Homeਪਟਿਆਲਾ ਅਪਡੇਟगाँव नैणकलां में वार्षिक कुश्ती दंगल में हलका इंचार्ज ने दर्ज कराई...

गाँव नैणकलां में वार्षिक कुश्ती दंगल में हलका इंचार्ज ने दर्ज कराई उपस्थिति

ਸਨੌਰ/ਨੈਣਕਲਾਂ, 24 ਸਤੰਬਰ 2026 (ਗੁਰਮੀਤ ਸਿੰਘ ਤੁੰਗ): ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਨਾਲ ਜੋੜਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਇਹ ਵਿਚਾਰ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਨੇੜਲੇ ਪਿੰਡ ਨੈਣਕਲਾਂ ਵਿਖੇ ਕਰਵਾਏ ਗਏ ਸਾਲਾਨਾ ਵਿਸ਼ਾਲ ਕੁਸ਼ਤੀ ਦੰਗਲ ਦੌਰਾਨ ਪ੍ਰਗਟ ਕੀਤੇ।

ਇਸ ਮੌਕੇ ਬਾਬਾ ਕਰਨੈਲ ਸਿੰਘ ਜੀ, ਚੇਅਰਮੈਨ ਹੈਪੀ ਪਹਾੜੀਪੁਰ, ਸਰਪੰਚ ਰਾਜਾ ਧੰਜੂ, ਹਰਪਿੰਦਰ ਚੀਮਾ ‘ਆਪ’ ਆਗੂ ਸਮੇਤ ਕਈ ਸਰਪੰਚ-ਪੰਚ ਅਤੇ ਆਮ ਆਦਮੀ ਪਾਰਟੀ ਦੇ ਕਈ ਅਹੁਦੇਦਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਇਕੱਠ ਨੂੰ ਸੰਬੋਧਨ ਕਰਦਿਆਂ ਹਡਾਣਾ ਨੇ ਕਿਹਾ ਕਿ ਖੇਡਾਂ ਜਿੱਥੇ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ, ਉੱਥੇ ਹੀ ਉਨ੍ਹਾਂ ਵਿੱਚ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਕੇ ਜ਼ਿੰਦਗੀ ਵਿੱਚ ਸਹੀ ਦਿਸ਼ਾ ਵੱਲ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਪਿੰਡ ਪੱਧਰ ’ਤੇ ਕਰਵਾਏ ਜਾ ਰਹੇ ਰਵਾਇਤੀ ਕੁਸ਼ਤੀ ਦੰਗਲਾਂ ਨੂੰ ਸ਼ਲਾਘਾਯੋਗ ਉਪਰਾਲਾ ਦੱਸਿਆ।

ਹਡਾਣਾ ਨੇ ਦੰਗਲ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਮਾਗਮ ਵਿੱਚ ਮਿਲੇ ਮਾਣ-ਸਨਮਾਨ ਲਈ ਉਹ ਸਮੁੱਚੀ ਗੁੱਗਾ ਮਾੜੀ ਪ੍ਰਬੰਧਕ ਕਮੇਟੀ, ਖੇਡ ਕਮੇਟੀ ਅਤੇ ਪਿੰਡ ਦੀਆਂ ਸਮੂਹ ਸੰਸਥਾਵਾਂ ਦੇ ਦਿਲੋਂ ਧੰਨਵਾਦੀ ਹਨ।

ਇਸ ਦੌਰਾਨ ਹਡਾਣਾ ਨੇ ਪਹਿਲਵਾਨਾਂ ਦੇ ਹੱਥ ਮਿਲਵਾ ਕੇ ਕੁਸ਼ਤੀ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਅਤੇ ਜੇਤੂ ਪਹਿਲਵਾਨਾਂ ਨੂੰ ਇਨਾਮ ਵੰਡ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਦੰਗਲ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ, ਖੇਡ ਪ੍ਰੇਮੀ ਅਤੇ ਆਸ-ਪਾਸ ਦੇ ਪਿੰਡਾਂ ਤੋਂ ਸੈਂਕੜੇ ਲੋਕ ਹਾਜ਼ਰ ਰਹੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments