Home ਹਰਿਆਣਾ ਨਸ਼ਾ ਤਸਕਰਾਂ ਖ਼ਿਲਾਫ਼ ਦੇਸ਼ ਦੀਆਂ ਅਦਾਲਤਾਂ ਨੂੰ ਲੈਣੇ ਪੈਣਗੇ ਸਖ਼ਤ ਫ਼ੈਸਲੇ: ਵੀਰੇਸ਼...

ਨਸ਼ਾ ਤਸਕਰਾਂ ਖ਼ਿਲਾਫ਼ ਦੇਸ਼ ਦੀਆਂ ਅਦਾਲਤਾਂ ਨੂੰ ਲੈਣੇ ਪੈਣਗੇ ਸਖ਼ਤ ਫ਼ੈਸਲੇ: ਵੀਰੇਸ਼ ਸ਼ਾਂਡਿਲਿਆ

Anti-Terrorist Front Chief Viresh Shandilya Calls Drug Trafficking 'Narco-Terrorism,' Urges Courts and Government for Harsher Penalties

0

“ਐਂਟੀ ਟੈਰੋਰਿਸਟ ਫਰੰਟ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੇ ਕਿਹਾ ਕਿ ਉਹ ਰਾਸ਼ਟਰੀ ਪੱਧਰ ‘ਤੇ ਨਸ਼ਿਆਂ ਖ਼ਿਲਾਫ਼ ਦੇਸ਼ ਵਿੱਚ ਜਨ ਅੰਦੋਲਨ ਤਿਆਰ ਕਰਨ ਦੀ ਮੁਹਿੰਮ ਚਲਾਉਣਗੇ। ਸਭ ਤੋਂ ਪਹਿਲਾਂ ਉਹ ਹਰਿਆਣਾ ਅਤੇ ਪੰਜਾਬ ਦੇ ਰਾਜਪਾਲਾਂ ਨੂੰ ਮਿਲ ਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੰਗ ਪੱਤਰ ਦੇਣਗੇ ਕਿ ਨਸ਼ਿਆਂ ਖ਼ਿਲਾਫ਼ ਗੰਭੀਰ ਧਾਰਾਵਾਂ ਅਤੇ ਸਖ਼ਤ ਸਜ਼ਾ ਦਾ ਪ੍ਰਬੰਧ ਕੀਤਾ ਜਾਵੇ।”

ਕੁਰੂਕਸ਼ੇਤਰ, 24  ਅਕਤੂਬਰ, 2026 (ਸੰਜੀਵ ਸ਼ਰਮਾ)  : ਐਂਟੀ ਟੈਰੋਰਿਸਟ ਫਰੰਟ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੇ ਨਸ਼ੇ ਨੂੰ ਅੱਤਵਾਦ ਤੋਂ ਵੀ ਖ਼ਤਰਨਾਕ ਦੱਸਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਦੇਸ਼ ਦੀਆਂ ਅਦਾਲਤਾਂ ਨੂੰ ਸਖ਼ਤ ਫ਼ੈਸਲੇ ਲੈਣੇ ਪੈਣਗੇ ਅਤੇ ਨਸ਼ਾ ਵੇਚਣ ਵਾਲੇ ਮੁਲਜ਼ਮਾਂ ਨੂੰ ਦੇਸ਼ ਦੀਆਂ ਅਦਾਲਤਾਂ ਕਿਸੇ ਕਿਸਮ ਦੀ ਰਿਆਇਤ ਨਾ ਦੇਣ, ਕਿਉਂਕਿ ਨਸ਼ਾ ਤਸਕਰੀ ‘ਨਾਰਕੋ ਟੈਰੋਰਿਜ਼ਮ’ ਦਾ ਹੀ ਇੱਕ ਰੂਪ ਹੈ। ਸ਼ਾਂਡਿਲਿਆ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਪਿਛਲੇ 30 ਸਾਲਾਂ ਤੋਂ ਅੱਤਵਾਦ ਖ਼ਿਲਾਫ਼ ਸੜਕਾਂ ਤੋਂ ਲੈ ਕੇ ਹਾਈ ਕੋਰਟ ਤੱਕ ਲੜ ਰਹੇ ਹਨ ਅਤੇ ਹੁਣ ਨਸ਼ਿਆਂ ਖ਼ਿਲਾਫ਼ ਵੀ ਅਜਿਹਾ ਹੀ ਮੋਰਚਾ ਖੋਲ੍ਹਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਪੁਲਿਸ ਨਾਲ ਮਿਲ ਕੇ ਦੇਸ਼ ਦੀ ਜਨਤਾ ਨੂੰ ਇੱਕ ਵੱਡਾ ਜਨ ਅੰਦੋਲਨ ਖੜ੍ਹਾ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਤਸਕਰਾਂ ਖ਼ਿਲਾਫ਼ ਸਖ਼ਤ ਅਦਾਲਤੀ ਕਾਰਵਾਈ ਨਾਲ ਹੀ ਦੇਸ਼ ਦੀ ਨੌਜਵਾਨੀ ਨੂੰ ਬਚਾਇਆ ਜਾ ਸਕਦਾ ਹੈ।

