ਨਵੀਂ ਦਿੱਲੀ, 12 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ): ਸ਼ਾਰਦੀਯ ਨਵਰਾਤਰੀ ਦੇ ਸ਼ੁਭ ਮੌਕੇ ’ਤੇ ਭਾਜਪਾ ਦੇ ਕੌਮੀ ਹੈੱਡਕੁਆਰਟਰ ਦੇ ਇੰਚਾਰਜ ਅਤੇ ਸੰਸਦ ਮੈਂਬਰ ਤਰੁਣ ਚੁੱਘ ਨੇ ਦਿੱਲੀ ਦੇ ਪ੍ਰਸਿੱਧ ਝੰਡੇਵਾਲਾ ਮਾਤਾ ਮੰਦਰ ਵਿੱਚ ਮੱਥਾ ਟੇਕਿਆ ਅਤੇ ਮਾਂ ਦੁਰਗਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦੇਸ਼ ਦੀ ਸ਼ਾਂਤੀ, ਤਰੱਕੀ, ਖ਼ੁਸ਼ਹਾਲੀ ਅਤੇ ਲੋਕਾਂ ਦੀ ਭਲਾਈ ਲਈ ਪ੍ਰਾਰਥਨਾ ਕੀਤੀ।
ਨਵਰਾਤਰੀ ਭਾਰਤੀ ਸੱਭਿਆਚਾਰ ਅਤੇ ਸ਼ਕਤੀ ਦੀ ਉਪਾਸਨਾ ਦਾ ਪ੍ਰਤੀਕ: ਤਰੁਣ ਚੁੱਘ
ਇਸ ਮੌਕੇ ਤਰੁਣ ਚੁੱਘ ਨੇ ਕਿਹਾ ਕਿ ਸ਼ਾਰਦੀਯ ਨਵਰਾਤਰੀ ਭਾਰਤੀ ਸੱਭਿਆਚਾਰ, ਪਰੰਪਰਾਵਾਂ ਅਤੇ ਸ਼ਕਤੀ ਦੀ ਪੂਜਾ ਨਾਲ ਜੁੜਿਆ ਪਵਿੱਤਰ ਤਿਉਹਾਰ ਹੈ। ਮਾਂ ਦੁਰਗਾ ਦੀ ਅਰਾਧਨਾ ਮਨੁੱਖ ਨੂੰ ਅਨਿਆਂ ਅਤੇ ਨਕਾਰਾਤਮਕਤਾ ਵਿਰੁੱਧ ਖੜ੍ਹੇ ਹੋਣ ਦੇ ਨਾਲ-ਨਾਲ ਸੱਚ ਅਤੇ ਧਰਮ ਦੇ ਰਸਤੇ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਦੇਸ਼ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਰਹਿਣ ਦਾ ਸੰਦੇਸ਼ ਵੀ ਦਿੰਦਾ ਹੈ। ਉਨ੍ਹਾਂ ਮਾਤਾ ਰਾਣੀ ਅੱਗੇ ਅਰਦਾਸ ਕੀਤੀ ਕਿ ਦੇਸ਼ ਤਰੱਕੀ ਦੀਆਂ ਨਵੀਆਂ ਮੰਜ਼ਿਲਾਂ ਹਾਸਲ ਕਰੇ ਅਤੇ ਹਰ ਪਰਿਵਾਰ ਦੇ ਜੀਵਨ ਵਿੱਚ ਸੁੱਖ, ਸ਼ਾਂਤੀ ਤੇ ਖ਼ੁਸ਼ਹਾਲੀ ਬਣੀ ਰਹੇ।
ਦੇਸ਼ ਵਾਸੀਆਂ ਨੂੰ ਨਵਰਾਤਰੀ ਦੀਆਂ ਵਧਾਈਆਂ
ਤਰੁਣ ਚੁੱਘ ਨੇ ਦੇਸ਼ ਵਾਸੀਆਂ ਨੂੰ ਸ਼ਾਰਦੀਯ ਨਵਰਾਤਰੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਮਾਜ ਵਿੱਚ ਏਕਤਾ, ਆਪਸੀ ਸਦਭਾਵਨਾ ਅਤੇ ਦੇਸ਼ ਸੇਵਾ ਦੀ ਭਾਵਨਾ ਹੋਰ ਮਜ਼ਬੂਤ ਹੋਣੀ ਚਾਹੀਦੀ ਹੈ। ਉਨ੍ਹਾਂ ਮਾਂ ਦੁਰਗਾ ਅੱਗੇ ਸਾਰਿਆਂ ਦੀ ਭਲਾਈ ਅਤੇ ਦੇਸ਼ ਦੇ ਉੱਜਵਲ ਭਵਿੱਖ ਲਈ ਪ੍ਰਾਰਥਨਾ ਕੀਤੀ।
