Homeਪਟਿਆਲਾ ਅਪਡੇਟਸਵੀਪਰ ਯੂਨੀਅਨ ਨਗਰ ਨਿਗਮ ਪਟਿਆਲਾ ਵੱਲੋਂ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ...

ਸਵੀਪਰ ਯੂਨੀਅਨ ਨਗਰ ਨਿਗਮ ਪਟਿਆਲਾ ਵੱਲੋਂ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੀਆਂ ਵਧਾਈਆਂ

Punjab State President Darshan Singh Lubana and Patiala Municipal Corporation President Babu Ram (Babbu) extended greetings to devotees on the Prakash Diwas of Bhagwan Valmiki Maharaj Ji, highlighting his teachings of equality, compassion and humanity.

ਦਰਸ਼ਨ ਸਿੰਘ ਲੁਬਾਣਾ ਅਤੇ ਬਾਬੂ ਰਾਮ ਨੇ ਸੰਗਤਾਂ ਨੂੰ ਦਿੱਤੀ ਵਧਾਈ, ਭਗਵਾਨ ਵਾਲਮੀਕਿ ਜੀ ਦੇ ਸੰਦੇਸ਼ ’ਤੇ ਚੱਲਣ ਦੀ ਕੀਤੀ ਅਪੀਲ

ਪਟਿਆਲਾ, 26 ਅਕਤੂਬਰ 2026 (ਗੁਰਮੀਤ ਸਿੰਘ ਤੁੰਗ ) : ਸਵੀਪਰ ਯੂਨੀਅਨ ਨਗਰ ਨਿਗਮ ਪਟਿਆਲਾ ਵੱਲੋਂ ਸ੍ਰਿਸ਼ਟੀਕਰਤਾ, ਕਰੁਣਾ ਸਾਗਰ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਯੂਨੀਅਨ ਦੇ ਪੰਜਾਬ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਅਤੇ ਨਗਰ ਨਿਗਮ ਪਟਿਆਲਾ ਦੇ ਪ੍ਰਧਾਨ ਬਾਬੂ ਰਾਮ (ਬੱਬੂ) ਨੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸੱਚਾਈ, ਦਇਆ, ਸਮਾਨਤਾ ਅਤੇ ਮਨੁੱਖਤਾ ਦੀ ਸੇਵਾ ਦਾ ਰਾਹ ਦਿਖਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਅਤੇ ਸਮਾਜ ਵਿੱਚ ਆਪਸੀ ਭਾਈਚਾਰਾ, ਸਦਭਾਵਨਾ ਤੇ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸਾਡਾ ਸਾਂਝਾ ਫ਼ਰਜ਼ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਪਵਿੱਤਰ ਦਿਹਾੜੇ ’ਤੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣ ਦਾ ਸੰਕਲਪ ਲਿਆ ਜਾਵੇ।

 

RELATED ARTICLES
- Advertisment -
Google search engine
Google search engine
Google search engine

Most Popular

Recent Comments