ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਕਰਨਗੇ ਸ਼ਿਰਕਤ, ਵੱਡੇ ਐਲਾਨ ਦੀ ਵੀ ਸੰਭਾਵਨਾ
ਮੋਗਾ, 26 ਨਵੰਬਰ 2026 (ਚੌਧਰੀ ਪ੍ਰਭਜੀਤ ਸਿੰਘ ) : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਤਹਿਤ ਸੱਤਾਧਾਰੀ ਆਮ ਆਦਮੀ ਪਾਰਟੀ ਅੱਜ ਮੋਗਾ ਵਿਖੇ ਵਿਸ਼ਾਲ ਰੈਲੀ ਕਰਕੇ ਆਪਣੀ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕਰਨ ਜਾ ਰਹੀ ਹੈ। ਇਸ ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਹੋਰ ਕਈ ਸੀਨੀਅਰ ਆਗੂ ਸ਼ਾਮਲ ਹੋਣਗੇ। ਰੈਲੀ ਨੂੰ ਲੈ ਕੇ ਪਾਰਟੀ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਸਿਆਸੀ ਹਲਕਿਆਂ ਵਿੱਚ ਇਸ ਰੈਲੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਦੇ ਪਹਿਲੇ ਵੱਡੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਵੱਲੋਂ ਕੋਈ ਵੱਡਾ ਸਿਆਸੀ ਜਾਂ ਲੋਕ-ਪੱਖੀ ਐਲਾਨ ਕੀਤੇ ਜਾਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ। ਹੁਣ ਸਭ ਦੀਆਂ ਨਜ਼ਰਾਂ ਮੋਗਾ ਰੈਲੀ ‘ਤੇ ਟਿਕੀਆਂ ਹੋਈਆਂ ਹਨ ਕਿ ਆਮ ਆਦਮੀ ਪਾਰਟੀ 2027 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਸਾਹਮਣੇ ਕਿਹੜਾ ਨਵਾਂ ਏਜੰਡਾ ਅਤੇ ਚੋਣ ਵਾਅਦੇ ਪੇਸ਼ ਕਰਦੀ ਹੈ।






