Home ਪੰਜਾਬ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਮੁੜ SIT ਦਾ ਸੰਮਨ,...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਮੁੜ SIT ਦਾ ਸੰਮਨ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

SIT summons SAD president Sukhbir Singh Badal for questioning on September 11 in the Behbal Kalan firing case.

0

ਚੰਡੀਗੜ੍ਹ, 8 ਸਤੰਬਰ 2026  (ਅਮਨਦੀਪ ਸਰਾਂ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਮੁੜ ਸੰਮਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੂੰ ਮਾਮਲੇ ਸਬੰਧੀ ਪੁੱਛਗਿੱਛ ਲਈ 11 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਾਣਕਾਰੀ ਮੁਤਾਬਕ ਸੁਖਬੀਰ ਬਾਦਲ ਨੂੰ ਇਸ ਤੋਂ ਪਹਿਲਾਂ ਵੀ ਜਾਂਚ ਟੀਮ ਨੇ 20 ਜੁਲਾਈ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਹੁਣ ਉਨ੍ਹਾਂ ਨੂੰ ਇੱਕ ਵਾਰ ਫਿਰ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਬਿਆਨ ਦਰਜ ਕਰਵਾਉਣ ਲਈ ਤਲਬ ਕੀਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਸੁਖਬੀਰ ਬਾਦਲ ਦੀ 11 ਸਤੰਬਰ ਨੂੰ SIT ਸਾਹਮਣੇ ਪੇਸ਼ੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਜਾਂ ਪਾਰਟੀ ਪ੍ਰਧਾਨ ਨੂੰ ਭਾਵੇਂ ਕਿੰਨੀ ਵਾਰ ਵੀ ਬੁਲਾਇਆ ਜਾਵੇ, ਉਨ੍ਹਾਂ ਦੇ ਬਿਆਨ ਵਿੱਚ ਕੋਈ ਤਬਦੀਲੀ ਨਹੀਂ ਆਵੇਗੀ। ਕਲੇਰ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਸਵਾਲ ਚੁੱਕਦਿਆਂ ਪੁੱਛਿਆ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲਾ ਅਜੇ ਤੱਕ ਕਿਸੇ ਨਤੀਜੇ ’ਤੇ ਕਿਉਂ ਨਹੀਂ ਪਹੁੰਚਿਆ ਅਤੇ ਕਥਿਤ ਤੌਰ ’ਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਚਲਾਨ ਦਾਇਰ ਕਰਨ ਵਿੱਚ ਦੇਰੀ ਕਿਉਂ ਹੋ ਰਹੀ ਹੈ। ਅਕਾਲੀ ਆਗੂ ਨੇ ਦੋਸ਼ ਲਗਾਇਆ ਕਿ ਸਰਕਾਰ ਆਪਣੇ ਕਥਿਤ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੱਚ ਦੇ ਨਾਲ ਖੜ੍ਹਾ ਹੈ ਅਤੇ ਸਰਕਾਰ ’ਤੇ ਘਟਨਾ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ।

 

Exit mobile version