Home ਪਟਿਆਲਾ ਅਪਡੇਟ ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ

ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ

Digital Innovation Tech Fair 2026 Successfully Organised, Showcasing Technological Advancements and Innovation

0
 ਪਟਿਆਲਾ, 19 ਨਵੰਬਰ, 2026 (ਕਾਜਲ) :  ਸਿੱਖਿਆ ਦੇ ਖੇਤਰ ਵਿੱਚ ਤਕਨਾਲੋਜੀ ਅਤੇ ਨਵੀਆਂ ਕਾਢਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਿਸ਼ਨ ਰਫ਼ਤਾਰ ਅਧੀਨ ਜ਼ਿਲ੍ਹਾ ਪਟਿਆਲਾ ਵਿੱਚ ਪਹਿਲੀ ਵਾਰ ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਆਯੋਜਨ ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲਜੀ ਪਟਿਆਲਾ ਵਿਖੇ ਕੀਤਾ ਗਿਆ। ਇਸ ਮੇਲੇ ਵਿੱਚ ਜ਼ਿਲ੍ਹੇ ਦੇ 33 ਸਕੂਲਾਂ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੇ ਟੈਕਨੀਕਲ ਇਨੋਵੇਸ਼ਨ ਮਾਡਲ ਅਤੇ ਪ੍ਰੋਜੈਕਟਾਂ ਦਾ ਪ੍ਰਦਰਸ਼ਨ ਕੀਤਾ। ਇਸ ਮੇਲੇ ਦੌਰਾਨ ਵਿਦਿਆਰਥੀਆਂ ਨੇ ਰੋਬੋਟਿਕਸ, ਏਆਈ, ਕੰਪਿਊਟਰ ਪ੍ਰੋਗਰਾਮਿੰਗ, ਕਲਾਊਡ ਤਕਨਾਲੋਜੀ, ਆਈਓਟੀ, ਇਨੋਵੇਸ਼ਨ ਅਤੇ ਪ੍ਰੋਬਲਮ ਸੋਲਵਿੰਗ ਅਤੇ ਈਕੋ ਫਰੈਂਡਲੀ ਵਿਸ਼ਿਆਂ ‘ਤੇ ਆਧਾਰਿਤ ਮਾਡਲ ਪੇਸ਼ ਕੀਤੇ।
ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਪਟਿਆਲਾ ਮਮਤਾ ਖੁਰਾਨਾ ਸੇਠੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਉਨ੍ਹਾਂ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੇਲੇ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਸਮੱਸਿਆਵਾਂ ਦੇ ਹੱਲ ਲੱਭਣ ਦੀ ਸਮਰੱਥਾ ਅਤੇ ਨਵੀਂ ਤਕਨਾਲੋਜੀ ਪ੍ਰਤੀ ਰੁਚੀ ਪੈਦਾ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੇ ਵੱਖ-ਵੱਖ ਮੁਕਾਬਲਿਆਂ ਵਿੱਚ ਵੀ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡੀਆਰਪੀ ਰਣਦੀਪ ਸਿੰਘ   ਤੇ ਡੀਐਨਓ ਦਲਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਸਕੂਲ਼ ਵਿੱਚ ਏਆਈ ਸਬੰਧੀ ਕੋਰਸ ਦੀ ਸ਼ੁਰੂਆਤ ਮਿਸ਼ਨ ਰਫਤਾਰ ਵਿੱਚ ਕੀਤੀ ਗਈ, ਜੋ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਤਕਨੀਕੀ ਲੋੜਾਂ ਅਨੁਸਾਰ ਤਿਆਰ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।ਇਸ ਲੜੀ ਵਿਚ ਹੀ ਇਹ ਟੈਕ ਫੇਅਰ ਕਰਵਾਇਆ ਜਾ ਰਿਹਾ ਹੈ।
ਮੁਕਾਬਲੇ ਦੇ ਨਤੀਜਿਆਂ ਅਨੁਸਾਰ ਪੀ ਐਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਨੌਰ (ਲੜਕੇ) ਨੇ ਪਹਿਲਾ ਸਥਾਨ, ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ (ਲੜਕੇ) ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਕਾਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਹਰਪ੍ਰੀਤ ਸਿੰਘ ਪ੍ਰਿੰਸੀਪਲ, ਡਾ. ਜਸਵਿੰਦਰ ਸਿੰਘ ਨੈਸ਼ਨਲ ਐਵਾਰਡੀ, ਅੰਸ਼ੁਲ ਮਿੱਤਲ ਪ੍ਰੋਜੈਕਟ ਕੋਆਰਡੀਨੇਟਰ ਆਈਸੀਟੀ, ਮੁਕਲ ਮਿੱਤਲ ਲੈਕਚਰਾਰ, ਅਜੈ ਪਾਲ ਸਿੰਘ ਲੈਕਚਰਾਰ, ਤੇਜਿੰਦਰ ਸਿੰਘ ਕੰਪਿਊਟਰ ਟੀਚਰ, ਹਰਜੀਤ ਵਾਲੀਆ, ਹਰਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਅਮਨਦੀਪ ਵਾਲੀਆ, ਨੀਤੂ, ਪੂਨਮ, ਹਰਮਨ ਸੀਮਾ ਬਾਂਸਲ, ਰਮਨਪ੍ਰੀਤ ਕੌਰ, ਸਵਾਤੀ , ਹਨੀ ਗਰਗ, ਮਾਨਵਜੀਤ ਸਿੰਘ, ਪਰਮਵੀਰ ਸਿੰਘ , ਬਲਵਿੰਦਰ ਸਿੰਘ ਬੱਲੀ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਤਕਨੀਕੀ ਮਾਹਿਰ ਹਾਜਰ ਸਨ।

Exit mobile version