Home ਪਟਿਆਲਾ ਅਪਡੇਟ ਖਾਲਸਾ ਪੰਥ ਨੇ ਆਪਣੇ ਗੁਰਧਾਮਾਂ ਦੀ ਰੱਖਿਆ ਸੁਰੱਖਿਆ ਅਤੇ ਸੇਵਾ ਸੰਭਾਲ ਲਈ...

ਖਾਲਸਾ ਪੰਥ ਨੇ ਆਪਣੇ ਗੁਰਧਾਮਾਂ ਦੀ ਰੱਖਿਆ ਸੁਰੱਖਿਆ ਅਤੇ ਸੇਵਾ ਸੰਭਾਲ ਲਈ ਅਣਗਿਣਤ ਕੁਰਬਾਨੀਆਂ ਦੇ ਦਿੱਤੀਆਂ : ਪ੍ਰੋ. ਬਡੁੰਗਰ

Khalsa Panth Has Made Countless Sacrifices to Protect and Maintain Gurdwaras: Prof. Badungar

0
ਪਟਿਆਲਾ, 14 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਖਾਲਸਾ ਪੰਥ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਨੂੰ ਉਨਾਂ ਦੀ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਬਾਬਾ ਦੀਪ ਸਿੰਘ ਜੀ ਨੇ ਆਪਣਾ ਸੀਸ ਤਲੀ ਉੱਤੇ ਧਰ ਕੇ ਪੰਥ ਦੁਸ਼ਮਣ ਸ਼ਕਤੀਆਂ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਨੇੜੇ ਨਹੀਂ ਢੁਕਣ ਦਿੱਤਾ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਖਾਲਸਾ ਪੰਥ ਲਈ ਗੁਰਦੁਆਰਾ ਸਾਹਿਬਾਨ ਭਾਵ ਪਵਿੱਤਰ ਗੁਰਧਾਮ ਆਪਣੇ ਪ੍ਰਾਣਾਂ ਤੋਂ ਵੀ ਪਿਆਰੇ ਹਨ ਸਾਰਾ ਸਿੱਖ ਇਤਿਹਾਸ ਗਵਾਹ ਹੈ ਕਿ ਖਾਲਸਾ ਪੰਥ ਨੇ ਆਪਣੇ ਗੁਰਧਾਮਾਂ ਦੀ ਰੱਖਿਆ ਸੁਰੱਖਿਆ ਅਤੇ ਸੇਵਾ ਸੰਭਾਲ ਲਈ ਅਣਗਿਣਤ ਕੁਰਬਾਨੀਆਂ ਦੇ ਦਿੱਤੀਆਂ ਅਤੇ ਅਸਹਿ ਅਤੇ ਅਕਿਹ ਤਸੀਹੇ ਵੀ ਝੱਲੇ। ਪ੍ਰੋਫੈਸਰ ਬਡੂੰਗਰ ਨੇ ਖਾਲਸਾ ਪੰਥ ਨੂੰ ਸੁਚੇਤ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵੀ ਗੁਰਦੁਆਰਾ ਸਾਹਿਬਾਨਾਂ ਦੀ ਬੇਅਦਬੀ ਕੀਤੀ ਜਾ ਰਹੀ ਹੈ ਇਸ ਤੋਂ ਖਤਰਨਾਕ ਗੱਲ ਹੈ ਕਿ ਨਕਾਬ ਪੋਸ ਪੰਥ ਵਿਰੋਧੀ ਸ਼ਕਤੀਆਂ ਸਾਡੇ ਗੁਰਮਤ ਸਿਧਾਂਤਾਂ ਤੇ ਇਤਿਹਾਸ ਨੂੰ ਭਾਰੀ ਨੁਕਸਾਨ ਪਹੁੰਚਾ ਰਹੀਆਂ ਹਨ। ਪ੍ਰੋਫੈਸਰ ਬਡੁੰਗਰ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਪੰਥਕ ਸੰਸਥਾਵਾਂ ਸਭਾ ਸੋਸਾਇਟੀਆਂ ਅਤੇ ਸਮੂਹ ਪੰਥ ਦਰਦੀਆਂ ਨੂੰ ਸੁਚੇਤ ਹੋਣਾ ਪਵੇਗਾ ਪੰਥ ਅਤੇ ਗੁਰਦੁਆਰਾ ਸਾਹਿਬ ਪ੍ਰਤੀ ਆਪਣਾ ਫਰਜ਼ ਨਿਭਾਉਣਾ ਹੋਵੇਗਾ

Exit mobile version