Homeਪਟਿਆਲਾ ਅਪਡੇਟਸੁਤੰਤਰਤਾ ਦਿਵਸ ਮੌਕੇ ਐਸ ਆਈ ਆਰ ‘ਚ ਬਿਹਤਰੀਨ ਕਾਰਗੁਜ਼ਾਰੀ ਵਾਲੇ ਸੁਪਰਵਾਈਜ਼ਰ ਤੇ...

ਸੁਤੰਤਰਤਾ ਦਿਵਸ ਮੌਕੇ ਐਸ ਆਈ ਆਰ ‘ਚ ਬਿਹਤਰੀਨ ਕਾਰਗੁਜ਼ਾਰੀ ਵਾਲੇ ਸੁਪਰਵਾਈਜ਼ਰ ਤੇ ਬੀ.ਐੱਲ.ਓਜ਼  ਦਾ ਸਨਮਾਨ

Top-performing Supervisors and BLOs honoured for their dedicated work during SIR.

ਪਟਿਆਲਾ 15 ਅਗਸਤ, 2026 (ਦੀਪਕ ਦੱਤਾ) : ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਦੇ ਮੌਕੇ ’ਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਗਹਿਰੀ ਸੁਧਾਈ ਵਿੱਚ ਪਟਿਆਲਾ ਦੇ ਬਿਹਤਰੀਨ ਕਾਰਗੁਜ਼ਾਰੀ ਕਰਨ ਵਾਲੇ ਸੁਪਰਵਾਈਜ਼ਰ ਅਤੇ ਦੋ ਬੀਐਲਓਜ ਨੂੰ ਸਨਮਾਨਿਤ ਕੀਤਾ ਹੈ। ਸਮਾਗਮ ਦੌਰਾਨ ਬੈਸਟ ਸੁਪਰਵਾਈਜਰ ਵੱਜੋਂ ਸ਼੍ਰੀ ਇੰਦਰਪਾਲ ਸਿੰਘ ਅਤੇ ਬੈਸਟ ਬੀ.ਐੱਲ.ਓਜ਼ ਸ਼੍ਰੇਣੀ ਵਿੱਚ ਬਿਹਤਰੀਨ ਕਾਰਗੁਜ਼ਾਰੀ ਦਿਖਾਉਣ ਵਾਲੇ ਕਰਮਚਾਰੀਆਂ ਸ੍ਰੀ ਸੰਦੀਪ ਕੁਮਾਰ ਅਤੇ ਸ੍ਰੀ ਜਸਬੀਰ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਨੇ ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਇਨ੍ਹਾਂ ਸੁਪਰਵਾਈਜ਼ਰ ਤੇ ਬੀ.ਐੱਲ.ਓਜ਼ ਨੇ  ਸਪੈਸ਼ਲ ਇੰਟੈਂਸਿਵ ਰਵੀਜਨ ਦੇ ਕਾਰਜ ਨੂੰ ਸੁਚਾਰੂ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ।

ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਨਮਾਨਿਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕ ਸੇਵਾ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸਨਮਾਨਿਤ ਕਰਮਚਾਰੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਹੈ ਅਤੇ ਉਮੀਦ ਜਤਾਈ ਹੈ ਕਿ ਐਸ ਆਈ ਆਰ ਦੇ ਅਗਲੇ ਪੜਾਅ ਵਿੱਚ ਵੀ ਇਹ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

RELATED ARTICLES
- Advertisment -
Google search engine
Google search engine
Google search engine

Most Popular

Recent Comments