ਚੰਡੀਗੜ੍ਹ, 5 ਸਤੰਬਰ 2026 (ਹਰਸ਼ਪ੍ਰੀਤ ਕੌਰ): ਸਾਰਾਗੜ੍ਹੀ ਦੀ ਇਤਿਹਾਸਕ ਜੰਗ ਦੀ 129ਵੀਂ ਵਰ੍ਹੇਗੰਢ ਮੌਕੇ ਸਾਰਾਗੜ੍ਹੀ ਫਾਊਂਡੇਸ਼ਨ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਇਹ ਸਮਾਗਮ 12 ਸਤੰਬਰ ਨੂੰ ਅੰਮ੍ਰਿਤਸਰ ਸਥਿਤ ਸਾਰਾਗੜ੍ਹੀ ਮੈਮੋਰੀਅਲ ਵਿਖੇ ਆਯੋਜਿਤ ਕੀਤਾ ਜਾਵੇਗਾ। ਫਾਊਂਡੇਸ਼ਨ ਵੱਲੋਂ ਇਸ ਮੌਕੇ ਸਾਰਾਗੜ੍ਹੀ ਦੀ ਜੰਗ ਦੌਰਾਨ ਸ਼ਹੀਦ ਹੋਏ ਬਹਾਦਰ ਸਿੱਖ ਸੈਨਿਕਾਂ ਦੀ ਕੁਰਬਾਨੀ ਅਤੇ ਵੀਰਤਾ ਨੂੰ ਯਾਦ ਕੀਤਾ ਜਾਵੇਗਾ। ਸਾਰਾਗੜ੍ਹੀ ਦੀ ਜੰਗ ਭਾਰਤੀ ਫੌਜੀ ਇਤਿਹਾਸ ਵਿੱਚ ਬਹਾਦਰੀ ਅਤੇ ਅਦਮਿਆ ਹੌਸਲੇ ਦੀ ਇੱਕ ਮਹੱਤਵਪੂਰਨ ਮਿਸਾਲ ਮੰਨੀ ਜਾਂਦੀ ਹੈ। 12 ਸਤੰਬਰ ਨੂੰ ਹੋਣ ਵਾਲੇ ਸਮਾਗਮ ਰਾਹੀਂ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਬਹਾਦਰੀ ਦੀ ਗਾਥਾ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਸੰਦੇਸ਼ ਦਿੱਤਾ ਜਾਵੇਗਾ। ਸਰਾਗੜ੍ਹੀ ਮੈਮੋਰੀਅਲ ਅੰਮ੍ਰਿਤਸਰ ਵਿਖੇ ਹੋਣ ਵਾਲੇ ਇਸ ਸਮਾਗਮ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।







