ਤਲਵੰਡੀ ਸਾਬੋ, 24 ਅਗਸਤ 2026 (ਕਾਜਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 25 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣਗੇ। ਉਹ ਦੁਪਹਿਰ 3 ਵਜੇ ਤਖ਼ਤ ਸਾਹਿਬ ਵਿਖੇ ਪਹੁੰਚਣਗੇ। ਜਾਣਕਾਰੀ ਮੁਤਾਬਕ ਇਹ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪੰਜਾਬ ਵਿੱਚ ਪਹਿਲਾ ਦੌਰਾ ਹੋਵੇਗਾ। ਹਾਲ ਹੀ ਵਿੱਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਉਨ੍ਹਾਂ ’ਤੇ ਕਥਿਤ ਜਾਨਲੇਵਾ ਹਮਲੇ ਦੀ ਕੋਸ਼ਿਸ਼ ਹੋਈ ਸੀ, ਜਿਸ ਦੌਰਾਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ। ਸੁਖਬੀਰ ਬਾਦਲ ਦਾ ਇਲਾਜ ਮਹਾਰਾਸ਼ਟਰ ਅਤੇ ਬਾਅਦ ਵਿੱਚ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਕੀਤਾ ਗਿਆ। ਉਨ੍ਹਾਂ ਦੀਆਂ ਸੱਟਾਂ ਸਬੰਧੀ ਦੋ ਵਾਰ ਸਰਜਰੀ ਕੀਤੇ ਜਾਣ ਦੀ ਜਾਣਕਾਰੀ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਜਾਂ ਇਸ ਦੌਰਾਨ ਪਾਰਟੀ ਆਗੂਆਂ ਅਤੇ ਸਮਰਥਕਾਂ ਦੀ ਮੌਜੂਦਗੀ ਵੀ ਰਹਿਣ ਦੀ ਉਮੀਦ ਹੈ।







