Homeਪਟਿਆਲਾ ਅਪਡੇਟਤੀਆਂ ਦਾ ਤਿਉਹਾਰ ਮਹਿਲਾਵਾਂ ਲਈ ਖੁਸ਼ੀ, ਮਿਲਾਪ ਤੇ ਸਾਂਝ ਦਾ ਸੁਨੇਹਾ: ਡਾ....

ਤੀਆਂ ਦਾ ਤਿਉਹਾਰ ਮਹਿਲਾਵਾਂ ਲਈ ਖੁਸ਼ੀ, ਮਿਲਾਪ ਤੇ ਸਾਂਝ ਦਾ ਸੁਨੇਹਾ: ਡਾ. ਗੁਰਪ੍ਰੀਤ ਕੌਰ ਮਾਨ

ਪਟਿਆਲਾ , 24 ਅਗਸਤ, 2026 (ਦੀਪਕ ਦੱਤਾ) : ਪਟਿਆਲਾ ਵਿਖੇ ਤੀਆਂ ਦੇ ਤਿਉਹਾਰ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਦਾ ਪਟਿਆਲਾ ਦਿਹਾਤੀ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਕੇ ਤੀਆਂ ਦੇ ਮੇਲੇ ਦੀ ਰੌਣਕ ਵਧਾਈ। ਡਾ. ਗੁਰਪ੍ਰੀਤ ਕੌਰ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਮਹਿਲਾਵਾਂ ਲਈ ਖੁਸ਼ੀ, ਮਿਲਾਪ, ਸਾਂਝ ਅਤੇ ਪਿਆਰ ਦਾ ਸੁਨੇਹਾ ਲੈ ਕੇ ਆਉਂਦਾ ਹੈ। ਇਹ ਪੰਜਾਬੀ ਸੱਭਿਆਚਾਰ ਅਤੇ ਰਵਾਇਤੀ ਵਿਰਸੇ ਦਾ ਅਟੁੱਟ ਹਿੱਸਾ ਹੈ, ਜੋ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੀਆਂ ਦੇ ਮੇਲੇ ਕਰਵਾਏ ਜਾ ਰਹੇ ਹਨ, ਤਾਂ ਜੋ ਪੰਜਾਬੀ ਵਿਰਸੇ ਦੀਆਂ ਰਵਾਇਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵੱਲ ਅਹਿਮ ਕਦਮ ਚੁੱਕੇ ਹਨ। ਉਨ੍ਹਾਂ ਪੰਜਾਬ ਸਰਕਾਰ ਦੀਆਂ ਮੁੱਖ ਮੰਤਰੀ ਸਿਹਤ ਯੋਜਨਾ, ਮੁਹੱਲਾ ਕਲੀਨਿਕ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਡਾ. ਮਾਨ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਇੰਨੇ ਵੱਡੇ ਇਕੱਠ ਨੂੰ ਸੁਚੱਜੇ ਢੰਗ ਨਾਲ ਸੰਭਾਲਣਾ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਆਉਣ ਵਾਲੀਆਂ ਮਾਵਾਂ-ਧੀਆਂ ਦੀ ਸਹੂਲਤ ਅਤੇ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, “ਇਹੀ ਹੈ ਮਾਨ ਸਰਕਾਰ ਦੇ ਰੰਗਲੇ ਪੰਜਾਬ ਦੀ ਤਸਵੀਰ—ਪੰਜਾਬੀ ਵਿਰਸੇ ਦੇ ਰੰਗ, ਧੀਆਂ-ਭੈਣਾਂ ਦਾ ਸਤਿਕਾਰ ਤੇ ਲੋਕਾਂ ਦੀ ਖੁਸ਼ੀ।” ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਅਹਿਮ ਹਨ। ਸਮਾਗਮ ਦੌਰਾਨ ਤੀਆਂ ਦੇ ਰਵਾਇਤੀ ਰੰਗ, ਸੱਭਿਆਚਾਰਕ ਪੇਸ਼ਕਾਰੀਆਂ ਅਤੇ ਔਰਤਾਂ ਦੀ ਵੱਡੀ ਸ਼ਮੂਲੀਅਤ ਨੇ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ੍ਰੀ ਹਰਪਾਲ ਵਿਰਕ, ਮੇਅਰ ਕੁੰਦਨ ਗੋਗੀਆ, ਐਡਵੋਕੇਟ ਰਾਹੁਲ ਸੈਣੀ, ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, , ਜਸਵੀਰ ਗਾਂਧੀ, ਸੁਰੇਸ਼ ਰਾਏ, ਚਰਨਜੀਤ ਐਸ.ਕੇ., ਜਤਿੰਦਰ ਕੌਰ ਐਸ.ਕੇ., ਦੇਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਇਲਾਕਾ ਵਾਸੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments