobile version