Home ਪੰਜਾਬ ਪੰਜਾਬ ਵਿਧਾਨ ਸਭਾ ‘ਚੋਂ ਸੁਖਪਾਲ ਸਿੰਘ ਖਹਿਰਾ ਮੁਅੱਤਲ, ਮੌਜੂਦਾ ਸੈਸ਼ਨ ਦੀ ਬਾਕੀ...

ਪੰਜਾਬ ਵਿਧਾਨ ਸਭਾ ‘ਚੋਂ ਸੁਖਪਾਲ ਸਿੰਘ ਖਹਿਰਾ ਮੁਅੱਤਲ, ਮੌਜੂਦਾ ਸੈਸ਼ਨ ਦੀ ਬਾਕੀ ਕਾਰਵਾਈ ‘ਚ ਨਹੀਂ ਲੈ ਸਕਣਗੇ ਹਿੱਸਾ

Senior Congress Leader Sukhpal Singh Khaira Suspended from Punjab Assembly for Rest of Session

0

ਚੰਡੀਗੜ੍ਹ, 23 ਅਕਤੂਬਰ 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਇੱਕ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੀ ਬਾਕੀ ਰਹਿੰਦੀ ਪੂਰੀ ਮਿਆਦ ਲਈ ਮੁਅੱਤਲ (Suspend) ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਸੁਖਪਾਲ ਖਹਿਰਾ ਦੀ ਮੁਅੱਤਲੀ ਦਾ ਮਤਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ ਸੀ। ਸਦਨ ਵਿੱਚ ਬਹੁਮਤ ਦੇ ਆਧਾਰ ‘ਤੇ ਵੋਟਿੰਗ (Voice Vote) ਰਾਹੀਂ ਇਸ ਮਤੇ ਨੂੰ ਪ੍ਰਵਾਨ ਕਰ ਲਿਆ ਗਿਆ, ਜਿਸ ਤੋਂ ਬਾਅਦ ਸਪੀਕਰ ਵੱਲੋਂ ਖਹਿਰਾ ਨੂੰ ਸੈਸ਼ਨ ਦੀ ਬਾਕੀ ਕਾਰਵਾਈ ਤੋਂ ਬਾਹਰ ਰੱਖਣ ਦੇ ਹੁਕਮ ਜਾਰੀ ਕੀਤੇ ਗਏ।

 

Exit mobile version