Homeਪਟਿਆਲਾ ਅਪਡੇਟ70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਤੀਸਰੇ ਦਿਨ ਬਾਕਸਿੰਗ ਦੇ ਫਾਈਨਲ ਮੁਕਾਬਲੇ...

70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਤੀਸਰੇ ਦਿਨ ਬਾਕਸਿੰਗ ਦੇ ਫਾਈਨਲ ਮੁਕਾਬਲੇ ਕਰਵਾਏ ਗਏ

Boxing finals were conducted on the third day of the 70th Punjab State Inter-District School Games.

ਪਟਿਆਲਾ, 17 ਸਤੰਬਰ, 2026 (ਛਤਰਪਾਲ ਸਿੰਘ ): ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕਿਆਂ ਦੇ ਬਾਕਸਿੰਗ ਦੇ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ। ।ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪਿ੍ੰਸੀਪਲ ਜਸਪਾਲ ਸਿੰਘ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਨੇ ਉਚੇਚੇ ਤੌਰ ਤੇ ਪਹੁੰਚ ਕੇ ਬਾਕਸਿੰਗ ਦੇ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਟੂਰਨਾਮੈਂਟ ਸੰਤੋਸ਼ ਦੱਤਾ ਸੈਕਟਰੀ ਪੰਜਾਬ ਬਾਕਸਿੰਗ ਐਸੋਸੀਏਸ਼ਨ, ਅਬਜਰਵਰ ਰਾਜੇਸ਼ ਕੁਮਾਰ, ਪਿ੍ੰਸੀਪਲ ਰਾਜ ਕੁਮਾਰ ਨੌਗਾਵਾਂ,ਡਾ ਰਾਜਿੰਦਰ ਸੈਣੀ ਸਟੇਟ ਅਵਾਰਡੀ,ਅਨਿਲ ਕੁਮਾਰ ਕੋਚ,ਗੁਰਵਿੰਦਰ ਸਿੰਘ ਸੰਧੂ ਕੋਚ,ਦਿਨੇਸ਼ ਕੁਮਾਰ ਕੋਚ, ਬਿਕਰਮਜੀਤ ਸਿੰਘ ਕੋਚ,ਦਿਆ ਸਿੰਘ,ਬਲਕਾਰ ਸਿੰਘ,ਸੁਨੀਲ ਕੁਮਾਰ,ਰਕੇਸ਼ ਕੁਮਾਰ,ਹਰਜੀਤ ਸਿੰਘ,ਜੈਤਸ਼ਾਹੂਦੀਪ ਸਿੰਘ ਗਰੇਵਾਲ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments