Homeਪਟਿਆਲਾ ਅਪਡੇਟਭਗਵੰਤ ਮਾਨ ਸਰਕਾਰ ਨੇ ਦਾਦੇ ਤੋਂ ਪੋਤੇ ਤੱਕ ਨੂੰ ਖੇਡ ਮੈਦਾਨ ਵਿੱਚ...

ਭਗਵੰਤ ਮਾਨ ਸਰਕਾਰ ਨੇ ਦਾਦੇ ਤੋਂ ਪੋਤੇ ਤੱਕ ਨੂੰ ਖੇਡ ਮੈਦਾਨ ਵਿੱਚ ਭੇਜ ਕੇ ਪੰਜਾਬ ਅੰਦਰ ਖੇਡਾਂ ਦਾ ਮਾਹੌਲ ਸਿਰਜਿਆ -ਡਾ. ਬਲਬੀਰ ਸਿੰਘ

Punjab government encourages people of all generations to embrace sports and active lifestyles.

ਪਟਿਆਲਾ, 9 ਸਤੰਬਰ, 2026 (ਦੀਪਕ  ਦੱਤਾ) : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਦੇ ਸਮੂਹ ਵਿਧਾਇਕਾਂ ਨੇ ਜ਼ਿਲ੍ਹੇ ਨੂੰ ਖੇਡਾਂ ਵਤਨ ਪੰਜਾਬ ਦੀਆਂ ਚ ਮੋਹਰੀ ਜ਼ਿਲ੍ਹਾ ਬਣਾਉਣ ਉਤੇ ਜ਼ੋਰ ਦਿੱਤਾ ਹੈ। ਇੱਥੇ ਇੱਕ ਉਚ ਪੱਧਰੀ ਬੈਠਕ ਕਰਕੇ ਖੇਡਾਂ ਵਤਨ ਪੰਜਾਬ ਦੀਆਂ-4 ਸੀਜ਼ਨ ਦੀ ਰਜਿਸਟ੍ਰੇਸ਼ਨ ਤੇ ਚੱਲ ਰਹੀਆਂ ਖੇਡਾਂ ਦਾ ਜਾਇਜ਼ਾ ਲੈਣ ਮੌਕੇ ਸਿਹਤ ਮੰਤਰੀ ਨੇ ਕਿਹਾ ਭਗਵੰਤ ਮਾਨ ਸਰਕਾਰ ਨੇ ਇਨ੍ਹਾਂ ਖੇਡਾਂ ਰਾਹੀਂ ਦਾਦੇ ਤੋਂ ਪੋਤੇ ਤੱਕ ਨੂੰ ਖੇਡ ਮੈਦਾਨ ਵਿੱਚ ਭੇਜ ਕੇ ਪੰਜਾਬ ਅੰਦਰ ਖੇਡਾਂ ਦਾ ਮਾਹੌਲ ਸਿਰਜਿਆ ਹੈ।ਉਨ੍ਹਾਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾ ਕੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਬੈਠਕ ਮੌਕੇ ਵਿਧਾਇਕ ਨੀਨਾ ਮਿੱਤਲ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ, ਕੁਲਵੰਤ ਸਿੰਘ ਬਾਜੀਗਰ ਤੇ ਗੁਰਦੇਵ ਸਿੰਘ ਦੇਵ ਮਾਨ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਦੇ ਨੁਮਾਇੰਦੇ ਦੇਵਿੰਦਰਪਾਲ ਸਿੰਘ ਮਿੱਕੀ, ਰਣਜੋਧ ਸਿੰਘ ਹਡਾਣਾ ਦੇ ਨੁਮਾਇੰਦੇ ਹਰਪ੍ਰੀਤ ਸਿੰਘ ਘੁੰਮਣ, ਏ.ਡੀ.ਸੀ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ, ਐਸ. ਪੀ ਰਜੇਸ਼ ਛਿੱਬੜ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਸਮੇਤ ਜ਼ਿਲ੍ਹਾ ਪਟਿਆਲਾ ਦੀਆਂ ਖੇਡ ਐਸੋਸੀਏਸ਼ਨਾਂ ਤੇ ਫੈਡਰੇਸ਼ਨਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

ਖੇਡਾਂ ਵਤਨ ਪੰਜਾਬ ਦੀਆਂ-4 ਸੀਜ਼ਨ ਦੀ ਰਜਿਸਟ੍ਰੇਸ਼ਨ ਵੱਧ ਤੋਂ ਵੱਧ ਕਰਵਾਕੇ 14 ਸਾਲ ਤੋਂ 60 ਸਾਲ ਤੱਕ ਦੇ ਨੌਜ਼ਵਾਨਾਂ ਨੂੰ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਤ ਕਰਕੇ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਉਤੇ ਜ਼ੋਰ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ, ਖੇਡ ਅਤੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਅਤੇ ਜ਼ਿਲ੍ਹੇ ਅੰਦਰ ਕੰਮ ਕਰ ਰਹੀਆਂ ਅਕੈਡਮੀਆਂ, ਖੇਡ ਐਸੋਸੀਏਸ਼ਨ ਅਤੇ ਫੈਡਰੇਸ਼ਨਾਂ ਸਮੇਤ ਸਾਰੇ ਸਰਕਾਰੀ ਤੇ ਨਿਜੀ ਸਕੂਲਾਂ ਤੇ ਕਾਲਜਾਂ ਨੂੰ ਨਾਲ ਲੈਕੇ ਇਨ੍ਹਾਂ ਖੇਡਾਂ ਨੂੰ ਸਫ਼ਲ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਕਿ ਇਨ੍ਹਾਂ ਖੇਡਾਂ ਨੂੰ ਸਫ਼ਲ ਬਣਾਉਣ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 5 ਸਤੰਬਰ ਨੂੰ ਬਠਿੰਡਾ ਵਿਖੇ ਖੇਡਾਂ ਦਾ ਉਦਘਾਟਨ ਕਰਨ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਦਾ ਚੌਥਾ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਇਨ੍ਹਾਂ ਦੀ ਸਮਾਪਤੀ ਦਾ ਵਿਸ਼ਾਲ ਸਮਾਗਮ  29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਇਹਨਾਂ ਖੇਡਾਂ ਵਿੱਚ ਪੰਜ ਲੱਖ ਤੱਕ ਹਿੱਸੇਦਾਰੀ ਰਹੀ ਹੈ ਅਤੇ ਇਸ ਵਾਰ 10 ਲੱਖ ਤੱਕ ਦਾ ਟੀਚਾ ਹੈ, ਇਸ ਲਈ ਹਿੱਸੇਦਾਰੀ ਦੇ ਮਾਮਲੇ ਵਿੱਚ ਪਟਿਆਲਾ ਜ਼ਿਲ੍ਹੇ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਇਹਨਾਂ ਖੇਡਾਂ ਵਿੱਚ 9 ਉਮਰ ਵਰਗ ਵਿੱਚ 38 ਖੇਡਾਂ ਤੇ 1 ਪ੍ਰਦਰਸ਼ਨੀ ਖੇਡ (ਟੈਨਿਸ ਬਾਲ ਕ੍ਰਿਕਟ) ਅਤੇ 4 ਪੈਰਾ ਸਪੋਰਟਸ ਖੇਡਾਂ ਦੇ ਮੁਕਾਬਲੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ਉੱਤੇ ਕਰਵਾਏ ਜਾ ਰਹੇ ਹਨ। ਮੁੰਡਿਆਂ ਤੇ ਕੁੜੀਆਂ ਦੇ ਮੁਕਾਬਲੇ ਹੋਣਗੇ। ਜੇਤੂਆਂ ਨੂੰ 12 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਅਤੇ ਗ੍ਰਡੇਸ਼ਨ ਸਰਟੀਫਿਕੇਟ ਦਿੱਤੇ ਜਾਣਗੇ।ਉਨ੍ਹਾਂ ਦੱਸਿਆ ਕਿ 9 ਉਮਰ ਵਰਗਾਂ ਵਿੱਚ ਅੰਡਰ-14, ਅੰਡਰ 17, ਅੰਡਰ 21, 21-30, 31-40, 41-50, 51-60, 61-70 ਅਤੇ 70 ਸਾਲ ਤੋਂ ਉੱਪਰ ਸ਼ਾਮਲ ਹਨ।

