Home ਦੇਸ਼ ਸੰਵਿਧਾਨ ਭਾਰਤੀ ਲੋਕਤੰਤਰ ਦੀ ਅਨਮੋਲ ਵਿਰਾਸਤ, ਵਿਕਸਤ ਭਾਰਤ ਦੇ ਨਿਰਮਾਣ ਵਿੱਚ ਕਰਦਾ...

ਸੰਵਿਧਾਨ ਭਾਰਤੀ ਲੋਕਤੰਤਰ ਦੀ ਅਨਮੋਲ ਵਿਰਾਸਤ, ਵਿਕਸਤ ਭਾਰਤ ਦੇ ਨਿਰਮਾਣ ਵਿੱਚ ਕਰਦਾ ਰਹੇਗਾ ਮਾਰਗਦਰਸ਼ਨ: ਪ੍ਰਧਾਨ ਮੰਤਰੀ ਮੋਦੀ

PM Narendra Modi extends Constitution Day greetings, pays tribute to Dr. B.R. Ambedkar and Constitution makers, calls the Constitution India's priceless democratic heritage.

0

ਨਵੀਂ ਦਿੱਲੀ, 26 ਨਵੰਬਰ, 2026 (ਛਤਰਪਾਲ ਸਿੰਘ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸੰਵਿਧਾਨ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦੇਸ਼ ਦੇ ਲੋਕਤੰਤਰ ਦੀ ਅਨਮੋਲ ਵਿਰਾਸਤ ਹੈ। ਇਹ ਸੰਵਿਧਾਨ ਵਿਕਸਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਦੇਸ਼ ਦਾ ਮਾਰਗਦਰਸ਼ਨ ਕਰਦਾ ਰਹੇਗਾ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੇ ਕੀਤੇ ਸੰਦੇਸ਼ ਵਿੱਚ ਕਿਹਾ ਕਿ ਸੰਵਿਧਾਨ ਦਿਵਸ ਸਾਨੂੰ ਸੰਵਿਧਾਨ ਦੇ ਨਿਰਮਾਤਾਵਾਂ ਨੂੰ ਸਤਿਕਾਰ ਸਹਿਤ ਯਾਦ ਕਰਨ ਅਤੇ ਸੰਵਿਧਾਨ ਵਿੱਚ ਦਰਜ ਮੂਲ ਸਿਧਾਂਤਾਂ ਤੇ ਕਦਰਾਂ-ਕੀਮਤਾਂ ਦੀ ਰੱਖਿਆ ਕਰਨ ਦੇ ਆਪਣੇ ਸੰਕਲਪ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਦਿੰਦਾ ਹੈ।

ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਡਕਰ ਸਮੇਤ ਸੰਵਿਧਾਨ ਸਭਾ ਦੇ ਸਾਰੇ ਮਹਾਨ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਕਿਹਾ ਕਿ ਸੰਵਿਧਾਨ ਨਿਰਮਾਤਾਵਾਂ ਵੱਲੋਂ ਦੇਸ਼ ਨੂੰ ਦਿੱਤਾ ਗਿਆ ਇਹ ਅਨਮੋਲ ਤੋਹਫ਼ਾ ਭਾਰਤੀ ਲੋਕਤੰਤਰ ਦੀ ਮਜ਼ਬੂਤ ਨੀਂਹ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਰਾਹ ਦਿਖਾਉਂਦਾ ਰਹੇਗਾ। ਜ਼ਿਕਰਯੋਗ ਹੈ ਕਿ ਹਰ ਸਾਲ 26 ਨਵੰਬਰ ਨੂੰ ਦੇਸ਼ ਵਿੱਚ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ 1949 ਵਿੱਚ ਸੰਵਿਧਾਨ ਸਭਾ ਨੇ ਭਾਰਤੀ ਸੰਵਿਧਾਨ ਨੂੰ ਅਪਣਾਇਆ ਸੀ, ਜਦਕਿ ਇਹ 26 ਜਨਵਰੀ 1950 ਨੂੰ ਲਾਗੂ ਹੋਇਆ। ਕੇਂਦਰ ਸਰਕਾਰ ਨੇ ਸਾਲ 2015 ਵਿੱਚ ਹਰ ਸਾਲ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਸੀ।

 

Exit mobile version