Home ਹਰਿਆਣਾ ਪੰਜਾਬ ਦੀ ਜਨਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੀ...

ਪੰਜਾਬ ਦੀ ਜਨਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਤਿਆਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana CM Nayab Singh Saini says the people of Punjab are ready for a BJP government under Prime Minister Narendra Modi’s leadership.

0

ਚੰਡੀਗੜ੍ਹ, 29 ਅਗਸਤ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਸਰਕਾਰ ਤੋਂ ਤੰਗ ਆ ਚੁੱਕੀ ਹੈ ਅਤੇ ਬਦਲਾਅ ਦਾ ਮਨ ਬਣਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰਨ ਦਾ ਕੰਮ ਕੀਤਾ ਹੈ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪਿਛਲੀ ਕਾਂਗਰਸ ਸਰਕਾਰ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਇਸ ਲਈ ਹੁਣ ਪੰਜਾਬ ਦੀ ਜਨਤਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਅਗਵਾਈ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਅਤੇ ਪੰਜਾਬ ਨੂੰ ਮਜ਼ਬੂਤਵਿਕਸਿਤ ਅਤੇ ਸੁਸ਼ਾਸਿਤ ਸੂਬਾ ਬਣਾਉਣ ਦਾ ਸੰਕਲਪ ਲਿਆ है। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਦੀ ਆਸਥਾਸੱਭਿਆਚਾਰ ਅਤੇ ਸਨਮਾਨ ਦੀ ਰੱਖਿਆ ਕਰਦੇ ਹੋਏ ਸਾਰਿਆਂ ਨੂੰ ਮਿਲ ਕੇ ਸੂਬੇ ਨੂੰ ਵਿਕਾਸ ਅਤੇ ਸੁਸ਼ਾਸਨ ਦੇ ਰਸਤੇ ਉੱਤੇ ਅੱਗੇ ਲੈ ਕੇ ਜਾਣਾ ਹੋਵੇਗਾ।

ਮੁੱਖ ਮੰਤਰੀ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਵਿੱਚ ਆਯੋਜਿਤ ਮਹਾਸੰਮੇਲਨ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਮਹਾਸੰਮੇਲਨ ਨੂੰ ਸੰਬੋਧਿਤ ਕੀਤਾ। ਮਹਾਸੰਮੇਲਨ ਵਿੱਚ ਵੱਡੀ ਗਿਣਤੀ ਵਿੱਚ ਭਾਜਪਾ ਵਰਕਰਾਂ ਅਤੇ ਆਮ ਲੋਕਾਂ ਨੇ ਹਿੱਸਾ ਲਿਆ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਅੰਮ੍ਰਿਤਸਰ ਅਤੇ ਬਾਬਾ ਬਕਾਲਾ ਸਾਹਿਬ ਦੀ ਪਵਿੱਤਰ ਧਰਤੀ ਨੂੰ ਨਮਨ ਕਰਦੇ ਹੋਏ ਕੀਤੀ। ਉਨ੍ਹਾਂ ਕਿਹਾ ਕਿ ਇਹ ਗੁਰੂਆਂ ਦੀ ਉਹ ਪਵਿੱਤਰ ਧਰਤੀ ਹੈਜਿੱਥੇ ਇਤਿਹਾਸ ਸਿਰਫ ਲਿਖਿਆ ਨਹੀਂ ਗਿਆਸਗੋਂ ਰਚਿਆ ਗਿਆ है। ਇਹ ਬਾਬਾ ਬਕਾਲਾ ਸਾਹਿਬ ਦੀ ਉਹ ਪਵਿੱਤਰ ਧਰਤੀ ਹੈ, ਜਿੱਥੇ ਅਨੇਕਾਂ ਦਾਅਵੇਦਾਰਾਂ ਦੇ ਵਿਚਕਾਰ ਇੱਕ ਸੱਚੇ ਗੁਰੂ ਦੀ ਪਛਾਣ ਹੋਈ ਸੀ। ਇੱਥੇ ਭਾਈ ਮੱਖਣ ਸ਼ਾਹ ਲੁਬਾਣਾ ਨੇ ਸੱਚ ਨੂੰ ਪਛਾਣਿਆ ਅਤੇ ਗੁਰੂ ਲਾਧੋ ਰੇ” ਦਾ ਉਦਘੋਸ਼ ਕੀਤਾ। ਇਸੇ ਪਵਿੱਤਰ ਧਰਤੀ ਉੱਤੇ ਖੜ੍ਹੇ ਹੋ ਕੇ ਉਨ੍ਹਾਂ ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਾਂ ਵਿੱਚ ਕੋਟਿ-ਕੋਟਿ ਨਮਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸਾਲ 1664 ਵਿੱਚ ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਣ ਸਾਹਿਬ ਜੀ ਨੇ ਬਾਬਾ ਬਕਾਲੇ) ਕਹਿ ਕੇ ਆਪਣੇ ਉੱਤਰਾਧਿਕਾਰੀ ਦਾ ਸੰਕੇਤ ਦਿੱਤਾ ਸੀ। ਇਸ ਘਟਨਾ ਨੇ ਸਮਾਜ ਨੂੰ ਇਹ ਸੰਦੇਸ਼ ਦਿੱਤਾ ਕਿ ਸੱਚੇ ਅਗਵਾਈ ਦੀ ਪਛਾਣ ਉਸ ਦੇ ਚਰਿੱਤਰ ਤੋਂ ਹੁੰਦੀ ਹੈ ਅਤੇ ਸੱਚ ਕੁਝ ਸਮੇਂ ਲਈ ਢੱਕ ਸਕਦਾ ਹੈਪਰ ਅੰਤ ਵਿੱਚ ਪ੍ਰਕਾਸ਼ ਬਣ ਕੇ ਸਾਹਮਣੇ ਆਉਂਦਾ ਹੈ। ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਅਤੇ ਕ੍ਰਾਂਤੀਕਾਰੀ ਧਰਤੀ ਤੇ ਲੋਕਾਂ ਵਿਚਕਾਰ ਆ ਕੇ ਅਜਿਹਾ ਮਹਿਸੂਸ ਹੋ ਰਿਹਾ ਹੈ ਜਿਵੇਂ ਉਹ ਕਿਸੇ ਰਾਜਨੀਤਿਕ ਆਯੋਜਨ ਵਿੱਚ ਨਹੀਂ, ਸਗੋ ਆਪਣੇ ਪਰਿਵਾਰ ਦੇ ਵਿਚਕਾਰ ਆਏ ਹਨ। ਉਨ੍ਹਾਂ ਕਿਹਾ ਕਿ ਇਹ ਆਤਮੀਅਤਾ ਸਿਰਫ ਮਿਲਣ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋ ਇਸ ਨੂੰ ਪੰਜਾਬ ਪ੍ਰਤੀ ਜ਼ਿੰਮੇਵਾਰੀ ਦੇ ਸੰਕਲਪ ਵਿੱਚ ਬਦਲਣਾ ਹੋਵੇਗਾ। ਮੌਜੂਦਾ ਸਮਾਂ ਸਾਡੇ ਤੋਂ ਇਹ ਸਵਾਲ ਪੁੱਛ ਰਿਹਾ ਹੈ ਕਿ ਪੰਜਾਬ ਨੂੰ ਸੱਚੀ ਰਾਜਨੀਤੀਸੱਚਾ ਵਾਅਦਾ ਅਤੇ ਸੱਚੀ ਸਰਕਾਰ ਕੌਣ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਥੇ ਸਿਰਫ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਨਹੀਂ, ਸਗੋ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਸੰਕਲਪ ਲੈਣ ਆਏ ਹਾਂ।

ਪੰਜਾਬ ਦੀ ਆਸਥਾਕਿਸਾਨਾਂ ਦੀ ਮਿਹਨਤਨੌਜਵਾਨਾਂ ਦੇ ਭਵਿੱਖ ਅਤੇ ਭੈਣ-ਬੇਟੀਆਂ ਦੇ ਸਨਮਾਨ ਦੀ ਰੱਖਿਆ ਸਾਡਾ ਸੰਕਲਪ – ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਆਸਥਾ ਦੀ ਰੱਖਿਆਕਿਸਾਨਾਂ ਦੀ ਮਿਹਨਤ ਦੀ ਰੱਖਿਆਨੌਜਵਾਨਾਂ ਦੇ ਭਵਿੱਖ ਦੀ ਰੱਖਿਆਭੈਣ-ਬੇਟੀਆਂ ਦੇ ਸਨਮਾਨ ਦੀ ਰੱਖਿਆ ਅਤੇ ਦੇਸ਼ ਦੀ ਸਰਹੱਦ ਤੇ ਵਸੇ ਮਾਝਾ ਦੀ ਸੁਰੱਖਿਆ ਹੀ ਅੱਜ ਭਾਰਤੀ ਜਨਤਾ ਪਾਰਟੀ ਦਾ ਰੱਖਿਆ-ਸੰਕਲਪ ਹੈ। ਉਨ੍ਹਾਂ ਕਿਹਾ ਕਿ ਮਾਂ-ਭੈਣਾਂ ਦੀ ਰੱਖਿਆ ਅਤੇ ਸੁਰੱਖਿਆ ਕੇਵਲ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋ ਸਮਾਜ ਦੇ ਹਰੇਕ ਵਿਅਕਤੀ ਦੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਾਝਾ ਦੀ ਧਰਤੀ ਵੀਰਤਾ, ਪਰਾਕ੍ਰਮਸ਼ਹਾਦਤ ਅਤੇ ਕਿਸਾਨ ਸ਼ਕਤੀ ਦੀ ਧਰਤੀ ਹੈ। ਇੱਥੇ ਦੇ ਲੋਕਾਂ ਨੇ ਦੇਸ਼ ਦੀ ਰੱਖਿਆ ਅਤੇ ਰਾਸ਼ਟਰ ਨਿਰਮਾਣ ਵਿੱਚ ਹਮੇਸ਼ਾ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਪੰਜਾਬ ਸਿਰਫ ਇੱਕ ਸੂਬਾ ਨਹੀਂ, ਸਗੋ ਦੇਸ਼ ਦੀ ਆਸਥਾਸੱਭਿਆਚਾਰ ਅਤੇ ਮਾਣ ਦਾ ਮਹੱਤਵਪੂਰਨ ਕੇਂਦਰ ਹੈ। ਉਨ੍ਹਾਂ ਕਿਹਾ, “ਅਸੀਂ ਪੰਜਾਬ ਦੀ ਆਸਥਾ ਦੀ ਰੱਖਿਆ ਕਰਨ ਲਈ ਆਏ ਹਾਂ ਅਤੇ ਪੰਜਾਬ ਦੇ ਸਨਮਾਨ ਨੂੰ ਅੱਗੇ ਵਧਾਉਣ ਲਈ ਮਿਲ ਕੇ ਕੰਮ ਕਰਾਂਗੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਵਿਚਕਾਰ ਸਦੀਆਂ ਪੁਰਾਣਾ ਭਾਈਚਾਰਾ ਹੈ। ਦੋਵਾਂ ਸੂਬਿਆਂ ਦੀ ਸੰਸਕ੍ਰਿਤੀਪਰੰਪਰਾਵਾਂ ਅਤੇ ਭਾਵਨਾਵਾਂ ਇੱਕ-ਦੂਜੇ ਨਾਲ ਡੂੰਘਾਈ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਅਪੀਲ ਕੀਤਾ ਕਿ ਸਾਰਿਆਂ ਨੂੰ ਮਿਲ ਕੇ ਅੱਗੇ ਵਧਣਾ ਹੈ ਅਤੇ ਪੰਜਾਬ ਨੂੰ ਵਿਕਾਸਸੁਸ਼ਾਸਨ ਅਤੇ ਖੁਸ਼ਹਾਲੀ ਦੇ ਰਸਤੇ ਤੇ ਲੈ ਕੇ ਜਾਣਾ ਹੈ।

ਆਪ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਵਾਦਿਆਂ ਤੋਂ ਮੋੜਿਆ ਮੂੰਹ – ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਲਗਭਗ ਸਾਢੇ ਚਾਰ ਸਾਲਾਂ ਵਿੱਚ ਆਪ ਸਰਕਾਰ ਨੇ ਜਨਤਾ ਨਾਲ ਕੀਤੇ ਵਾਦਿਆਂ ਤੋਂ ਮੂੰਹ ਮੋੜ ਲਿਆ ਅਤੇ ਪੰਜਾਬ ਨੂੰ ਭ੍ਰਿਸ਼ਟਾਚਾਰ ਦੇ ਦਲਦਲ ਵਿੱਚ ਧੱਕ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਨੀਤੀ ਅਤੇ ਨੀਅਤ ਠੀਕ ਨਹੀਂ ਹੈ। ਅੱਜ ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈਹਰ ਕਾਰਜ ਦੇ ਰੇਟ ਨਿਰਧਾਰਤ ਕਰ ਦਿੱਤੇ ਗਏ ਹਨ ਅਤੇ ਬਿਨਾਂ ਪੈਸੇ ਦੇ ਕੋਈ ਕੰਮ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਜਿਸ ਉਮੀਦ ਅਤੇ ਵਿਸ਼ਵਾਸ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀਸਰਕਾਰ ਉਸ ਵਿਸ਼ਵਾਸ ਤੇ ਖਰੀ ਨਹੀਂ ਉਤਰੀ। ਜਨਤਾ ਹੁਣ ਸਰਕਾਰ ਦੇ ਕੰਮਕਾਜ ਨੂੰ ਚੰਗੀ ਤਰ੍ਹਾਂ ਸਮਝ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਹਿਸੂਸ ਹੋ ਰਿਹਾ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੌਜੂਦਾ ਸਰਕਾਰ ਪਿਛਲੀ ਕਾਂਗਰਸ ਸਰਕਾਰ ਤੋਂ ਵੀ ਅੱਗੇ ਨਿਕਲ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਕੰਮ ਵਿਵਸਥਾ ਬਣਾਉਣਾਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨਾ ਅਤੇ ਆਮ ਨਾਗਰਿਕ ਨੂੰ ਸਹੂਲਤਾਂ ਉਪਲਬਧ ਕਰਵਾਉਣਾ ਹੈਨਾ ਕਿ ਜਨਤਾ ਨੂੰ ਪਰੇਸ਼ਾਨ ਕਰਨਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਨਤਾ ਤੋਂ ਜੋ ਅਨੇਕ ਵਾਦੇ ਕੀਤੇ ਸਨਇਨ੍ਹਾਂ ਵਿੱਚੋਂ ਕਿੰਨੇ ਪੂਰੇ ਕੀਤੇ ਗਏਇਹ ਪੰਜਾਬ ਦੀ ਜਨਤਾ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਇੱਕੋ ਥੈਲੀ ਦੇ ਚੱਟੇ-ਵੱਟੇ” ਹਨ।

ਐਕਸਾਈਜ਼ ਇੰਸਪੈਕਟਰ ਭਰਤੀ ਨੂੰ ਲੈ ਕੇ ਵੀ ਆਪ ਸਰਕਾਰ ਤੇ ਸਾਧਿਆ ਨਿਸ਼ਾਨਾ

ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਪਿਛਲੇ ਦਿਨੀਂ ਐਕਸਾਈਜ਼ ਇੰਸਪੈਕਟਰ ਦੀ ਭਰਤੀ ਵਿੱਚ ਸਿਰਫ ਚਹੇਤਿਆਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਅਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਰੁਜ਼ਗਾਰ ਦੇ ਮੌਕਿਆਂ ਤੋਂ ਦੂਰ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ ਅਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਸਰਕਾਰ ਤੋਂ ਰੁਜ਼ਗਾਰ ਦੀਆਂ ਵੱਡੀਆਂ ਉਮੀਦਾਂ ਲਗਾਈਆਂ ਸਨ। ਉਨ੍ਹਾਂ ਪੰਜਾਬ ਸਰਕਾਰ ਤੋਂ ਸਵਾਲ ਕੀਤਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਹੁਣ ਤੱਕ ਕਿੰਨੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ। ਇਸ ਦੇ ਉਲਟ ਹਰਿਆਣਾ ਸਰਕਾਰ ਦੀਆਂ ਉਪਲਬਧੀਆਂ ਦਾ ਵਰਨਣ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਬਿਨਾਂ ਖਰਚੀ-ਬਿਨਾਂ ਪਰਚੀ” ਅਤੇ ਬਿਨਾਂ ਕਿਸੇ ਭੇਦਭਾਵ ਦੇ ਮੈਰਿਟ ਦੇ ਆਧਾਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਹਰਿਆਣਾ ਵਿੱਚ ਹੁਣ ਤੱਕ ਲੱਖ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜਿਮੇਵਾਰੀ ਜਨਹਿਤੈਸ਼ੀ ਅਤੇ ਜਨਭਲਾਈਕਾਰੀ ਯੋਜਨਾਵਾਂ ਨੂੰ ਲਾਗੂ ਕਰ ਕੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣਾ ਹੈ। ਹਰਿਆਣਾ ਸਰਕਾਰ ਨੇ ਅਨੇਕ ਜਨਭਲਾਈਕਾਰੀ ਯੋਜਨਾਵਾਂ ਰਾਹੀਂ ਲੋਕਾਂ ਦੇ ਆਰਥਿਕ ਅਤੇ ਸਮਾਜਿਕ ਜੀਵਨ ਵਿੱਚ ਵਿਆਪਕ ਬਦਲਾਅ ਲਿਆਉਣ ਦਾ ਕੰਮ ਕੀਤਾ ਹੈ।

ਹਰਿਆਣਾ ਦੇ ਸਫਲ ਜਨਭਲਾਈਕਾਰੀ ਮਾਡਲ ਪੰਜਾਬ ਵਿੱਚ ਵੀ ਲਾਗੂ ਕਰਾਂਗੇ – ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੇ ਹਰਿਆਣਾ ਦੇ ਸਫਲ ਜਨਭਲਾਈਕਾਰੀ ਮਾਡਲਾਂ ਨੂੰ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾਤਾਂ ਜੋ ਸੂਬੇ ਦਾ ਸੁਰੱਖਿਅਤ ਅਤੇ ਸਮੁੱਚਾ ਵਿਕਾਸ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ਸਿਰਫ 18 ਮਹੀਨਿਆਂ ਦੇ ਕਾਰਜਕਾਲ ਵਿੱਚ ਆਪਣੇ ਸੰਕਲਪ ਪੱਤਰ ਦੇ 217 ਸੰਕਲਪਾਂ ਵਿੱਚੋਂ 70 ਨੂੰ ਸਫਲਤਾਪੂਰਵਕ ਪੂਰਾ ਕਰ ਲਿਆ ਹੈ ਅਤੇ ਬਾਕੀ ਸੰਕਲਪਾਂ ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੱਖ 80 ਹਜ਼ਾਰ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਸਿਰਫ 500 ਰੁਪਏ ਵਿੱਚ ਗੈਸ ਸਿਲੰਡਰ ਉਪਲਬਧ ਕਰਵਾਇਆ ਜਾ ਰਿਹਾ है ਅਤੇ ਇਸ ਯੋਜਨਾ ਤਹਿਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਹੁਣ ਤੱਕ 300 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੀ ਟਰਾਂਸਫਰ ਕੀਤੀ ਜਾ ਚੁੱਕੀ ਹੈ।

ਲਾਡੋ ਲੱਛਮੀ ਯੋਜਨਾ ਤਹਿਤ ਮਹਿਲਾਵਾਂ ਨੂੰ 2,100 ਰੁਪਏ ਦੀ ਆਰਥਿਕ ਸਹਾਇਤਾ

ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ਤੇ ਸਸ਼ਕਤ ਬਣਾਉਣ ਲਈ ਲਾਡੋ ਲੱਛਮੀ ਯੋਜਨਾ ਤਹਿਤ 2,100 ਰੁਪਏ ਦੀ ਆਰਥਿਕ ਸਹਾਇਤਾ ਯਕੀਨੀ ਬਣਾਉਣ ਲਈ ਹਰਿਆਣਾ ਸਰਕਾਰ ਨੇ ਬਜਟ ਵਿੱਚ 5,000 ਕਰੋੜ ਰੁਪਏ ਦਾ ਪ੍ਰਾਵਧਾਨ ਕੀਤਾ ਸੀਜਿਸ ਵਿੱਚੋਂ ਹੁਣ ਤੱਕ ਮਹਿਲਾਵਾਂ ਦੇ ਖਾਤਿਆਂ ਵਿੱਚ 2,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਭੇਜੀ ਜਾ ਚੁੱਕੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤੇ ਵਾਦਿਆਂ ਤੇ ਘੇਰਦਿਆਂ ਕਿਹਾ ਕਿ ਪਾਰਟੀ ਨੇ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਸਮੇਤ ਅਨੇਕ ਵੱਡੇ ਵਾਦੇ ਕੀਤੇ ਸਨਪਰ ਅੱਜ ਵੀ ਮਹਿਲਾਵਾਂ ਉਨ੍ਹਾਂ ਵਾਦਿਆਂ ਦੇ ਪੂਰਾ ਹੋਣ ਦਾ ਇੰਤਜ਼ਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਰਕਾਰਾਂ ਜੋ ਕਹਿੰਦੀਆਂ ਹਨਉਸ ਨੂੰ ਪੂਰਾ ਕਰਨ ਲਈ ਕੰਮ ਕਰਦੀਆਂ ਹਨ ਅਤੇ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਦੇ ਕੇਂਦਰ ਵਿੱਚ ਆਮ ਨਾਗਰਿਕ ਰਹਿੰਦਾ ਹੈ।

ਕਿਸਾਨਾਂ ਦੀ ਪੂਰੀ ਫਸਲ ਐਮ.ਐਸ.ਪੀ. ਤੇ ਖਰੀਦ ਰਿਹਾ ਹਰਿਆਣਾ – ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਅਜਿਹਾ ਰਾਜ ਹੈਜਿੱਥੇ ਕਿਸਾਨਾਂ ਦੀ ਪੂਰੀ ਫਸਲ ਐਮ.ਐਸ.ਪੀ. ਤੇ ਖਰੀਦੀ ਜਾਂਦੀ ਹੈ ਅਤੇ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਭੁਗਤਾਨ ਯਕੀਨੀ ਬਣਾਇਆ ਜਾਂਦਾ ਹੈ। ਫਸਲ ਨੁਕਸਾਨ ਦੇ ਮੁਆਵਜ਼ੇ ਵਜੋ ਕਿਸਾਨਾਂ ਦੇ ਖਾਤਿਆਂ ਵਿੱਚ 1,600 ਕਰੋੜ ਰੁਪਏ ਤੋਂ ਵੱਧ ਦੀ ਰਕਮ ਭੇਜੀ ਗਈ ਹੈ। ਇਸ ਤੋਂ ਇਲਾਵਾ ਸਬਜ਼ੀ ਉਤਪਾਦਕ ਕਿਸਾਨਾਂ ਨੂੰ ਭਾਵਾਂਤਰ ਭਰਪਾਈ ਯੋਜਨਾ ਤਹਿਤ ਨੁਕਸਾਨ ਦੀ ਭਰਪਾਈ ਕੀਤੀ ਜਾ ਰਹੀ ਹੈ।

ਲੱਖ ਤੋਂ ਵੱਧ ਮਰੀਜ਼ਾਂ ਨੂੰ ਮਿਲਿਆ ਮੁਫ਼ਤ ਡਾਇਲਸਿਸ ਦਾ ਲਾਭ

ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਹਰਿਆਣਾ ਵਿੱਚ ਕਿਡਨੀ ਦੇ ਮਰੀਜ਼ਾਂ ਲਈ ਮੁਫਤ ਡਾਇਲਸਿਸ ਦੀ ਸਹੂਲਤ ਉਪਲਬਧ ਕਰਵਾਈ ਗਈ ਹੈ ਅਤੇ ਲੱਖ ਤੋਂ ਵੱਧ ਮਰੀਜ਼ਾਂ ਨੂੰ ਬਿਨਾਂ ਕਿਸੇ ਨਿੱਜੀ ਖਰਚ ਦੇ ਇਸ ਦਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 42 ਲੱਖ ਪਰਿਵਾਰਾਂ ਦੇ ਆਯੁਸ਼ਮਾਨ ਅਤੇ ਚਿਰਾਯੂ ਕਾਰਡ ਬਣਾਏ ਗਏ ਹਨ ਅਤੇ ਸਰਕਾਰ ਇਸ ਯੋਜਨਾ ਤਹਿਤ ਹੁਣ ਤੱਕ 4,500 ਕਰੋੜ ਰੁਪਏ ਖਰਚ ਕਰ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੇਘਰ ਲੋਕਾਂ ਨੂੰ ਆਵਾਸ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਵੀ ਸਰਕਾਰ ਨੇ ਮਹੱਤਵਪੂਰਨ ਕੰਮ ਕੀਤਾ ਹੈ। ਸੂਬੇ ਵਿੱਚ ਲੱਖ 60 ਹਜ਼ਾਰ ਤੋਂ ਵੱਧ ਮਕਾਨ ਬਣਾ ਕੇ ਲਾਭਪਾਤਰੀਆਂ ਨੂੰ ਉਨ੍ਹਾਂ ਦੀਆਂ ਚਾਬੀਆਂ ਸੌਂਪੀਆਂ ਗਈਆਂ ਹਨ। ਇਸ ਦੇ ਨਾਲ ਹੀ ਭੂਮੀਹੀਣ ਪਰਿਵਾਰਾਂ ਨੂੰ ਪਿੰਡਾਂ ਵਿੱਚ 100 ਗਜ਼ ਅਤੇ ਸ਼ਹਿਰਾਂ ਵਿੱਚ 30 ਗਜ਼ ਦੇ ਪਲਾਟ ਉਪਲਬਧ ਕਰਵਾਏ ਗਏ ਹਨ ਅਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਨਾਲ ਜੋੜਿਆ ਗਿਆ ਹੈਤਾਕਿ ਉਨ੍ਹਾਂ ਦੇ ਪੱਕੇ ਮਕਾਨ ਬਣਾਏ ਜਾ ਸਕਣ।

ਪੰਜਾਬ ਨੂੰ ਵਿਕਾਸ ਅਤੇ ਸੁਸ਼ਾਸਨ ਦੀ ਨਵੀਂ ਦਿਸ਼ਾ ਦੇਣ ਦੀ ਅਪੀਲ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਅਪਾਰ ਸੰਭਾਵਨਾਵਾਂ ਹਨ। ਪੰਜਾਬ ਮਿਹਨਤਕਸ਼ ਕਿਸਾਨਾਂਬਹਾਦਰ ਜਵਾਨਾਂਪ੍ਰਤਿਭਾਸ਼ਾਲੀ ਨੌਜੁਆਨਾਂ ਅਤੇ ਮਾਤ੍ਰਸ਼ਕਤੀ ਦੀ ਧਰਤੀ ਹੈ। ਲੋੜ ਇਸ ਗੱਲ ਦੀ ਹੈ कि ਸੂਬੇ ਨੂੰ ਅਜਿਹੀ ਸਰਕਾਰ ਮਿਲੇ ਜੋ ਵਿਕਾਸਸੁਸ਼ਾਸਨਪਾਰਦਰਸ਼ਤਾ ਅਤੇ ਜਨਭਲਾਈ ਨੂੰ ਪ੍ਰਾਥਮਿਕਤਾ ਦੇਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਹੁਣ ਤੈਅ ਕਰਨਾ ਹੈ ਕਿ ਸੂਬੇ ਨੂੰ ਵਾਦਿਆਂ ਦੀ ਰਾਜਨੀਤੀ ਚਾਹੀਦੀ ਹੈ ਜਾਂ ਵਿਕਾਸ ਅਤੇ ਸੁਸ਼ਾਸਨ ਦੀ ਰਾਜਨੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਸਰਕਾਰ ਤੋਂ ਤੰਗ ਆ ਚੁੱਕੀ ਹੈ ਅਤੇ ਬਦਲਾਅ ਦਾ ਮਨ ਬਣਾ ਚੁੱਕੀ ਹੈ। ਆਉਣ ਵਾਲਾ ਸਮਾਂ ਭਾਰਤੀ ਜਨਤਾ ਪਾਰਟੀ ਦਾ ਹੈ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ।ਮਹਾਸੰਮੇਲਨ ਨੂੰ ਸਾਬਕਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੰਜਾਬ ਭਾਜਪਾ ਪ੍ਰਧਾਨ ਸ੍ਰੀ ਕੇਵਲ ਸਿੰਘ ਢਿੱਲੋਂ ਨੇ ਵੀ ਸੰਬੋਧਿਤ ਕੀਤਾ। ਇਸ ਮੌਕੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸ੍ਰੀ ਤਰੁਣ ਚੁੱਘਵਿਧਾਇਕ ਸ੍ਰੀ ਅਸ਼ਵਨੀ ਸ਼ਰਮਾਭਾਜਪਾ ਨੇਤਾ ਸ੍ਰੀ ਸੁਨੀਲ ਜਾਖੜਸ੍ਰੀ ਮਨਜੀਤ ਸਿੰਘਸ੍ਰੀ ਕੰਵਰ ਵੀਰ ਸਿੰਘਸ੍ਰੀ ਜੀਵਨ ਗਰਗ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਵਿਅਕਤੀ ਮੌਜੂਦ ਸਨ।

Exit mobile version