ਬਲਾਕ ਪੱਧਰ ਉੱਤੇ 7 ਖੇਡਾਂ ਦੇ ਮੁਕਾਬਲੇ ਸ਼ੁਰੂ ਹੋ ਗਏ ਹਨ ਜੋ 18 ਸਤੰਬਰ ਤੱਕ ਚੱਲਣਗੇ। ਇਹ ਸੱਤ ਖੇਡਾਂ ਅਥਲੈਟਿਕਸ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ), ਫੁੱਟਬਾਲ, ਵਾਲੀਬਾਲ (ਸਮੈਸ਼ਿੰਗ) ਅਤੇ ਵਾਲੀਬਾਲ (ਸ਼ੁਟਿੰਗ) ਹਨ। 20 ਸਤੰਬਰ ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਣਗੇ। ਜ਼ਿਲਾ ਪੱਧਰੀ ਖੇਡਾਂ ਵਿੱਚ ਬਲਾਕ ਪੱਧਰ ਦੀਆ 7 ਖੇਡਾਂ ਦੇ ਜੇਤੂਆਂ ਤੋਂ ਇਲਾਵਾ 21 ਹੋਰ ਖੇਡਾਂ ਸਿੱਧੀਆਂ ਜ਼ਿਲ੍ਹਾ ਪੱਧਰ ਉਤੇ ਨਵੀਆਂ ਸ਼ਾਮਲ ਹੋਣਗੀਆਂ। ਜ਼ਿਲ੍ਹਾ ਪੱਧਰ ਉੱਤੇ ਕੁੱਲ 28 ਖੇਡਾਂ ਦੇ ਮੁਕਾਬਲੇ ਹੋਣਗੇ।ਨਵੀਆਂ 21 ਖੇਡਾਂ ਵਿੱਚ ਹੈਡਬਾਲ, ਸਾਫਟਬਾਲ, ਜੂਡੋ, ਗਤੱਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰਲਿਫਟਿੰਗ, ਲਾਅਨਟੈਨਿਸ, ਰੈਸਲਿੰਗ, ਸਵੀਮਿੰਗ, ਬਾਕਸਿੰਗ, ਟੇਬਲ ਟੈਨਿਸ, ਵੇਟਲਿਫਟਿੰਗ, ਚੈੱਸ, ਸ਼ੂਟਿੰਗ, ਫੈਨਸਿੰਗ, ਰੋਲਰ ਸਕੇਟਿੰਗ ਅਤੇ ਆਰਚਰੀ ਸ਼ਾਮਲ ਹਨ।  ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਦੱਸਿਆ ਕਿ 10 ਅਕਤੂਬਰ ਤੋਂ 23 ਨਵੰਬਰ ਤੱਕ ਸੂਬਾ ਪੱਧਰ ਦੇ ਮੁਕਾਬਲੇ ਹੋਣਗੇ। ਸੂਬਾ ਪੱਧਰ ਉੱਤੇ ਜ਼ਿਲ੍ਹਾ ਪੱਧਰ ਦੀਆ 28 ਖੇਡਾਂ ਦੇ ਜੇਤੂਆਂ ਤੋਂ ਇਲਾਵਾ 10 ਹੋਰ ਖੇਡਾਂ ਸਿੱਧੀਆਂ ਸੂਬਾ ਪੱਧਰ ਉੱਤੇ ਨਵੀਆਂ ਸ਼ਾਮਲ ਹੋਣਗੀਆਂ। ਸੂਬਾ ਪੱਧਰ ਉਤੇ ਕੁੱਲ 38 ਖੇਡਾਂ ਦੇ ਮੁਕਾਬਲੇ ਹੋਣਗੇ, ਨਵੀਆਂ 10 ਖੇਡਾਂ ਵਿੱਚ ਜਿਮਨਾਸਟਿਕ, ਰੋਇੰਗ, ਕੈਕਿੰਗ ਕੈਨੋਵਿੰਗ, ਵੁਸ਼ੂ, ਰਗਬੀ, ਸਾਈਕਲਿੰਗ, ਘੋੜਸਵਾਰੀ, ਤਾਇਕਵਾਂਡੋ, ਬੇਸਬਾਲ ਅਤੇ ਕਰਾਟੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਚਾਰ ਪੈਰਾ ਖੇਡਾਂ ਦੇ ਮੁਕਾਬਲੇ 25 ਤੋਂ 28 ਨਵੰਬਰ ਤੱਕ ਹੋਣਗੇ। ਪੈਰਾ ਖੇਡਾਂ ਵਿੱਚ ਪੈਰਾ ਪਾਵਰਲਿਫਟਿੰਗ, ਪੈਰਾ ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ, ਪੈਰਾ ਅਥਲੈਟਿਕਸ ਸ਼ਾਮਲ ਹਨ। ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਵਿਧਾਇਕ ਖਿਡਾਰੀਆਂ, ਕੋਚਾਂ, ਰੈਫਰੀਆਂ ਤੇ ਹੋਰ ਖੇਡਾਂ ਨਾਲ ਜੁੜੇ ਅਮਲੇ ਦਾ ਨਿਜੀ ਤੌਰ ਉਤੇ ਵਿਸ਼ੇਸ਼ ਮਾਣ-ਸਨਮਾਨ ਕਰਨਗੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments