Home ਹਰਿਆਣਾ ਖੇਲੋ ਇੰਡੀਆ ਸੰਵਾਦ – ਖੇਡ ਕੀ ਬਾਤ, ਪੀ.ਐੱਮ. ਕੇ ਸਾਥ ਪ੍ਰੋਗਰਾਮ ਦਾ ਸਫ਼ਲ...

ਖੇਲੋ ਇੰਡੀਆ ਸੰਵਾਦ – ਖੇਡ ਕੀ ਬਾਤ, ਪੀ.ਐੱਮ. ਕੇ ਸਾਥ ਪ੍ਰੋਗਰਾਮ ਦਾ ਸਫ਼ਲ ਆਯੋਜਨ

‘Khelo India Samvad – Khel Ki Baat, PM Ke Saath’ Program Held Successfully

0

ਚੰਡੀਗੜ੍ਹ, 27 ਅਗਸਤ, 2026 (ਸੰਜੀਵ ਸ਼ਰਮਾ) : ਯੁਵਾ ਕਾਰਜ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਅਤੇ ਮੇਰਾ ਯੁਵਾ ਭਾਰਤ ਦੇ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਖੇਲੋ ਇੰਡੀਆ ਸੰਵਾਦ – ਖੇਡ ਕੀ ਬਾਤਪੀ.ਐੱਮ. ਕੇ ਸਾਥ‘ ਪ੍ਰੋਗਰਾਮ ਦਾ ਆਯੋਜਨ ਕਰਨਾਲ ਦੇ ਦਿਆਲ ਸਿੰਘ ਕਾਲਜ ਅਤੇ ਸਰਕਾਰੀ ਕਾਲਜ ਵਿੱਚ ਕੀਤਾ ਗਿਆ। ਪ੍ਰੋਗਰਾਮ ਵਿੱਚ ਲਗਭਗ 500 ਨੌਜਵਾਨਾਂ ਅਤੇ ਭਾਗੀਦਾਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਯੁਵਾ ਸੰਵਾਦ ਅਤੇ ਸੰਬੋਧਨ ਨੂੰ ਦੇਖਿਆ ਅਤੇ ਸੁਣਿਆ। ਇੱਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਰਾਹੀਂ ਦੇਸ਼ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਵੱਧ ਤੋਂ ਵੱਧ ਆਕਰਸ਼ਿਤ ਹੋਣਖੇਡ ਭਾਵਨਾ ਨੂੰ ਜੀਵਨ ਦਾ ਹਿੱਸਾ ਬਣਾਉਣ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਸਿਹਤਮੰਦਅਨੁਸ਼ਾਸਿਤ ਅਤੇ ਵਿਕਸਤ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਪ੍ਰੋਗਰਾਮ ਦੌਰਾਨ ਨੌਜਵਾਨਾਂ ਨੇ ਖੇਡ ਅਤੇ ਯੁਵਾ ਵਿਕਾਸ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ਤੇ ਆਪਣੇ ਵਿਚਾਰ ਅਤੇ ਸੁਝਾਅ ਵੀ ਪੇਸ਼ ਕੀਤੇ। ਇਨ੍ਹਾਂ ਵਿੱਚ ਦੇਸ਼ ਦੇ ਖੇਡ ਵਾਤਾਵਰਣ ਨੂੰ ਬਿਹਤਰ ਬਣਾਉਣਾ, 2036 ਦੀਆਂ ਓਲੰਪਿਕ ਖੇਡਾਂ ਲਈ ਪ੍ਰਤਿਭਾਵਾਂ ਦਾ ਪਾਲਣ-ਪੋਸ਼ਣ ਅਤੇ ਵਿਕਾਸਯੁਵਾ ਲੀਡਰਸ਼ਿਪ ਅਤੇ ਸ਼ਾਸਨ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਹੁਲਾਰਾ ਦੇਣਾਵਿਕਸਤ ਭਾਰਤ ਦੇ ਨਿਰਮਾਣ ਲਈ ਨੌਜਵਾਨਾਂ ਦਾ ਸਸ਼ਕਤੀਕਰਨਨਸ਼ਾ ਮੁਕਤ ਯੁਵਾ – ਵਿਕਸਤ ਭਾਰਤ ਸ਼ਾਮਲ ਹਨ। ਨੌਜਵਾਨਾਂ ਨੇ ਖੇਡ ਸਹੂਲਤਾਂ ਦੇ ਵਿਸਤਾਰਪੇਂਡੂ ਅਤੇ ਜ਼ਮੀਨੀ ਪੱਧਰ ਤੇ ਖੇਡ ਪ੍ਰਤਿਭਾਵਾਂ ਦੀ ਪਛਾਣਬਿਹਤਰ ਸਿਖਲਾਈ ਅਤੇ ਕੋਚਿੰਗ ਸਹੂਲਤਾਂਖੇਡਾਂ ਵਿੱਚ ਨੌਜਵਾਨਾਂ ਦੀ ਵੱਧ ਭਾਗੀਦਾਰੀ ਅਤੇ ਨਸ਼ਿਆਂ ਵਿਰੁੱਧ ਯੁਵਾ ਲੀਡਰਸ਼ਿਪ ਨੂੰ ਲੈ ਕੇ ਅਹਿਮ ਸੁਝਾਅ ਪੇਸ਼ ਕੀਤੇ।

ਖਿਡਾਰੀਆਂ ਨਾਲ ਨੌਜਵਾਨਾਂ ਦਾ ਸੰਵਾਦ

ਪ੍ਰੋਗਰਾਮ ਨੂੰ ਹੋਰ ਪ੍ਰੇਰਣਾਦਾਇਕ ਬਣਾਉਣ ਲਈ ਯੁਵਾ ਭਾਗੀਦਾਰਾਂ ਦਾ ਸੰਵਾਦ ਦੋ ਉੱਭਦੀਆਂ ਖੇਡ ਪ੍ਰਤਿਭਾਵਾਂ – ਆਸ਼ੀ ਕਸ਼ਯਪ (ਲਾਅਨ ਟੈਨਿਸ) ਅਤੇ ਐਂਜਲ ਰਾਣਾ ਸਾਈਕਲਿੰਗ ਨਾਲ ਵੀ ਕਰਵਾਇਆ ਗਿਆ। ਦੋਵਾਂ ਖਿਡਾਰੀਆਂ ਨੇ ਆਪਣੇ ਖੇਡ ਤਜ਼ਰਬੇਸੰਘਰਸ਼ਅਨੁਸ਼ਾਸਨਫਿਟਨੈਸ ਅਤੇ ਸਫ਼ਲਤਾ ਦੀ ਯਾਤਰਾ ਨੌਜਵਾਨਾਂ ਨਾਲ ਸਾਂਝੀ ਕੀਤੀ ਅਤੇ ਨੌਜਵਾਨਾਂ ਨੂੰ ਖੇਡਾਂ ਨੂੰ ਕਰੀਅਰ ਅਤੇ ਜੀਵਨ ਸ਼ੈਲੀ ਵਜੋਂ ਅਪਣਾਉਣ ਲਈ ਪ੍ਰੇਰਿਤ ਕੀਤਾ। ਬੁਲਾਰੇ ਨੇ ਦੱਸਿਆ ਕਿ ਖੇਲੋ ਇੰਡੀਆ ਸੰਵਾਦ – ਖੇਡ ਕੀ ਬਾਤਪੀ.ਐੱਮ. ਕੇ ਸਾਥ‘ ਨੌਜਵਾਨਾਂ ਨੂੰ ਦੇਸ਼ ਦੇ ਖੇਡ ਭਵਿੱਖ ਅਤੇ ਰਾਸ਼ਟਰ ਨਿਰਮਾਣ ਨਾਲ ਸਿੱਧੇ ਤੌਰ ਤੇ ਜੋੜਨ ਦਾ ਇੱਕ ਮਹੱਤਵਪੂਰਨ ਮੰਚ ਹੈ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੇ ਪੰਜੇ ਵਿਸ਼ੇ ਨੌਜਵਾਨਾਂ ਦੇ ਭਵਿੱਖ ਨਾਲ ਸਿੱਧੇ ਜੁੜੇ ਹੋਏ ਹਨ ਅਤੇ ਨੌਜਵਾਨਾਂ ਵੱਲੋਂ ਪੇਸ਼ ਕੀਤੇ ਗਏ ਵਿਚਾਰ ਭਾਰਤ ਦੀ ਖੇਡ ਅਤੇ ਯੁਵਾ ਨੀਤੀ ਲਈ ਮਹੱਤਵਪੂਰਨ ਦਿਸ਼ਾ ਪ੍ਰਦਾਨ ਕਰ ਸਕਦੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨਨਸ਼ਿਆਂ ਤੋਂ ਦੂਰ ਰਹਿਣ ਅਤੇ ਵਿਕਸਤ ਭਾਰਤ ਦੇ ਨਿਰਮਾਣ ਵਿੱਚ ਭਾਗੀਦਾਰ ਬਣਨ ਦਾ ਸੱਦਾ ਦਿੱਤਾ। ਪ੍ਰੋਗਰਾਮ ਦੇ ਅੰਤ ਵਿੱਚ ਭਾਗੀਦਾਰ ਨੌਜਵਾਨਾਂ ਨੇ ਖੇਡਾਂ ਨੂੰ ਜੀਵਨ ਦਾ ਹਿੱਸਾ ਬਣਾਉਣਨਸ਼ਿਆਂ ਤੋਂ ਦੂਰ ਰਹਿਣ ਅਤੇ ਵਿਕਸਤ ਭਾਰਤ ਦੇ ਨਿਰਮਾਣ ਵਿੱਚ ਸਰਗਰਮ ਯੁਵਾ ਭਾਗੀਦਾਰੀ ਯਕੀਨੀ ਬਣਾਉਣ ਦਾ ਸੰਕਲਪ ਲਿਆ।

Exit mobile version