Homeਪੰਜਾਬਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ ਵਿਦਿਆਰਥੀਆਂ ਨੂੰ ਟੀ-ਸ਼ਰਟਾਂ ਵੰਡੀਆਂ

ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ ਵਿਦਿਆਰਥੀਆਂ ਨੂੰ ਟੀ-ਸ਼ਰਟਾਂ ਵੰਡੀਆਂ

T-shirts distributed to students under the Student Police Cadet Scheme to promote discipline and community awareness.

ਸੰਗਰੂਰ, 5 ਅਕਤੂਬਰ, 2026 (ਹਰਸ਼ਪ੍ਰੀਤ ਕੌਰ) :  ਸਟੂਡੈਂਟ ਪੁਲਿਸ ਕੈਡਿਟ (ਐਸ.ਪੀ.ਸੀ) ਸਕੀਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਾਚੋਂ ਦੇ 8ਵੀਂ ਅਤੇ 9ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਟੀ-ਸ਼ਰਟਾਂ ਵੰਡੀਆਂ ਗਈਆਂ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਡਾ. ਰਵਜੋਤ ਗਰੇਵਾਲ, ਆਈ.ਪੀ.ਐਸ., ਕਪਤਾਨ ਪੁਲਿਸ (ਹੈੱਡਕੁਆਰਟਰ) ਕਮ-ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਸੰਗਰੂਰ ਸੁਖਅੰਮ੍ਰਿਤ ਸਿੰਘ, ਪੀ.ਪੀ.ਐਸ. ਅਤੇ ਕਪਤਾਨ ਪੁਲਿਸ (ਸਪੈਸ਼ਲ) ਸੰਗਰੂਰ ਦਵਿੰਦਰ ਕੁਮਾਰ, ਪੀ.ਪੀ.ਐਸ. ਮੌਜੂਦ ਸਨ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜਪ੍ਰਣਾਲੀ ਅਤੇ ਵੱਖ-ਵੱਖ ਪੁਲਿਸ ਸੇਵਾਵਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਾਂਝ ਕੇਂਦਰ ਸੰਗਰੂਰ, ਕੰਟਰੋਲ ਰੂਮ ਸੰਗਰੂਰ, ਪੁਲਿਸ ਲਾਈਨ ਸੰਗਰੂਰ ਅਤੇ ਵੱਖ-ਵੱਖ ਪੁਲਿਸ ਦਫ਼ਤਰਾਂ ਦਾ ਦੌਰਾ ਵੀ ਕਰਵਾਇਆ ਗਿਆ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਡਾ. ਰਵਜੋਤ ਗਰੇਵਾਲ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਰੁੱਖ ਲਗਾਉਣ, ਵਾਤਾਵਰਣ ਦੀ ਸੰਭਾਲ ਅਤੇ ਕੁਦਰਤ ਦੀ ਰੱਖਿਆ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ, ਸਾਈਬਰ ਅਪਰਾਧਾਂ ਤੋਂ ਬਚਾਅ, ਡਿਜ਼ਿਟਲ ਸੁਰੱਖਿਆ ਅਤੇ ਸੋਸ਼ਲ ਮੀਡੀਆ ਦੀ ਜ਼ਿੰਮੇਵਾਰ ਵਰਤੋਂ ਸਬੰਧੀ ਵੀ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਹੋਰਨਾਂ ਲੋਕਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਸਰਦਾਰ ਵੱਲਭਭਾਈ ਪਟੇਲ ਦੇ ਜੀਵਨ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਵਿਦਿਆਰਥੀਆਂ ਨੂੰ ਦੇਸ਼ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਉਤਸ਼ਾਹਿਤ ਕੀਤਾ।
ਸੀਨੀਅਰ ਕਪਤਾਨ ਪੁਲਿਸ ਨੇ ਵਿਦਿਆਰਥੀਆਂ ਨਾਲ ਉਨ੍ਹਾਂ ਦੀ ਪੜ੍ਹਾਈ ਅਤੇ ਭਵਿੱਖ ਦੇ ਕਰੀਅਰ ਸਬੰਧੀ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਰੁਚੀ ਅਤੇ ਸਮਰੱਥਾ ਅਨੁਸਾਰ ਕਰੀਅਰ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਾਨੂੰਨ, ਅਨੁਸ਼ਾਸਨ, ਸਮਾਜਿਕ ਜ਼ਿੰਮੇਵਾਰੀ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਐਸ.ਪੀ.ਸੀ. ਸਕੀਮ ਦਾ ਮਹੱਤਵਪੂਰਨ ਉਦੇਸ਼ ਹੈ। ਇਸ ਮੌਕੇ ਰਾਕੇਸ਼ ਕੁਮਾਰ, ਜ਼ਿਲ੍ਹਾ ਐਸ.ਪੀ.ਸੀ. ਕੋਆਰਡੀਨੇਟਰ ਸੰਗਰੂਰ, ਗੁਰਤੇਜ ਸਿੰਘ, ਪੰਜਾਬੀ ਮਾਸਟਰ ਅਤੇ ਕਰਮਜੀਤ ਕੌਰ, ਸਾਇੰਸ ਮਿਸਟ੍ਰੈਸ ਵੀ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments