Homeਦੇਸ਼ਪੁੰਛ ’ਚ ਕੰਟਰੋਲ ਰੇਖਾ ਨੇੜੇ ਸ਼ੱਕੀ ਹਲਚਲ, ਭਾਰਤੀ ਫੌਜ ਨੇ ਕੀਤੀ ਗੋਲੀਬਾਰੀ;...

ਪੁੰਛ ’ਚ ਕੰਟਰੋਲ ਰੇਖਾ ਨੇੜੇ ਸ਼ੱਕੀ ਹਲਚਲ, ਭਾਰਤੀ ਫੌਜ ਨੇ ਕੀਤੀ ਗੋਲੀਬਾਰੀ; ਤਲਾਸ਼ੀ ਮੁਹਿੰਮ ਜਾਰੀ

Army opens fire after suspicious movement near LoC in Poonch; search operation underway.

ਜੰਮੂ,  16 ਨਵੰਬਰ, 2026 (ਛਤਰਪਾਲ ਸਿੰਘ ) : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (LoC) ਦੇ ਨੇੜੇ ਸ਼ੱਕੀ ਗਤੀਵਿਧੀਆਂ ਸਾਹਮਣੇ ਆਉਣ ਤੋਂ ਬਾਅਦ ਭਾਰਤੀ ਫੌਜ ਨੇ ਚੌਕਸੀ ਵਧਾ ਦਿੱਤੀ ਹੈ। ਐਤਵਾਰ ਦੇਰ ਰਾਤ ਜੰਗਲੀ ਇਲਾਕੇ ਵਿੱਚ ਕੁਝ ਸ਼ੱਕੀ ਹਲਚਲ ਦੇਖਣ ਤੋਂ ਬਾਅਦ ਸੁਰੱਖਿਆ ਬਲਾਂ ਦੇ ਜਵਾਨਾਂ ਨੇ ਗੋਲੀਬਾਰੀ ਕੀਤੀ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਅਧਿਕਾਰੀਆਂ ਅਨੁਸਾਰ ਪੁੰਛ ਦੇ ਸਾਵਜੀਆਂ ਸੈਕਟਰ ਅਧੀਨ ਆਉਂਦੇ ਕਨਾਰੀ ਇਲਾਕੇ ਵਿੱਚ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਕਰੀਬ 1:30 ਵਜੇ ਸਰਹੱਦ ’ਤੇ ਤਾਇਨਾਤ ਚੌਕਸ ਜਵਾਨਾਂ ਨੇ ਸ਼ੱਕੀ ਗਤੀਵਿਧੀ ਦੇਖੀ। ਇਸ ਤੋਂ ਬਾਅਦ ਜਵਾਨਾਂ ਨੇ ਤੁਰੰਤ ਕਾਰਵਾਈ ਕਰਦਿਆਂ ਛੋਟੇ ਹਥਿਆਰਾਂ ਨਾਲ ਲਗਭਗ 24 ਰਾਊਂਡ ਫਾਇਰ ਕੀਤੇ।

ਸੁਰੱਖਿਆ ਬਲਾਂ ਨੂੰ ਖਦਸ਼ਾ ਸੀ ਕਿ ਇਸ ਹਲਚਲ ਦੀ ਆੜ ਵਿੱਚ ਸਰਹੱਦ ਪਾਰੋਂ ਅੱਤਵਾਦੀਆਂ ਵੱਲੋਂ ਘੁਸਪੈਠ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਸ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਫੌਜ ਨੇ ਇਲਾਕੇ ਦੀ ਸਖ਼ਤ ਨਾਕਾਬੰਦੀ ਕਰ ਦਿੱਤੀ ਅਤੇ ਨਿਗਰਾਨੀ ਵਧਾ ਦਿੱਤੀ। ਸਵੇਰ ਹੋਣ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਜੰਗਲੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਅਧਿਕਾਰੀਆਂ ਮੁਤਾਬਕ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਸਰਚ ਆਪ੍ਰੇਸ਼ਨ ਜਾਰੀ ਸੀ। ਫਿਲਹਾਲ ਇਸ ਕਾਰਵਾਈ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਜਾਂ ਘੁਸਪੈਠ ਦੀ ਪੁਸ਼ਟੀ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸਰਹੱਦੀ ਇਲਾਕੇ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਫੌਜ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments