Home ਪੰਜਾਬ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਾਣਾ ਮੰਡੀ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਾਣਾ ਮੰਡੀ ਅਮਲੋਹ ਵਿਖੇ ਹੋਏ ਡ੍ਰੋਨ ਸੌਅ ਨੂੰ ਸੰਗਤ ਵੱਲੋਂ ਮਿਲਿਆ ਭਰਵਾਂ ਹੁੰਗਾਰਾ

A spectacular drone show at Dana Mandi, Amloh, dedicated to Sri Guru Ravidas Ji’s 650th Prakash Purab, draws an overwhelming response from the congregation.

0

ਪੰਜਾਬ ਸਰਕਾਰ ਵੱਲੋਂ ਡੇਰਾ ਬੱਲਾਂ ਵਿਖੇ 10.4 ਏਕੜ ਰਕਬੇ ਵਿੱਚ 37 ਕਰੋੜ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਰਵਿਦਾਸ ਬਾਣੀ ਅਧਿਐਨ ਕੇਂਦਰ-ਗੈਰੀ ਬੜਿੰਗ

ਫ਼ਤਹਿਗੜ੍ਹ ਸਾਹਿਬ, 16 ਸਤੰਬਰ, 2026 ( ਗੁਰਮੀਤ ਸਿੰਘ ਤੁੰਗ )  : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਤੀ ਦੇਰ ਰਾਤ ਮੰਗਲਵਾਰ  ਅਮਲੋਹ ਦਾਣਾ ਮੰਡੀ ਵਿਖੇ ਸ਼ਾਨਦਾਰ ਡ੍ਰੋਨ ਸ਼ੋਅ ਕਰਵਾਇਆ ਗਿਆ ਜਿਸ ਵਿੱਚ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਸੰਗਤ ਦੇ ਰੂਪ ਵਿੱਚ ਪਹੁੰਚੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦੱਸਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਂਦੇ ਹੋਏ ਜਿੱਥੇ ਵੱਖ-ਵੱਖ ਥਾਂਵਾਂ ‘ਤੇ ਵਿਸ਼ਾਲ ਸਮਾਗਮ ਕਰਵਾਏ ਜਾ ਰਹੇ ਹਨ, ਉਥੇ ਹੀ ਸੂਬੇ ਭਰ ਵਿੱਚ 92 ਡ੍ਰੋਨ ਸ਼ੋਅ ਕਰਵਾਏ ਜਾ ਰਹੇ ਹਨ।

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਸਰਕਾਰ ਵੱਲੋਂ ਜਲੰਧਰ ਨੇੜੇ ਡੇਰਾ ਸੱਚਖੰਡ ਬੱਲਾਂ ਵਿਖੇ 37 ਕਰੋੜ ਦੀ ਲਾਗਤ ਨਾਲ 10.4 ਏਕੜ ਰਕਬੇ ਵਿੱਚ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਖੁਦ ਹੱਥੀ ਕਿਰਤ ਕਰਕੇ ਪੂਰੀ ਦੁਨੀਆਂ ਨੂੰ ਸੁਨੇਹਾ ਦਿੱਤਾ ਕਿ ਮਿਹਨਤ ਮਨੁੱਖ ਦਾ ਸਭ ਦਾ ਵੱਡਾ ਗਹਿਣਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਧਾਰਮਿਕ, ਸਭਿਆਚਾਰਕ ਅਤੇ ਵਿੱਦਿਅਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਸਾਲ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੀ ਸਮਾਪਤੀ ਤੇ ਦਸੰਬਰ ਮਹੀਨੇ ਖੁਰਾਲਗੜ੍ਹ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਤਿੰਨ ਰੋਜ਼ਾ ਵਿਸੇਸ਼ ਸਮਾਗਮ ਕਰਵਾਇਆ ਜਾਵੇਗਾ।

ਇਸ ਮੋਕੇ ਰਾਤ ਨੂੰ ਆਸਮਾਨ ਵਿੱਚ ਇਕੱਠੇ ਉੱਡਦੇ 500 ਡ੍ਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫ਼ਲਸਫੇ ਨੂੰ ਦਰਸਾਉਂਦੇ ਦ੍ਰਿਸਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤ ਨੂੰ ਅਧਿਆਤਮਿਕਤਾ ਅਤੇ ਆਧੁਨਿਕ ਤਕਨੀਕ ਦੇ ਸੁਮੇਲ ਨਾਲ ਰੂਬਰੂ ਕਰਵਾਇਆ ਅਤੇ ਰਾਤ ਦੇ ਅੰਬਰ ਨੂੰ ਰੌਸ਼ਨ ਕਰ ਦਿੱਤਾ। ਇਸ ਤੋਂ ਪਹਿਲਾ ਭਾਈ ਤਰਸੇਮ ਸਿੰਘ ਖੇਤਲਾ ਦੇ ਜੱਥੇ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਇਤਿਹਾਸ ਦੇ ਸੁਨਹਿਰੀ ਪੰਨਿਆਂ ਦੀ ਸਾਂਝ ਪਾਈ।

ਇਸ ਮੌਕੇ ਸ੍ਰੀਮਤੀ ਹਰਵੀਰ ਕੋਰ ਐਸ.ਡੀ.ਐਮ ਅਮਲੋਹ, ਵਿਕਾਸ ਸ਼ਰਮਾ ਤਹਿਸੀਲਦਾਰ, ਚੰਦ ਸਿੰਘ ਬਲਾਕ ਵਿਕਾਸ ਪੰਚਾਇਤ ਅਫ਼ਸਰ, ਅਮਰਿੰਦਰ ਸਿੰਘ ਗਰੇਵਾਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਅਵਤਾਰ ਟੈਨੀ ਹਲਕਾ ਸੰਗਠਨ ਇੰਚਾਰਜ਼,  ਦਰਸ਼ਨ ਸਿੰਘ ਚੀਮਾ ਪ੍ਧਾਨ ਨਗਰ ਕੌਂਸਲ ਅਮਲੋਹ, ਇਕਬਾਲ ਰਾਏ ਚੇਅਰਮੈਨ ਮਾਰਕੀਟ ਕਮੇਟੀ ਅਮਲੋਹ, ਅਤੁਲ ਲੁਟਾਵਾ ਵਾਇਸ ਪ੍ਰਧਾਨ ਨਗਰ ਕੌਂਸਲ ਅਮਲੋਹ, ਸਿਮਰਪ੍ਰੀਤ ਕੌਰ ਵਾਇਸ ਚੇਅਰਮੈਨ ਬਲਾਕ ਸੰਮਤੀ, ਸਤਿੰਦਰ ਸਿੰਘ ਬਲਾਕ ਪ੍ਰਧਾਨ, ਰਵਿੰਦਰ ਸਿੰਘ ਬੌਬੀ ਬਲਾਕ ਪ੍ਰਧਾਨ, ਜਗਦੀਪ ਸਿੰਘ ਜਿੰਮੀ ਬਲਾਕ ਪ੍ਰਧਾਨ, ਡਾ. ਜਸਵੰਤ ਸਿੰਘ ਬਲਾਕ ਪ੍ਰਧਾਨ, ਵਰੁਣ ਸ਼ਰਮਾ ਬਲਾਕ ਪ੍ਰਧਾਨ ਸਮੇਤ ਹੋਰ ਆਗੂ ਤੇ ਅਧਿਕਾਰੀ ਹਾਜ਼ਰ ਸਨ।

Exit mobile version