ਉਨ੍ਹਾਂ ਨਸ਼ਿਆਂ ਦੀ ਅਲਾਮਤ ਵਿਰੁੱਧ ਦੇਸ਼ ਵਿਆਪੀ ਮੁਹਿੰਮ ਵਿੱਢਣ ਦਾ ਐਲਾਨ ਕਰਦਿਆਂ ਕਿਹਾ ਕਿ ਹਰਿਆਣਾ ਅਤੇ ਪੰਜਾਬ ਦੇ ਰਾਜਪਾਲਾਂ ਰਾਹੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੰਗ ਪੱਤਰ ਭੇਜ ਕੇ ਸਖ਼ਤ ਕਾਨੂੰਨਾਂ ਅਤੇ ਗੰਭੀਰ ਸਜ਼ਾਵਾਂ ਦੀ ਮੰਗ ਕੀਤੀ ਜਾਵੇਗੀ। ਸ਼ਾਂਡਿਲਿਆ ਨੇ ਚਿੰਤਾ ਪ੍ਰਗਟਾਈ ਕਿ ਮੌਜੂਦਾ ਸਮੇਂ ਨਸ਼ਾ ਤਸਕਰਾਂ ਨੂੰ ਜ਼ਮਾਨਤਾਂ, ਇੱਥੋਂ ਤੱਕ ਕਿ ਅਗਾਂਊ ਜ਼ਮਾਨਤਾਂ ਵੀ ਮਿਲ ਰਹੀਆਂ ਹਨ ਅਤੇ ਉਹ ਹਲਕੀਆਂ ਸਜ਼ਾਵਾਂ ਨਾਲ ਬਚ ਨਿਕਲਦੇ ਹਨ, ਜਿਸ ਨਾਲ ਉਨ੍ਹਾਂ ਦੇ ਹੌਸਲੇ ਬੁਲੰਦ ਹੁੰਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਨਸ਼ੇ ‘ਤੇ ਤੁਰੰਤ ਠੱਲ੍ਹ ਨਾ ਪਾਈ ਗਈ ਤਾਂ ਇਹ ਕੋਰੋਨਾ ਤੋਂ ਵੀ ਵੱਧ ਘਾਤਕ ਸਾਬਤ ਹੋਵੇਗਾ। ਉਨ੍ਹਾਂ ਨੌਜਵਾਨੀ ਦੇ ਭਵਿੱਖ ਨੂੰ ਬਚਾਉਣ ਲਈ ਹਰ ਨਾਗਰਿਕ ਨੂੰ ਪੁਲਿਸ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਦਾ ਸੱਦਾ ਦਿੱਤਾ।

 

Exit mobile version