ਲੁਧਿਆਣਾ/ਹਰਿਆਣਾ, 29 ਅਗਸਤ, 2026 (ਸੰਜੀਵ ਸ਼ਰਮਾ): ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਸਥਿਤ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਵੀ ਕੀਤੀ ਅਤੇ ਸ਼ਰਧਾ ਭਾਵਨਾ ਨਾਲ ਸੰਗਤ ਦੇ ਨਾਲ ਮਿਲ ਕੇ ਸੇਵਾ ਕਾਰਜਾਂ ਵਿੱਚ ਹਿੱਸਾ ਲਿਆ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂ ਘਰ ਵਿੱਚ ਸੇਵਾ ਅਤੇ ਸੰਗਤ ਦਾ ਵਿਸ਼ੇਸ਼ ਮਹੱਤਵ ਹੈ। ਸੇਵਾ ਸਾਨੂੰ ਨਿਮਰਤਾ, ਮਨੁੱਖਤਾ ਅਤੇ ਪਰਉਪਕਾਰ ਦੀ ਭਾਵਨਾ ਨਾਲ ਜੋੜਦੀ ਹੈ। ਉਨ੍ਹਾਂ ਨੇ ਸੂਬਾ ਵਾਸੀਆਂ ਦੀ ਸੁੱਖ-ਸਮ੍ਰਿੱਧੀ ਅਤੇ ਖੁਸ਼ਹਾਲੀ ਦੀ ਕਾਮਨਾ ਵੀ ਕੀਤੀ।