Home ਪੰਜਾਬ ਪੋਸ਼ਣ ਮਾਹ ਤਹਿਤ ਆਂਗਣਵਾੜੀ ਕੇਂਦਰਾਂ ਰਾਹੀਂ ਸਿਹਤਮੰਦ ਜੀਵਨ-ਸ਼ੈਲੀ ਦਾ ਸੁਨੇਹਾ ਘਰ-ਘਰ ਤੱਕ...

ਪੋਸ਼ਣ ਮਾਹ ਤਹਿਤ ਆਂਗਣਵਾੜੀ ਕੇਂਦਰਾਂ ਰਾਹੀਂ ਸਿਹਤਮੰਦ ਜੀਵਨ-ਸ਼ੈਲੀ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ: ਅਨੁਰਤਨ ਕੌਰ

Poshan Maah activities at Anganwadi centres promote healthy lifestyles, nutrition awareness and family well-being.

0

ਫਤਿਹਗੜ੍ਹ ਸਾਹਿਬ, 16 ਸਤੰਬਰ, 2026 (ਗੁਰਮੀਤ ਸਿੰਘ ਤੁੰਗ ) :  ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਮਾਹ  ਸਬੰਧੀ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਵਿੱਚ ਸਹੀ ਪੋਸ਼ਣ, ਸੰਤੁਲਿਤ ਖੁਰਾਕ ਅਤੇ ਸਿਹਤਮੰਦ ਜੀਵਨ-ਸ਼ੈਲੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਅਨੁਰਤਨ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਸਹੀ ਪੋਸ਼ਣ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾ ਰਿਹਾ ਹੈ।

ਸ੍ਰੀਮਤੀ ਅਨੁਰਤਨ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਪੋਸ਼ਣ ਨੂੰ ਸਿਰਫ਼ ਬਾਲ ਵਿਕਾਸ ਨਾਲ ਹੀ ਨਹੀਂ, ਸਗੋਂ ਪੂਰੇ ਪਰਿਵਾਰ ਦੀ ਸਿਹਤ ਨਾਲ ਜੋੜਦਿਆਂ ਲੋਕਾਂ ਨੂੰ ਪੋਸ਼ਣ ਸਬੰਧੀ ਸਹੀ ਜਾਣਕਾਰੀ ਦਿੱਤੀ ਜਾ ਰਹੀ ਹੈ। ਆਂਗਣਵਾੜੀ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਉਦੇਸ਼ ਬੱਚਿਆਂ ਵਿੱਚ ਛੋਟੀ ਉਮਰ ਤੋਂ ਹੀ ਸਿਹਤਮੰਦ ਖਾਣ-ਪੀਣ ਅਤੇ ਸਫ਼ਾਈ ਦੀਆਂ ਚੰਗੀਆਂ ਆਦਤਾਂ ਵਿਕਸਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਗਰਭਵਤੀ ਔਰਤਾਂ, ਦੁੱਧ ਪਿਆਉਣ ਵਾਲੀਆਂ ਮਾਵਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਉਮਰ ਅਨੁਸਾਰ ਬੱਚਿਆਂ ਨੂੰ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਦੇਣ, ਸਥਾਨਕ ਪੱਧਰ ‘ਤੇ ਉਪਲਬਧ ਪੌਸ਼ਟਿਕ ਖਾਧ ਪਦਾਰਥਾਂ ਦੀ ਵਰਤੋਂ ਕਰਨ ਅਤੇ ਬੱਚਿਆਂ ਦੀ ਸਿਹਤ ਤੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

Exit mobile version