Home ਪਟਿਆਲਾ ਅਪਡੇਟ “‘ਮੇਰਾ ਮਾਣ ਭਗਵੰਤ ਮਾਨ’ ਮੁਹਿੰਮ ਰਾਹੀਂ ਲੋਕਾਂ ਤੱਕ ਪਹੁੰਚ ਰਹੀ ਟੀਮ ਤੇਜਿੰਦਰ...

“‘ਮੇਰਾ ਮਾਣ ਭਗਵੰਤ ਮਾਨ’ ਮੁਹਿੰਮ ਰਾਹੀਂ ਲੋਕਾਂ ਤੱਕ ਪਹੁੰਚ ਰਹੀ ਟੀਮ ਤੇਜਿੰਦਰ ਮਹਿਤਾ”

“A public engagement initiative aimed at building stronger connections with citizens through dialogue and outreach.”

0

ਪਟਿਆਲਾ ,14 ਜੁਲਾਈ (ਜਗਦੇਵ ਰੰਚਨਾ):ਪੰਜਾਬ ਸਰਕਾਰ ਦੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਸਰਪ੍ਰਸਤੀ ਹੇਠ ਟੀਮ ਤੇਜਿੰਦਰ ਮਹਿਤਾ ਵੱਲੋਂ ਅੱਜ “ਮੇਰਾ ਮਾਣ ਭਗਵੰਤ ਮਾਨ” ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਚੇਅਰਮੈਨ ਮਹਿਤਾ ਅਤੇ ਟੀਮ ਮੈਂਬਰਾਂ ਨੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਇਸ ਉਪਰੰਤ ਕਿਲ੍ਹਾ ਚੌਕ ਸਥਿਤ ਸ਼ਿਵ ਮੰਦਰ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਗੁਰਨੇਕ ਭੱਟੀ ਤੋਂ ਨਾਰੀਅਲ ਤੋੜਵਾ ਕੇ ਮੁਹਿੰਮ ਦਾ ਵਿਧੀਵਤ ਆਗਾਜ਼ ਕੀਤਾ ਗਿਆ। ਮੁਹਿੰਮ ਦੇ ਪਹਿਲੇ ਪੜਾਅ ਤਹਿਤ ਚੇਅਰਮੈਨ ਮਹਿਤਾ ਅਤੇ ਟੀਮ ਮੈਂਬਰਾਂ ਨੇ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਦੁਕਾਨਦਾਰਾਂ, ਵਪਾਰੀਆਂ ਅਤੇ ਆਮ ਲੋਕਾਂ ਨਾਲ ਰੂ-ਬ-ਰੂ ਮੁਲਾਕਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਪ੍ਰਕਾਸ਼ਿਤ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਬੁਕਲੈਟ ਅਤੇ ਜਨ-ਜਾਗਰੂਕਤਾ ਪੰਫਲੈਟ ਵੰਡੇ। ਇਸ ਦੌਰਾਨ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਵਿਰੋਧੀ ਕਦਮਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਹੋਰ ਲੋਕ ਭਲਾਈ ਯੋਜਨਾਵਾਂ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਚੇਅਰਮੈਨ ਮਹਿਤਾ ਨੇ ਕਿਹਾ ਕਿ ਇਸ ਜਨ ਸੰਪਰਕ ਮੁਹਿੰਮ ਦਾ ਉਦੇਸ਼ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਸਿੱਧੇ ਲੋਕਾਂ ਤੱਕ ਪਹੁੰਚਾਉਣਾ, ਉਨ੍ਹਾਂ ਨਾਲ ਸੰਵਾਦ ਸਥਾਪਤ ਕਰਨਾ ਅਤੇ ਲੋਕਾਂ ਦੇ ਸੁਝਾਅ ਪ੍ਰਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਨਿਰੰਤਰ ਸੰਪਰਕ ਹੀ ਜਨ ਸੇਵਾ ਦੀ ਸਭ ਤੋਂ ਵੱਡੀ ਤਾਕਤ ਹੈ। ਇਸੇ ਸੋਚ ਨਾਲ ਪਹਿਲੇ ਪੜਾਅ ਵਿੱਚ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਜਨ ਸੰਪਰਕ ਕੀਤਾ ਜਾ ਰਿਹਾ ਹੈ, ਜਦਕਿ ਆਉਣ ਵਾਲੇ ਦਿਨਾਂ ਵਿੱਚ ਇਹ ਮੁਹਿੰਮ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਅਤੇ ਰਿਹਾਇਸ਼ੀ ਇਲਾਕਿਆਂ ਤੱਕ ਵੀ ਪਹੁੰਚਾਈ ਜਾਵੇਗੀ। ਟੀਮ ਮੈਂਬਰਾਂ ਮਹਿੰਦਰ ਮੋਹਨ ਸਿੰਘ, ਨਿਰਮਲ ਝਨੇੜੀ, ਰਵਿੰਦਰ ਸਿੰਗਲਾ, ਐਸ. ਕੇ. ਤਨੇਜਾ, ਅਮਿਤ ਨਰੂਲਾ ਅਤੇ ਮੋਹਿਤ ਗੁਪਤਾ ਨੇ ਕਿਹਾ ਕਿ ਟੀਮ ਤੇਜਿੰਦਰ ਮਹਿਤਾ ਵੱਖ-ਵੱਖ ਧਰਮਾਂ, ਜਾਤਾਂ, ਵਰਗਾਂ ਅਤੇ ਵਿਚਾਰਧਾਰਾਵਾਂ ਨਾਲ ਸਬੰਧਤ ਲੋਕਾਂ ਦਾ ਸਾਂਝਾ ਮੰਚ ਹੈ, ਜੋ ਚੇਅਰਮੈਨ ਮਹਿਤਾ ਦੀ ਲੋਕਾਂ ਨਾਲ ਜੁੜੀ ਕਾਰਜਸ਼ੈਲੀ ਅਤੇ ਸਕਾਰਾਤਮਕ ਸੋਚ ਤੋਂ ਪ੍ਰੇਰਿਤ ਹੋ ਕੇ ਲੋਕ ਸੇਵਾ ਅਤੇ ਜਨ-ਜਾਗਰੂਕਤਾ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਟੀਮ ਦਾ ਉਦੇਸ਼ ਸਕਾਰਾਤਮਕ ਰਾਜਨੀਤੀ ਨੂੰ ਉਤਸ਼ਾਹਿਤ ਕਰਨਾ, ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਚੇਅਰਮੈਨ ਮਹਿਤਾ ਨੂੰ ਪਟਿਆਲਾ ਦੀ ਸੇਵਾ ਵਿੱਚ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਲੋਕਾਂ ਦਾ ਸਹਿਯੋਗ ਇਕੱਠਾ ਕਰਨਾ ਹੈ। ਇਸ ਮੌਕੇ ਗੁਰੂ ਡਕਾਲਾ, ਸੁਮਿਤ ਟਕੇਜਾ, ਸੁਰਿੰਦਰ ਨਿੱਕੂ, ਡਾ. ਪ੍ਰਵੀਣ ਕੋਹਲੀ, ਗੁਰਮੀਤ ਢੀਂਡਸਾ, ਧਰਮ ਸਿੰਘ, ਮਨਜੀਤ ਸਿੰਘ ਢਿੱਲੋਂ, ਅਤੁਲ ਗੋਇਲ, ਰਾਜੀਵ ਰਾਓ, ਸ਼ਾਮ ਲਾਲ, ਦਵਿੰਦਰ ਜੰਡੂ, ਗੁਰਮੀਤ ਸਿੰਘ, ਅਨਿਲ ਮਹਿਤਾ (ਅੰਨੀ) ਸਮੇਤ ਟੀਮ ਤੇਜਿੰਦਰ ਮਹਿਤਾ ਦੇ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ। ਫੋਟੋ ਕੈਪਸ਼ਨ: ਕਿਲ੍ਹਾ ਚੌਕ, ਪਟਿਆਲਾ ਤੋਂ “ਮੇਰਾ ਮਾਣ ਭਗਵੰਤ ਮਾਨ” ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਟੀਮ ਤੇਜਿੰਦਰ ਮਹਿਤਾ ਦੇ ਮੈਂਬਰ।

 

 

Exit mobile version