Homeਪੰਜਾਬਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ 06:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ...

ਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ 06:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਕਰਵਾਉਣ ’ਤੇ ਲਗਾਈ ਪਾਬੰਦੀ

Paddy harvesting with combine harvesters restricted from 6 PM to 10 AM during the procurement season.

ਫ਼ਤਹਿਗੜ੍ਹ ਸਾਹਿਬ, 28 ਸਤੰਬਰ, 2026 ((ਗੁਰਮੀਤ ਸਿੰਘ ਤੁੰਗ) : ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 06:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਕਰਵਾਉਣ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਮਨਾਹੀਂ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਝੋਨੇ ਦੀ ਫਸਲ ’ਤੇ ਸ਼ਾਮ/ਰਾਤ ਸਮੇਂ ਤਰੇਲ ਪੈਣ ਕਾਰਨ ਫਸਲ ਸਿੱਲ੍ਹੀ ਹੋ ਜਾਂਦੀ ਹੈ । ਸਿੱਲ੍ਹੀ ਫਸਲ ਕੱਟਣ ਕਾਰਨ ਫਸਲ ਵਿੱਚ ਤੈਅ ਸਪੈਸ਼ੀਫਿਕੇਸ਼ਨ ਤੋਂ ਵੱਧ ਨਮੀਂ ਹੋ ਜਾਂਦੀ ਹੈ ਅਤੇ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਵੀ ਬਿਨਾਂ ਕਾਰਨ ਮੰਡੀਆਂ ਵਿੱਚ ਖੱਜਲ ਹੋਣਾ ਪੈਂਦਾ ਹੈ। ਕਿਸਾਨਾਂ ਦੀ ਮੰਡੀਆਂ ਵਿੱਚ ਖੱਜਲ ਖੁਆਰੀ ਰੋਕਣ ਲਈ ਜਾਰੀ ਕੀਤੇ ਗਏ ਇਹ ਹੁਕਮ 30 ਨਵੰਬਰ, 2026 ਤੱਕ ਲਾਗੂ ਰਹਿਣਗੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments