Homeਪੰਜਾਬਜ਼ਿਲ੍ਹਾ ਕਚਹਿਰੀਆਂ ਵਿਖੇ ਸਾਲ ਦੀ ਤੀਜੀ ਨੈਸ਼ਨਲ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ

ਜ਼ਿਲ੍ਹਾ ਕਚਹਿਰੀਆਂ ਵਿਖੇ ਸਾਲ ਦੀ ਤੀਜੀ ਨੈਸ਼ਨਲ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ

Third National Lok Adalat Successfully Held at District Courts

12120 ਕੇਸਾਂ ਦੀ ਸੁਣਵਾਈ, 11660 ਕੇਸਾਂ ਦਾ ਨਿਪਟਾਰਾ ਅਤੇ 09 ਕਰੋੜ ਰੁਪਏ ਤੋਂ ਵੱਧ ਦੀ ਰਕਮ ਦੇ ਅਵਾਰਡ ਪਾਸ
ਫਤਹਿਗੜ੍ਹ ਸਾਹਿਬ, 12 ਸਤੰਬਰ, 2026 (ਗੁਰਮੀਤ ਸਿੰਘ ਤੁੰਗ) :  ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਨਿਰਭਉ ਸਿੰਘ ਗਿੱਲ, ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਫਤਿਹਗੜ੍ਹ ਸਾਹਿਬ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ, ਅਮਲੋਹ ਅਤੇ ਖਮਾਣੋ ਦੀਆਂ ਸਬ-ਡਵੀਜ਼ਨ ਪੱਧਰ ਦੀਆਂ ਕਚਹਿਰੀਆਂ ਵਿੱਚ ਸਾਲ ਦੀ ਤੀਜੀ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਨੈਸ਼ਨਲ ਲੋਕ ਅਦਾਲਤ ਦੇ 10 ਬੈਂਚਾਂ ਵੱਲ੍ਹੋਂ 12120 ਕੇਸਾਂ ਦੀ ਸੁਣਵਾਈ ਹੋਈ, ਜਿਨ੍ਹਾਂ ਵਿੱਚੋਂ 11660 ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਕੀਤਾ ਗਿਆ ਅਤੇ ਵਿੱਤੀ ਮਾਮਲਿਆਂ ਦੇ ਕੇਸਾਂ ਵਿੱਚ 9 ਕਰੋੜ ਰੁਪਏ ਤੋਂ ਵੱਧ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਇਸ ਮੌਕੇ ਸ਼੍ਰੀ ਮੁਨੀਸ਼ ਗਰਗ, ਕਾਰਜਕਾਰੀ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਫਤਿਹਗੜ੍ਹ ਸਾਹਿਬ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਹੋਣ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲਦੀ ਹੈ, ਕਿਉਂਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ ਜਿਸ ਨਾਲ ਆਮ ਲੋਕਾਂ ਨੂੰ ਜਲਦੀ ਅਤੇ ਸਸਤਾ ਨਿਆਂ ਵੀ ਮਿਲਦਾ ਹੈ। ਇਹ ਨੈਸ਼ਨਲ ਲੋਕ ਅਦਾਲਤ ਸਾਲ ਦੀ ਤੀਜੀ ਨੈਸ਼ਨਲ ਲੋਕ ਅਦਾਲਤ ਹੈ ਜਿਸ ਵਿੱਚ ਲੋਕਾਂ ਨੇ ਵਧੇਰੇ ਉਤਸ਼ਾਹ ਦਿਖਾਉਂਦਿਆਂ ਵੱਧ ਚੜ੍ਹ ਕੇ ਹਿੱਸਾ ਲਿਆ।
 ਸ਼੍ਰੀ ਮਨੀਸ਼ ਗਰਗ ਨੇ ਕਿਹਾ ਕਿ ਜਿੱਥੇ ਇਨ੍ਹਾਂ ਲੋਕ ਅਦਾਲਤਾਂ ਵਿੱਚ ਵੱਡੀ ਗਿਣਤੀ ਵਿੱਚ ਅਜਿਹੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ, ਜਿਹੜੇ ਪਹਿਲਾਂ ਕਿਸੇ ਵੀ ਅਦਾਲਤ ਵਿੱਚ ਨਹੀਂ ਲਗਾਏ ਗਏ ਸਨ ਅਤੇ ਇਸ ਤੋਂ ਇਲਾਵਾ ਲੰਮੇ ਸਮੇਂ ਤੋਂ ਅਦਾਲਤਾਂ ਵਿੱਚ ਲੰਬਿਤ ਕੇਸਾਂ ਦਾ ਵੀ ਵੱਡੀ ਗਿਣਤੀ ਵਿੱਚ ਨਿਪਟਾਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਰਾਜ਼ੀਨਾਮੇਯੋਗ ਫੌਜਦਾਰੀ ਕੇਸ, ਚੈੱਕ ਬਾਊਂਸ ਦੇ ਕੇਸ, ਸੜਕ ਹਾਦਸੇ ਸਬੰਧੀ ਕੇਸ, ਵਿਆਹ ਅਤੇ ਪਰਿਵਾਰਿਕ ਝਗੜਿਆਂ ਦੇ ਕੇਸ, ਕਿਰਤ ਮਾਮਲਿਆਂ ਦੇ ਕੇਸ, ਮਕਾਨ ਕਿਰਾਏ ਸਬੰਧੀ ਦੀਵਾਨੀ ਕੇਸ, ਬੈਂਕ ਰਿਕਵਰੀ, ਮਾਲ ਵਿਭਾਗ ਨਾਲ ਸਬੰਧਤ ਕੇਸ, ਬਿਜਲੀ ਅਤੇ ਪੀਣ ਵਾਲੇ ਪਾਣੀ ਨਾਲ ਸਬੰਧਿਤ ਕੇਸ ਅਤੇ ਹੋਰ ਆਪਸੀ ਸਹਿਮਤੀ ਨਾਲ ਨਿਪਟਾਏ ਜਾਣ ਵਾਲੇ ਕੇਸ ਰੱਖੇ ਗਏ ਸਨ। ਇਸ ਮੌਕੇ 1 ਵਿਵਾਹਿਤ ਜੋੜਾ ਜਿਨ੍ਹਾਂ ਦਾ ਕੇਸ ਅਦਾਲਤ ਵਿੱਚ ਚੱਲ ਰਿਹਾ ਸੀ, ਨੂੰ ਆਪਸੀ ਸਮਝੌਤੇ ਨਾਲ ਦੁਬਾਰਾ ਇਕੱਠਾ ਕੀਤਾ ਗਿਆ ਅਤੇ ਇਸ ਮੌਕੇ ਉਨ੍ਹਾਂ ਨੂੰ ਪੌਦਾ ਦਿੱਤਾ ਗਿਆ ਤਾਂ ਕਿ ਉਨ੍ਹਾਂ ਦਾ ਅਗਲੇਰਾ ਜੀਵਨ ਪੌਦਿਆਂ ਦੀ ਤਰ੍ਹਾਂ ਹਰਿਆ ਭਰਿਆ ਰਹੇ। ਸਕੱਤਰ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਉਣ ਲਈ ਲੋਕਾਂ ਵਿੱਚ ਭਰਵਾਂ ਉਤਸ਼ਾਹ ਦੇਖਿਆ ਗਿਆ ਅਤੇ ਇਸ ਲੋਕ ਅਦਾਲਤ ਦੀ ਸਫਲਤਾ ਵਿੱਚ ਨਿਆਂ ਅਧਿਕਾਰੀਆਂ, ਵਕੀਲ ਸਾਹਿਬਾਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਡਮੁੱਲਾ ਯੋਗਦਾਨ ਦਿੱਤਾ।
ਕਾਰਜਕਾਰੀ ਸਕੱਤਰ ਨੇ ਦੱਸਿਆ ਤਿਮਾਹੀ ਨੈਸ਼ਨਲ ਲੋਕ ਅਦਾਲਤਾਂ ਤੋਂ ਇਲਾਵਾ ਜ਼ਿਲ੍ਹਾ ਪੱਧਰ ਤੇ ਚੱਲ ਰਹੀ ਸਥਾਈ ਲੋਕ ਅਦਾਲਤ ਜਿੱਥੇ ਕਿ ਹਫਤੇ ਦੇ ਪੰਜ ਦਿਨ ਸੋਮਵਾਰ ਤੋਂ ਲੈ ਕੇ ਸ਼ੁੱਕਰਵਾਰ ਤੱਕ ਰੋਜ਼ਾਨਾ ਆਮ ਲੋਕਾਂ ਦੇ ਕੇਸ ਸੁਣੇ ਜਾਂਦੇ ਹਨ ਅਤੇ 18 ਤਰ੍ਹਾਂ ਦੀਆਂ ਜਨ-ਉਪਯੋਗੀ ਸੇਵਾਵਾਂ ਆਵਾਜਾਈ, ਬਿਜਲੀ ਸੇਵਾਵਾਂ, ਬੈਂਕਾਂ ਨਾਲ ਸਬੰਧਤ ਸੇਵਾਵਾਂ, ਬੀਮਾ ਸੇਵਾਵਾਂ, ਵੀਜ਼ੇ (ਇਮੀਗ੍ਰੇਸ਼ਨ) ਨਾਲ ਸਬੰਧਤ ਸੇਵਾਵਾਂ, ਵਿੱਤੀ ਸੇਵਾਵਾਂ, ਐਲ.ਪੀ.ਜੀ ਗੈਸ ਸੇਵਾਵਾਂ, ਸਿੱਖਿਆ ਸਬੰਧੀ ਸੇਵਾਵਾਂ, ਹਸਪਤਾਲਾਂ ਤੇ ਡਿਸਪੈਂਸਰੀਆਂ ਦੀਆਂ ਸਿਹਤ ਸੇਵਾਵਾਂ, ਹਾਊਸਿੰਗ ਅਤੇ ਰੀਅਲ ਅਸਟੇਟ ਦੀਆਂ ਸੇਵਾਵਾਂ, ਆਧਾਰ ਕਾਰਡ, ਰਾਸ਼ਨ ਕਾਰਡ, ਵੋਟਰ ਸ਼ਨਾਖਤੀ ਕਾਰਡ ਅਤੇ ਬੀ.ਪੀ.ਐੱਲ ਕਾਰਡ ਜਾਰੀ ਕਰਵਾਉਣ ਸਬੰਧੀ ਸੇਵਾਵਾਂ, ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਸਬੰਧੀ ਸੇਵਾਵਾਂ, ਸ਼ਗਨ ਸਕੀਮ ਅਤੇ ਬੇਰੁਜ਼ਗਾਰੀ ਭੱਤੇ ਸਬੰਧੀ ਸੇਵਾਵਾਂ, ਜਨਤਕ ਵੰਡ ਪ੍ਰਣਾਲੀ ਸਬੰਧੀ ਸੇਵਾਵਾਂ, ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ, ਵਿਆਹ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ, ਵਾਹਨਾਂ ਦੀ ਰਜਿਸਟ੍ਰੇਸ਼ਨ ਤੇ ਡਰਾਈਵਿੰਗ ਲਾਇਸੰਸ ਜਾਰੀ ਕਰਨ ਸਬੰਧੀ ਸੇਵਾਵਾਂ, ਡਾਕਤਾਰ, ਟੈਲੀਗ੍ਰਾਫ ਜਾਂ ਟੈਲੀਫੋਨ ਸੇਵਾਵਾਂ, ਪਾਣੀ ਦੀ ਸਪਲਾਈ ਅਤੇ ਸੀਵਰੇਜ ਸਬੰਧੀ ਸੇਵਾਵਾਂ ਅਤੇ ਕੁਦਰਤੀ ਸਾਧਨਾਂ ਦੀ ਸੁਰੱਖਿਆ ਸਬੰਧੀ ਸੇਵਾਵਾਂ ਨਾਲ ਸਬੰਧਤ ਝਗੜੇ ਜਾਂ ਸ਼ਿਕਾਇਤਾਂ ਜੋ ਕਿ ਦੂਜੀਆਂ ਅਦਾਲਤਾਂ ਵਿੱਚ ਲੰਬਿਤ ਨਾ ਹੋਣ, ਉਨ੍ਹਾਂ ਦਾ ਸਥਾਈ ਲੋਕ ਅਦਾਲਤ ਵਿੱਚ ਨਿਪਟਾਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਕੋਈ ਕੋਰਟ ਫੀਸ ਨਹੀਂ ਲੱਗਦੀ ਅਤੇ ਕੋਈ ਵੀ ਲੋੜਵੰਦ ਵਿਅਕਤੀ ਸਾਦਾ ਕਾਗਜ਼ ਤੇ ਆਪਣੀ ਅਰਜ਼ੀ ਲੈ ਕੇ ਇਨ੍ਹਾਂ ਅਦਾਲਤਾਂ ਵਿੱਚ ਆ ਸਕਦਾ ਹੈ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments