Home ਪਟਿਆਲਾ ਅਪਡੇਟ ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ

ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ

Tejinder Mehta inaugurated a new open gym to promote fitness and healthy living among residents.

0
ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ
ਪਟਿਆਲਾ, 8 ਅਗਸਤ, 2026 (ਹਰਸ਼ਲੀਨ ਸਿੰਘ) : ਬਾਰਾਦਰੀ ਬਾਗ ਸਥਿਤ ਚਿਲਡਰਨ ਪਾਰਕ ਵਿੱਚ ਨਵੇਂ ਓਪਨ ਜਿਮ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਕੀਤਾ ਗਿਆ।
ਬਾਰਾਦਰੀ ਬਾਗ ਵਿੱਚ ਓਪਨ ਜਿਮ ਸਥਾਪਤ ਕਰਨ ਦੀ ਮੰਗ ਸ਼ਹਿਰ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਜਨਹਿਤ ਸੰਮਤੀ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ, ਜੋ ਐਮਸੀ ਕਵਲਜੀਤ ਕੌਰ ਜੱਗੀ ਦੀਆਂ ਕੋਸ਼ਿਸ਼ਾਂ ਸਦਕਾ ਹੁਣ ਪੂਰੀ ਹੋਈ ਹੈ। ਇਹ ਓਪਨ ਜਿਮ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਰਾਹੀਂ ਉਪਲਬਧ ਕਰਵਾਏ ਗਏ ਫੰਡਾਂ ਨਾਲ ਸਥਾਪਤ ਕੀਤਾ ਗਿਆ ਹੈ।
ਇਸ ਮੌਕੇ ਤੇਜਿੰਦਰ ਮਹਿਤਾ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਜਨਤਕ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੋਚ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਲੋਕ-ਹਿੱਤ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਯੋਜਨਾ ਕਮੇਟੀ ਦੇ ਫੰਡਾਂ ਰਾਹੀਂ ਵੀ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਓਪਨ ਜਿਮ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਵਿੱਚ ਸਹਾਈ ਸਾਬਤ ਹੋਵੇਗਾ।
ਜਨਹਿਤ ਸੰਮਤੀ ਦੇ ਜਨਰਲ ਸਕੱਤਰ ਵਿਨੋਦ ਸ਼ਰਮਾ ਅਤੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਤੇ ਸਮਾਜ ਸੇਵੀ ਜਗਤਾਰ ਸਿੰਘ ਜੱਗੀ ਨੇ ਕਿਹਾ ਕਿ ਬਾਰਾਦਰੀ ਬਾਗ ਵਿੱਚ ਓਪਨ ਜਿਮ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਹ ਸਹੂਲਤ ਮਿਲਣ ਨਾਲ ਪਾਰਕ ਵਿੱਚ ਸੈਰ ਅਤੇ ਕਸਰਤ ਕਰਨ ਲਈ ਆਉਣ ਵਾਲੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਐਮਸੀ ਕਵਲਜੀਤ ਕੌਰ ਜੱਗੀ ਨੇ ਤੇਜਿੰਦਰ ਮਹਿਤਾ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਰਾਦਰੀ ਬਾਗ ਦੇ ਚਿਲਡਰਨ ਪਾਰਕ ਵਿੱਚ ਓਪਨ ਜਿਮ ਦੀ ਸਹੂਲਤ ਮਿਲਣ ਨਾਲ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ।
ਇਸ ਮੌਕੇ ਨੂੰ ਯਾਦਗਾਰ ਬਣਾਉਣ ਲਈ ਪੌਦਾਰੋਪਣ ਵੀ ਕੀਤਾ ਗਿਆ। ਤੇਜਿੰਦਰ ਮਹਿਤਾ ਅਤੇ ਹੋਰ ਪਤਵੰਤਿਆਂ ਨੇ ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਇਸ ਦੇ ਨਾਲ ਹੀ ਪਾਰਕ ਵਿੱਚ ਸਾਫ਼-ਸਫ਼ਾਈ ਬਰਕਰਾਰ ਰੱਖਣ ਲਈ ਕੂੜੇਦਾਨ ਵੀ ਸਥਾਪਿਤ ਕੀਤੇ ਗਏ। ਇਸ ਮੌਕੇ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਹਰਿੰਦਰ ਸਿੰਘ ਚਹਿਲ, ਬਾਲ ਕ੍ਰਿਸ਼ਨ ਬਿੰਦਲ, ਸਤੀਸ਼ ਜੋਸ਼ੀ, ਚਮਨ ਲਾਲ ਗਰਗ, ਸਤਪਾਲ ਪਰਾਸ਼ਰ, ਅਮਰਿੰਦਰ ਸਿੰਘ, ਅਗਰਵਾਲ ਵੈਲਫੇਅਰ ਬੋਰਡ ਦੇ ਚੇਅਰਮੈਨ ਤ੍ਰਿਲੋਕ ਜੈਨ, ਵਾਰਡ ਨੰਬਰ 32 ਦੇ ਪ੍ਰਧਾਨ ਅਤੁਲ ਗੋਇਲ, ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸੁਮਿਤ ਟਕੇਜਾ, ਯੂਥ ਆਗੂ ਸੁਰਿੰਦਰ ਨਿੱਕੂ, ਸੁਰਜੀਤ ਗੁਰੂ ਡਕਾਲਾ, ਜਨਹਿਤ ਸੰਮਤੀ ਦੇ ਹੋਰ ਅਹੁਦੇਦਾਰ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

Exit mobile version