Homeਹਰਿਆਣਾਸਪੈਸ਼ਲ ਆਫ਼ਸਰ (ਸ਼ਿਕਾਇਤ ਅਤੇ ਨਿਵਾਰਣ) ਨੇ ਮਹਿਲਾ ਅਤੇ ਵਿਕਾਸ ਵਿਭਾਗ ਅਤੇ ਖੇਡ...

ਸਪੈਸ਼ਲ ਆਫ਼ਸਰ (ਸ਼ਿਕਾਇਤ ਅਤੇ ਨਿਵਾਰਣ) ਨੇ ਮਹਿਲਾ ਅਤੇ ਵਿਕਾਸ ਵਿਭਾਗ ਅਤੇ ਖੇਡ ਵਿਭਾਗ ਦੀਆਂ ਸੀ.ਐੱਮ. ਵਿੰਡੋ, ਜਨਸੰਵਾਦ ਵਿੱਚ ਆਈਆਂ ਸਮੱਸਿਆਵਾਂ ਨੂੰ ਲੈ ਕੇ ਨੋਡਲ ਅਧਿਕਾਰੀਆਂ ਦੀ ਮੀਟਿੰਗ ਕੀਤੀ

Special Officer Reviews CM Window and Jansamvad Grievances

ਸਬੰਧਤ ਅਧਿਕਾਰੀਆਂ ਅਤੇ ਸ਼ਿਕਾਇਤਕਰਤਾਵਾਂ ਨਾਲ ਸਿੱਧੇ ਫ਼ੋਨ ਉੱਤੇ ਗੱਲ ਕਰਕੇ ਵਿਸਤਾਰ ਨਾਲ ਜਾਣਕਾਰੀ ਲਈ

ਲੰਬਿਤ ਸ਼ਿਕਾਇਤਾਂ ਦਾ ਨਿਪਟਾਰਾ ਅਗਲੀ ਮੀਟਿੰਗ ਤੋਂ ਪਹਿਲਾਂ ਯਕੀਨੀ ਬਣਾਇਆ ਜਾਵੇ – ਖੱਦਰੀ

ਚੰਡੀਗੜ੍ਹ,   8 ਅਕਤੂਬਰ, 2026 (ਸੰਜੀਵ ਸ਼ਰਮਾ) :  ਹਰਿਆਣਾ ਦੇ ਮੁੱਖ ਮੰਤਰੀ ਦੇ ਸਪੈਸ਼ਲ ਆਫ਼ਸਰ (ਸ਼ਿਕਾਇਤ ਅਤੇ ਨਿਵਾਰਣ) ਸ੍ਰੀ ਭੋਪਾਲ ਸਿੰਘ ਖੱਦਰੀ ਨੇ ਮਹਿਲਾ ਅਤੇ ਵਿਕਾਸ ਵਿਭਾਗ ਅਤੇ ਖੇਡ ਵਿਭਾਗ ਦੀਆਂ ਸੀ.ਐੱਮ. ਵਿੰਡੋ ਅਤੇ ਜਨਸੰਵਾਦ ਵਿੱਚ ਆਈਆਂ ਸਮੱਸਿਆਵਾਂ ਨੂੰ ਲੈ ਕੇ ਨੋਡਲ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀ ਤਤਪਰਤਾ ਨਾਲ ਕੰਮ ਕਰਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦਾ ਜਲਦੀ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸੀ.ਐੱਮ. ਵਿੰਡੋ ਅਤੇ ਜਨਸੰਵਾਦ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਨੂੰ ਲੈ ਕੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਖੁਦ ਮਾਨੀਟਰਿੰਗ ਅਤੇ ਨਿਗਰਾਨੀ ਕਰ ਰਹੇ ਹਨ। ਇਸ ਲਈ ਅਧਿਕਾਰੀ ਅਜਿਹੀਆਂ ਸਮੱਸਿਆਵਾਂ ਪ੍ਰਤੀ ਗੰਭੀਰਤਾ ਨਾਲ ਕੰਮ ਕਰਨ ਅਤੇ ਉਨ੍ਹਾਂ ਦੀ ਏ.ਟੀ.ਆਰ. ਵੀ ਤੈਅ ਸਮੇਂ ‘ਤੇ ਫ਼ਾਈਲ ਕਰਨਾ ਯਕੀਨੀ ਬਣਾਉਣ ਤਾਂ ਜੋ ਪੋਰਟਲ ‘ਤੇ ਸਮੱਸਿਆ ਦਾ ਨਿਪਟਾਰਾ ਪੈਂਡਿੰਗ ਨਾ ਰਹੇ।

ਖੇਡ ਵਿਭਾਗ ਦੀਆਂ ਸਮੱਸਿਆਵਾਂ ਬਾਰੇ ਸਮੀਖਿਆ ਕਰਦਿਆਂ ਸ੍ਰੀ ਭੋਪਾਲ ਸਿੰਘ ਖੱਦਰੀ ਨੇ ਸਮੱਸਿਆਵਾਂ ਬਾਰੇ ਸਬੰਧਤ ਅਧਿਕਾਰੀਆਂ ਅਤੇ ਸ਼ਿਕਾਇਤਕਰਤਾ ਨਾਲ ਸਿੱਧੇ ਫ਼ੋਨ ‘ਤੇ ਗੱਲ ਕਰਕੇ ਵਿਸਤਾਰ ਨਾਲ ਜਾਣਕਾਰੀ ਲਈ। ਅੰਬਾਲਾ ਦੇ ਸ਼ਮਸ਼ੇਰ ਸਿੰਘ ਵੱਲੋਂ ਗ੍ਰੇਡੇਸ਼ਨ ਸਰਟੀਫਿਕੇਟ ਜਾਰੀ ਕਰਵਾਉਣ ਦੀ ਬੇਨਤੀ ਕੀਤੀ ਗਈ ਸੀ। ਜਦਕਿ ਵਿਭਾਗ ਵੱਲੋਂ ਉਸੇ ਸਮੇਂ 5 ਹੋਰ ਖਿਡਾਰੀਆਂ ਨੂੰ ਜਾਰੀ ਕਰ ਦਿੱਤੇ ਗਏ ਪਰ ਸ਼ਮਸ਼ੇਰ ਸਿੰਘ ਨੂੰ ਗ੍ਰੇਡੇਸ਼ਨ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ। ਫ਼ੋਨ ‘ਤੇ ਜਾਣਕਾਰੀ ਲੈਣ ਦੌਰਾਨ ਸਪੈਸ਼ਲ ਆਫ਼ਸਰ ਨੂੰ ਜਾਣੂ ਕਰਵਾਇਆ ਗਿਆ ਕਿ ਉਨ੍ਹਾਂ ਦੇ ਮਾਮਲੇ ਵਿੱਚ ਸਬੰਧਤ ਅਧਿਕਾਰੀਆਂ ਵੱਲੋਂ ਲਾਪਰਵਾਹੀ ਵਰਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਹਰਿਹਰ ਯੋਜਨਾ ਬਾਰੇ ਵੀ ਅੱਗੇ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਹਰਿਹਰ ਯੋਜਨਾ ਹਰਿਆਣਾ ਸਰਕਾਰ ਦੀ ਇੱਕ ਅਨੋਖੀ ਅਤੇ ਸੰਵੇਦਨਸ਼ੀਲ ਪਹਿਲ ਹੈ, ਜਿਸ ਨੂੰ ਬੇਸਹਾਰਾ, ਅਨਾਥ ਅਤੇ ਆਤਮਸਮਰਪਣ ਕੀਤੇ ਗਏ ਬੱਚਿਆਂ ਦੇ ਪੁਨਰਵਾਸ, ਸਿੱਖਿਆ ਅਤੇ ਰੁਜ਼ਗਾਰ ਲਈ ਸ਼ੁਰੂ ਕੀਤਾ ਗਿਆ ਹੈ। ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਸਹਾਇਤਾ ਤੋਂ ਇਲਾਵਾ ਗਰੁੱਪ ਸੀ ਅਤੇ ਗਰੁੱਪ ਡੀ ਵਿੱਚ ਨੌਕਰੀਆਂ ਵਿੱਚ ਪਹਿਲ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਯੋਗ ਨੌਜਵਾਨ ਨੂੰ ਇਸ ਯੋਜਨਾ ਦਾ ਲਾਭ ਦੇਣਾ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਨੌਜਵਾਨ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ ਕਿ ਕਈ ਮਾਮਲਿਆਂ ਵਿੱਚ ਖੇਡ ਵਿਭਾਗ ਅਤੇ ਹੋਰ ਵਿਭਾਗਾਂ ਵਿੱਚ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ। ਇਸ ਲਈ ਵਧੀਆ ਕੰਮ ਕਰਨ ਵਾਲੇ ਨੋਡਲ ਅਧਿਕਾਰੀਆਂ ਨੂੰ ਮੁੱਖ ਮੰਤਰੀ ਵੱਲੋਂ ਪ੍ਰਸ਼ੰਸਾ ਪੱਤਰ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਵਜ਼ੀਫ਼ੇ ਦੇ ਮਾਮਲਿਆਂ ਨੂੰ ਲੈ ਕੇ ਵੀ ਅਧਿਕਾਰੀ ਕੰਮ ਕਰਨ ਤਾਂ ਜੋ ਕਿਸੇ ਵੀ ਖਿਡਾਰੀ ਦਾ ਵਜ਼ੀਫ਼ਾ ਲੰਬਿਤ ਨਾ ਰਹੇ। ਉਨ੍ਹਾਂ ਮੋਤੀਲਾਲ ਨਹਿਰੂ ਸਕੂਲ ਦੇ ਸਬੰਧ ਵਿੱਚ ਆਈ ਸੀ.ਐੱਮ. ਵਿੰਡੋ ਸ਼ਿਕਾਇਤ ਦਾ ਵੀ ਜਲਦੀ ਨਿਵਾਰਣ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਖੱਦਰੀ ਨੇ ਕਾਮਨਵੈਲਥ 2022 ਖੇਡਾਂ ਵਿੱਚ ਗੋਲਡ ਮੈਡਲ ਲਿਆਉਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਅਤੇ ਹੋਰ ਸਹਾਇਤਾ ‘ਤੇ ਨੋਟਿਸ ਲੈਂਦਿਆਂ ਕਿਹਾ ਕਿ ਜਲਦੀ ਹੀ ਇਸ ਬਾਰੇ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਨਿਵਾਰਣ ਕਰਵਾਇਆ ਜਾਵੇਗਾ। ਇਸ ਮਾਮਲੇ ਵਿੱਚ ਮਨਦੀਪ ਕੋਚ ਨੂੰ ਵਿੱਤੀ ਲਾਭ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੈਰਾ-ਐਥਲੈਟਿਕ ਖਿਡਾਰੀ ਨੂੰ ਓ.ਐੱਸ.ਪੀ. ਕੋਟੇ ਤੋਂ ਲਾਭ ਦੇਣ ਲਈ ਵੀ ਯਤਨ ਜਾਰੀ ਹਨ। ਉਨ੍ਹਾਂ ਨੋਡਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਇਸ ਮੀਟਿੰਗ ਵਿੱਚ ਆਉਣ ਤੋਂ ਪਹਿਲਾਂ ਤੱਕ ਨਹੀਂ ਹੋਇਆ ਹੈ, ਉਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਅਗਲੀ ਮੀਟਿੰਗ ਤੋਂ ਪਹਿਲਾਂ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਅਗਲੀ ਮੀਟਿੰਗ ਦੋ ਹਫ਼ਤਿਆਂ ਵਿੱਚ ਆਯੋਜਿਤ ਕੀਤੀ ਜਾਵੇਗੀ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments