Homeਪੰਜਾਬਚੰਡੀਗੜ੍ਹ ’ਚ ਅੱਜ ਭਾਜਪਾ ਕਰਵਾਏਗੀ ‘ਜ਼ਖ਼ਮ 84 ਦੇ’ ਕਨਕਲੇਵ, 1984 ਸਿੱਖ ਵਿਰੋਧੀ...

ਚੰਡੀਗੜ੍ਹ ’ਚ ਅੱਜ ਭਾਜਪਾ ਕਰਵਾਏਗੀ ‘ਜ਼ਖ਼ਮ 84 ਦੇ’ ਕਨਕਲੇਵ, 1984 ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਨੂੰ ਕੀਤਾ ਜਾਵੇਗਾ ਯਾਦ

BJP Hosts ‘Zakham 84 De’ Conclave in Chandigarh with Key Speakers on 1984 Justice

ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੀ ਅਹਿਮ ਗਵਾਹ ਨਿਰਪ੍ਰੀਤ ਕੌਰ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਕਰਨਗੀਆਂ ਸ਼ਿਰਕਤ

ਚੰਡੀਗੜ੍ਹ, 4 ਨਵੰਬਰ 2026 (ਗੁਰਮੀਤ ਸਿੰਘ ਤੁੰਗ) : ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਅੱਜ ਚੰਡੀਗੜ੍ਹ ਦੇ ਹੋਟਲ ਪਾਰਕਵਿਊ ਵਿਖੇ ‘ਜ਼ਖ਼ਮ 84 ਦੇ’ ਸਿਰਲੇਖ ਹੇਠ ਵਿਸ਼ੇਸ਼ ਕਨਕਲੇਵ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਮੁੱਦਿਆਂ, ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਇਸ ਘਟਨਾ ਨਾਲ ਸਬੰਧਤ ਤਜਰਬਿਆਂ ’ਤੇ ਚਰਚਾ ਕੀਤੀ ਜਾਵੇਗੀ। ਇਸ ਕਨਕਲੇਵ ਵਿੱਚ ਕਈ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਇਨ੍ਹਾਂ ਵਿੱਚ ਨਿਰਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹਨ, ਜਿਨ੍ਹਾਂ ਦੀ ਗਵਾਹੀ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਮਾਮਲੇ ਵਿੱਚ ਅਹਿਮ ਰਹੀ ਸੀ। ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ, ਸੀਨੀਅਰ ਵਕੀਲ ਐੱਚ.ਐੱਸ. ਫੂਲਕਾ ਅਤੇ ਸੇਵਾਮੁਕਤ ਜਸਟਿਸ ਐੱਸ.ਐੱਨ. ਢੀਂਗਰਾ ਸਮੇਤ ਹੋਰ ਸ਼ਖ਼ਸੀਅਤਾਂ ਵੀ ਆਪਣੇ ਵਿਚਾਰ ਸਾਂਝੇ ਕਰਨਗੀਆਂ। ਭਾਜਪਾ ਵੱਲੋਂ ਕਰਵਾਏ ਜਾ ਰਹੇ ਇਸ ਕਨਕਲੇਵ ਦਾ ਉਦੇਸ਼ 1984 ਦੀਆਂ ਘਟਨਾਵਾਂ ਨਾਲ ਜੁੜੇ ਇਨਸਾਫ਼ ਦੇ ਮੁੱਦੇ ਅਤੇ ਪੀੜਤ ਪਰਿਵਾਰਾਂ ਦੇ ਸੰਘਰਸ਼ ਨੂੰ ਚਰਚਾ ਦੇ ਕੇਂਦਰ ਵਿੱਚ ਲਿਆਉਣਾ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments