Homeਹਰਿਆਣਾਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ...

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

Krishan Lal Panwar orders cancellation of Kirmach Society recruitment and salary recovery.

ਚੰਡੀਗੜ੍ਹ, 26 ਅਗਸਤ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਵਿੱਚ ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤੇ ਗਏ ਪੰਜ ਕਰਮਚਾਰੀਆਂ ਦੀ ਭਰਤੀ ਦੇ ਮਾਮਲੇ ਵਿੱਚ ਸਖ਼ਤ ਨੋਟਿਸ ਲੈਂਦਿਆਂ ਭਰਤੀ ਪ੍ਰਕਿਰਿਆ ਨੂੰ ਰੱਦ ਕਰਨ ਅਤੇ ਕਰਮਚਾਰੀਆਂ ਨੂੰ ਦਿੱਤੇ ਗਈ ਤਨਖਾਹ ਦੀ ਰਿਕਵਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਉਪ ਰਜਿਸਟਰਾਰ, ਸਹਿਕਾਰੀ ਸੁਸਾਇਟੀਆਂ ਨੂੰ ਨਿਰਦੇਸ਼ ਦਿੱਤੇ ਕਿ ਭਰਤੀ ਦੇ ਪ੍ਰਸਤਾਵ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਨਿਯਮਾਂ ਅਨੁਸਾਰ ਕਰਮਚਾਰੀਆਂ ਨੂੰ ਕੀਤੇ ਗਏ ਵੇਤਨ ਭੁਗਤਾਨ ਦੀ ਵਸੂਲੀ ਯਕੀਨੀ ਬਣਾਈ ਜਾਵੇ। ਇਹ ਮਾਮਲਾ ਪਿੰਡ ਕਿਰਮਚ ਨਿਵਾਸੀ ਵੱਲੋਂ ਕਮੇਟੀ ਦੇ ਸਾਹਮਣੇ ਦਿੱਤੀ ਗਈ ਸ਼ਿਕਾਇਤ ਵਿੱਚ ਉਠਾਇਆ ਗਿਆ ਸੀ, ਜਿਸ ਵਿੱਚ ਪੰਜ ਕਰਮਚਾਰੀਆਂ ਦੀ ਭਰਤੀ ਗ਼ੈਰ-ਕਾਨੂੰਨੀ ਤਰੀਕੇ ਨਾਲ ਕੀਤੇ ਜਾਣ ਦਾ ਦੋਸ਼ ਲਗਾਇਆ ਗਿਆ ਸੀ। ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਮੰਗਲਵਾਰ ਨੂੰ ਕੁਰੂਕਸ਼ੇਤਰ ਵਿੱਚ ਆਯੋਜਿਤ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਮੀਟਿੰਗ ਦੇ ਏਜੰਡੇ ਵਿੱਚ ਸ਼ਾਮਲ 11 ਸ਼ਿਕਾਇਤਾਂ ਦੀ ਸੁਣਵਾਈ ਕਰਦਿਆਂ ਸਾਰੀਆਂ 11 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ।

ਮੰਤਰੀ ਨੇ ਪਾਣੀਪਤ ਨਿਵਾਸੀ ਰਾਜਪਾਲ ਖੁਰਾਣਾ ਦੀ ਸ਼ਿਕਾਇਤ ‘ਤੇ ਸੁਣਵਾਈ ਕਰਦਿਆਂ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੁਲਿਸ ਆਪਣੀ ਜਾਂਚ ਜਾਰੀ ਰੱਖੇ ਅਤੇ ਸ਼ਿਕਾਇਤਕਰਤਾ ਨੂੰ ਕੇਸ ਨਾਲ ਸੰਬੰਧਿਤ ਦਸਤਾਵੇਜ਼ ਉਪਲਬਧ ਕਰਵਾਏ। ਇਸ ਦੇ ਨਾਲ ਹੀ ਹਸਪਤਾਲ ਵਿੱਚੋਂ ਆਪਣਾ ਸਾਮਾਨ ਕੱਢਣ ਲਈ ਐੱਸ.ਡੀ.ਐੱਮ. ਨੂੰ ਸ਼ਿਕਾਇਤ ਦਿੱਤੀ ਜਾਵੇ, ਤਾਂ ਜੋ ਪੁਲਿਸ ਸਹਾਇਤਾ ਨਾਲ ਸਾਮਾਨ ਦਿਵਾਇਆ ਜਾ ਸਕੇ। ਉਨ੍ਹਾਂ ਵਾਰਡ ਨੰਬਰ 32 ਨਿਵਾਸੀ ਮਹਾਜਨ ਸਿੰਘ ਦੀ ਸ਼ਿਕਾਇਤ ‘ਤੇ ਸੁਣਵਾਈ ਕਰਦਿਆਂ ਨਗਰ ਪ੍ਰੀਸ਼ਦ ਦੇ ਅਧਿਕਾਰੀ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇੱਕ ਹਫ਼ਤੇ ਵਿੱਚ ਪਿੰਡ ਬਹੁਰੀ ਵਾਲੀ ਸੜਕ ‘ਤੇ ਬਰਸਾਤੀ ਪਾਣੀ ਦੇ ਨਾਲੇ ਦਾ ਬੰਦ ਨਿਰਮਾਣ ਕੰਮ ਸ਼ੁਰੂ ਕਰਵਾਇਆ ਜਾਵੇ ਅਤੇ ਨਿਰਮਾਣ ਕੰਮ ਨੂੰ ਜਲਦੀ ਪੂਰਾ ਕੀਤਾ ਜਾਵੇ।

ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇੱਕ ਹੋਰ ਸ਼ਿਕਾਇਤਕਰਤਾ ਦੀ ਸ਼ਿਕਾਇਤ ‘ਤੇ ਨਗਰ ਪ੍ਰੀਸ਼ਦ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਮਾਮਲੇ ਵਿੱਚ ਨੋਟਿਸ ਦੇਣ ਦੇ ਨਾਲ ਨਿਯਮਾਂ ਅਨੁਸਾਰ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਅਤੇ ਰਸਤੇ ਨੂੰ ਖੁਲ੍ਹਵਾਇਆ ਜਾਵੇ। ਸ਼ਿਕਾਇਤਕਰਤਾ ਨੇ ਦੱਸਿਆ ਕਿ ਦਰਰਾ ਖੁਰਦ ਵਿੱਚ ਟਾਊਨ ਪਲਾਨਿੰਗ ਸਕੀਮ 8-ਏ ਦੀ ਉਲੰਘਣਾ ਕੀਤੀ ਜਾ ਰਹੀ ਹੈ। ਯੋਜਨਾ ਤਹਿਤ ਪਾਰਕਿੰਗ ਅਤੇ ਸਰਵਿਸ ਰੋਡ ਲਈ ਛੱਡੀ ਗਈ ਜਗ੍ਹਾ ‘ਤੇ ਹੋਟਲ ਅਤੇ ਦੁਕਾਨਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਇੱਕ ਹੋਰ ਮਾਮਲੇ ਦੀ ਸੁਣਵਾਈ ਦੌਰਾਨ ਰੋਡਵੇਜ਼ ਜੀ.ਐੱਮ. ਨੂੰ ਨਿਰਦੇਸ਼ ਦਿੱਤੇ ਕਿ ਧਨੌਰਾ ਜਾਟਾਨ ਮਾਰਗ ‘ਤੇ ਵਿਦਿਆਰਥੀਆਂ ਲਈ ਵਿਸ਼ੇਸ਼ ਇਲੈਕਟ੍ਰਿਕ ਬੱਸ ਚਲਾਈ ਜਾਵੇ।

ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਸ਼ਾਂਤੀ ਨਗਰ ਨਿਵਾਸੀ ਦੀ ਸ਼ਿਕਾਇਤ ‘ਤੇ ਜਨ ਸਿਹਤ ਵਿਭਾਗ ਦੇ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਪਾਣੀ ਦੀ ਦਿੱਕਤ ਨੂੰ ਦੂਰ ਕਰਨ ਲਈ ਇੱਕ ਨਵੇਂ ਟਿਊਬਵੈੱਲ ਦਾ ਪ੍ਰਸਤਾਵ (ਪ੍ਰਪੋਜ਼ਲ) ਤਿਆਰ ਕਰਕੇ ਭੇਜਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਪਿੰਡ ਨਰਕਾਤਾਰੀ ਸਰਪੰਚ ਦੀ ਸ਼ਿਕਾਇਤ ‘ਤੇ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਾਟਰ ਟ੍ਰੀਟਮੈਂਟ ਪਲਾਂਟ ਲਈ ਐਕੁਆਇਰ ਕੀਤੀ ਗਈ ਜ਼ਮੀਨ ‘ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਛੁਡਵਾਇਆ ਜਾਵੇ। ਇਸ ਲਈ ਡਿਊਟੀ ਮਜਿਸਟਰੇਟ ਨਿਯੁਕਤ ਕੀਤੇ ਜਾਣ ਅਤੇ ਪੁਲਿਸ ਬਲ ਨਾਲ ਕਬਜ਼ਾ ਛੁਡਵਾਇਆ ਜਾਵੇ। ਮੰਤਰੀ ਨੇ ਦਿਆਨੰਦ ਕਲੋਨੀ ਨਿਵਾਸੀ ਦੀ ਸ਼ਿਕਾਇਤ ‘ਤੇ ਜ਼ਿਲ੍ਹਾ ਸ਼ਹਿਰੀ ਕਮਿਸ਼ਨਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਪੂਰੀ ਕਰਕੇ ਲੋਕਾਯੁਕਤ ਨੂੰ ਰਿਪੋਰਟ ਭੇਜੀ ਜਾਵੇ ਅਤੇ ਜਦੋਂ ਤੱਕ ਲੋਕਾਯੁਕਤ ਦਾ ਫ਼ੈਸਲਾ ਨਹੀਂ ਆਉਂਦਾ ਉਦੋਂ ਤੱਕ ਨਿਰਮਾਣ ਕੰਮ ਅਤੇ ਹੋਰ ਗ਼ੈਰ-ਕਾਨੂੰਨੀ ਢੰਗ ਨਾਲ ਕੀਤੇ ਜਾਣ ਵਾਲੇ ਕੰਮਾਂ ਨੂੰ ਰੋਕਿਆ ਜਾਵੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments