Homeਹਰਿਆਣਾਭਾਜਪਾ-ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਪੰਜਾਬ ਨੂੰ ਨਵੀਂ ਦਿਸ਼ਾ ਦੇਣ ਅਤੇ ਮਜ਼ਬੂਤ...

ਭਾਜਪਾ-ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਪੰਜਾਬ ਨੂੰ ਨਵੀਂ ਦਿਸ਼ਾ ਦੇਣ ਅਤੇ ਮਜ਼ਬੂਤ ਬਣਾਉਣ ਦਾ ਕੰਮ ਕਰੇਗਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana CM Nayab Singh Saini Says BJP-Akali Dal Alliance Will Strengthen Punjab and Lead the State Towards a New Direction.

ਮੁੱਖ ਮੰਤਰੀ ਨੇ ਕਿਹਾ- ਇਹ ਸਿਆਸੀ ਨਹੀਂ, ਸਗੋਂ ਦਿਲਾਂ ਦਾ ਕੁਦਰਤੀ ਗੱਠਜੋੜ ਹੈ; ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੇ ਸਨਮਾਨ ਲਈ ਮਿਲ ਕੇ ਕਰਾਂਗੇ ਕੰਮ

ਚੰਡੀਗੜ੍ਹ, 25 ਨਵੰਬਰ 2026 (ਸੰਜੀਵ ਸ਼ਰਮਾ): ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਨੂੰ ਪੰਜਾਬ ਦੇ ਹਿੱਤ ਵਿੱਚ ਚੁੱਕਿਆ ਗਿਆ ਇੱਕ ਮਹੱਤਵਪੂਰਨ ਕਦਮ ਦੱਸਦਿਆਂ ਕਿਹਾ ਕਿ ਇਹ ਗੱਠਜੋੜ ਸੂਬੇ ਨੂੰ ਮਜ਼ਬੂਤੀ ਦੇਣ, ਨਵੀਂ ਦਿਸ਼ਾ ਪ੍ਰਦਾਨ ਕਰਨ ਅਤੇ ਲੋਕਾਂ ਦੇ ਸਨਮਾਨ ਦੀ ਰੱਖਿਆ ਕਰਨ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਿਆਸੀ ਗੱਠਜੋੜ ਨਹੀਂ, ਸਗੋਂ ਦਿਲਾਂ ਦਾ ਗੱਠਜੋੜ ਅਤੇ ਇੱਕ ਕੁਦਰਤੀ ਸਾਂਝੇਦਾਰੀ ਹੈ। ਇਸ ਦਾ ਉਦੇਸ਼ ਪੰਜਾਬ ਨੂੰ ਵਿਕਾਸ ਦੇ ਰਾਹ ’ਤੇ ਅੱਗੇ ਲਿਜਾਣਾ ਅਤੇ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨਾ ਹੈ। ਮੁੱਖ ਮੰਤਰੀ ਮੰਗਲਵਾਰ ਨੂੰ ਗੁਰੂਗ੍ਰਾਮ ਵਿਖੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰਿਆਣਾ ਅਤੇ ਦੇਸ਼ ਵਾਸੀਆਂ, ਖ਼ਾਸ ਕਰਕੇ ਪੰਜਾਬ ਦੀ ਸੰਗਤ ਅਤੇ ਸੂਬੇ ਦੇ ਲੋਕਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੇਵਾ, ਸਮਾਨਤਾ, ਭਾਈਚਾਰੇ ਅਤੇ ਮਾਨਵਤਾ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਸਮਾਜ ਨੂੰ ਏਕਤਾ ਅਤੇ ਸਦਭਾਵਨਾ ਦੇ ਰਾਹ ’ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਨਿਤਿਨ ਨਵੀਨ ਨੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਗੱਠਜੋੜ ਦੀ ਪਹਿਲ ਕੀਤੀ ਹੈ, ਜਿਸ ਲਈ ਉਹ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਅਤੇ ਸੀਨੀਅਰ ਆਗੂ ਸ੍ਰੀ ਲਾਲ ਕ੍ਰਿਸ਼ਨ ਅਡਵਾਨੀ ਦੇ ਸਮੇਂ ਤੋਂ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਚੱਲੇ ਆ ਰਹੇ ਸਬੰਧਾਂ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੱਗੇ ਵਧਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਨੂੰ ਖ਼ਤਮ ਕਰਨ, ਕਿਸਾਨਾਂ ਨੂੰ ਸਨਮਾਨ ਦੇਣ, ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਯਕੀਨੀ ਬਣਾਉਣ ਅਤੇ ਗਰੀਬਾਂ ਦੀ ਭਲਾਈ ਲਈ ਕੰਮ ਕਰੇਗਾ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਕਜੁੱਟ ਹੋ ਕੇ ਸੂਬੇ ਨੂੰ ਮਜ਼ਬੂਤ ਬਣਾਉਣ ਅਤੇ ਨਵੀਂ ਦਿਸ਼ਾ ਦੇਣ ਵਿੱਚ ਆਪਣੀ ਭੂਮਿਕਾ ਨਿਭਾਉਣ।

 

RELATED ARTICLES
- Advertisment -
Google search engine
Google search engine
Google search engine

Most Popular

Recent Comments