Homeਹਰਿਆਣਾਪੂਰੇ ਸੂਬੇ  ਵਿੱਚ ਅੱਜ ਦਿਸੇਗਾ ਸੇਵਾ ਦਾ ਸੰਕਲਪ, ਹੋਣਗੇ ਅਨੇਕਾਂ ਜਨ-ਭਲਾਈਕਾਰੀ ਪ੍ਰੋਗਰਾਮ

ਪੂਰੇ ਸੂਬੇ  ਵਿੱਚ ਅੱਜ ਦਿਸੇਗਾ ਸੇਵਾ ਦਾ ਸੰਕਲਪ, ਹੋਣਗੇ ਅਨੇਕਾਂ ਜਨ-ਭਲਾਈਕਾਰੀ ਪ੍ਰੋਗਰਾਮ

A range of public welfare and service-oriented initiatives will take place across the state today, reflecting a spirit of community service.

ਵਿਸ਼ਵਕਰਮਾ ਦਿਵਸ ਤੇ ਮਜ਼ਦੂਰਾਂ ਨੂੰ ਮਿਲੇਗਾ ਅਨੇਕਾਂ ਯੋਜਨਾਵਾਂ ਦਾ ਲਾਭਲਾਡੋ ਲਕਸ਼ਮੀ ਯੋਜਨਾ ਦਾ ਦੂਜਾ ਪੜਾਅ ਹੋਵੇਗਾ ਸ਼ੁਰੂਮੁੱਖ ਮੰਤਰੀ ਨਾਇਬ ਸਿੰਘ ਸੈਣੀ ਮਹਿੰਦਰਗੜ੍ਹ ਤੋਂ ਕਰਨਗੇ ਸ਼ੁਰੂਆਤ

ਚੰਡੀਗੜ੍ਹ, 16 ਸਤੰਬਰ , 2026 (ਸੰਜੀਵ ਸ਼ਰਮਾ)  : ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ਦੀ ਸੇਵਾ-ਯਾਤਰਾ ਅਤੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਜਨ-ਭਾਗੀਦਾਰੀ ਨਾਲ ਅੱਗੇ ਵਧਾਉਣ ਦੇ ਉਦੇਸ਼ ਨਾਲ ਹਰਿਆਣਾ ਵਿੱਚ 17 ਸਤੰਬਰ ਤੋਂ 17 ਅਕਤੂਬਰ ਤੱਕ ਆਯੋਜਿਤ ਹੋਣ ਵਾਲੇ ਸੇਵਾ ਸੰਕਲਪ ਮੁਹਿੰਮ ਦਾ ਆਗਾਜ਼ ਅੱਜ ਪੂਰੇ ਸੂਬੇ ਵਿੱਚ ਆਸ਼ੀਰਵਾਦ ਦਾ ਦੀਵਾ’ ਪ੍ਰੋਗਰਾਮ ਨਾਲ ਹੋਵੇਗਾਜਿਸ ਵਿੱਚ ਨਾਗਰਿਕ ਉਤਸ਼ਾਹ ਨਾਲ ਹਿੱਸਾ ਲੈ ਕੇ ਸੇਵਾਸਮਰਪਣ ਅਤੇ ਸਮਾਜਿਕ ਸਰੋਕਾਰਾਂ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟ ਕਰਨਗੇ। ਆਸ਼ੀਰਵਾਦ ਦਾ ਦੀਵਾ’ ਪ੍ਰੋਗਰਾਮ ਰਾਹੀਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਸੇਵਾ ਕੰਮਾਂ ਨਾਲ ਜੋੜਨ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਮੌਕੇ ਚਿੰਨ੍ਹਿਤ ਸਥਾਨਾਂਪ੍ਰਮੁੱਖ ਪ੍ਰੋਜੈਕਟਾਂ ਤੇ ਅਤੇ ਲਾਭਕਾਰ ਆਪਣੇ ਪਰਿਵਾਰਾਂ ਨਾਲ ਦੀਵੇ ਜਗਾਉਣਗੇ।

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਸੇਵਾ ਸੰਕਲਪ ਮੁਹਿੰਮ’ ਦੀਆਂ ਤਿਆਰੀਆਂ ਨੂੰ ਲੈ ਕੇ ਆਯੋਜਿਤ ਇੱਕ ਮਹੱਤਵਪੂਰਨ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਉਨ੍ਹਾਂ ਨੇ ਮੁਹਿੰਮ ਤਹਿਤ ਪ੍ਰਸਤਾਵਿਤ ਵੱਖ-ਵੱਖ ਪ੍ਰੋਗਰਾਮਾਂ ਦੀਆਂ ਤਿਆਰੀਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ਼੍ਰੀ ਰਾਜੇਸ਼ ਖੁੱਲਰਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਨਾਲ ਜੁੜੇ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿੱਚ ਪ੍ਰੋਗਰਾਮਾਂ ਦੀਆਂ ਮਿਤੀਆਂ ਅਤੇ ਕਾਰਜ-ਯੋਜਨਾ ਨੂੰ ਸਮੇਂ ਸਿਰ ਅੰਤਿਮ ਰੂਪ ਦਿੱਤਾ ਜਾਵੇ। ਜ਼ਿਲ੍ਹਾ ਪੱਧਰ ਤੇ ਨੋਡਲ ਅਧਿਕਾਰੀ ਨਿਰਧਾਰਿਤ ਕੀਤੇ ਜਾਣ ਅਤੇ ਹਰੇਕ ਪ੍ਰੋਗਰਾਮ ਦੀ ਨਿਯਮਿਤ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਪੱਧਰ ਤੋਂ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਨਿਯਮਿਤ ਰਿਪੋਰਟ ਲਈ ਜਾਵੇ।

ਉਨ੍ਹਾਂ ਕਿਹਾ ਕਿ ਸੇਵਾ ਸੰਕਲਪ ਮੁਹਿੰਮ’ ਤਹਿਤ ਬਲਾਕ ਪੱਧਰ ਤੇਨਗਰ ਨਿਗਮਨਗਰ ਕੌਂਸਲਨਗਰ ਪਾਲਿਕਾ ਅਤੇ ਮਹਾਗ੍ਰਾਮਾਂ ਵਿੱਚ ਵੀ ਸੇਵਾ ਕੈਂਪ ਲਗਾਏ ਜਾਣ। ਇਹਨਾਂ ਸੇਵਾ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੇ ਲਾਭਕਾਰਾਂ ਦੇ ਵੇਰਵਿਆਂ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਪਟਾਰਾਨਵੇਂ ਲਾਭਕਾਰ ਜੋੜਨ ਵਰਗੇ ਕੰਮ ਮੌਕੇ ਤੇ ਹੀ ਕੀਤੇ ਜਾਣ। ਮੁੱਖ ਮੰਤਰੀ ਨੇ ਸਪੱਸ਼ਟ ਨਿਰਦੇਸ਼ ਦਿੱਤੇ ਕਿ ਇਹਨਾਂ ਸੇਵਾਵਾਂ ਦਾ ਲਾਭ ਮੌਕੇ ਤੇ ਹੀ ਦਿੱਤਾ ਜਾਵੇਕਿਸੇ ਵੀ ਨਾਗਰਿਕ ਨੂੰ ਕੈਂਪ ਵਿੱਚ ਆਉਣ ਤੋਂ ਬਾਅਦ ਦਫ਼ਤਰ ਦੇ ਗੇੜੇ ਨਾ ਮਾਰਨੇ ਪੈਣ।

ਮੁੱਖ ਮੰਤਰੀ ਨੇ ਸਕੂਲ ਸਿੱਖਿਆ ਅਤੇ ਉੱਚੇਰੀ ਸਿੱਖਿਆ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਕੂਲਾਂਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸੇਵਾਰਾਸ਼ਟਰ ਨਿਰਮਾਣ ਅਤੇ ਰਚਨਾਤਮਕਤਾ ਨਾਲ ਜੁੜੀਆਂ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣ। ਵਿਦਿਆਰਥੀਆਂ ਲਈ ਚਿੱਤਰਕਾਰੀਰੰਗੋਲੀ ਅਤੇ ਹੋਰ ਰਚਨਾਤਮਕ ਮੁਕਾਬਲੇ ਕਰਵਾਏ ਜਾਣ। ਜ਼ਿਲ੍ਹਾ ਅਤੇ ਸਕੂਲ ਪੱਧਰ ਤੇ ਬਿਹਤਰ ਗਤੀਵਿਧੀਆਂ ਅਤੇ ਨਵੀਨਤਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵਿਆਪਕ ਪੱਧਰ ਤੇ ਪ੍ਰਦਰਸ਼ਿਤ ਕੀਤਾ ਜਾਵੇ। ਮੁਹਿੰਮ ਤਹਿਤ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਪ੍ਰੋਗਰਾਮਾਂ ਦੀ ਮਾਈਕ੍ਰੋ ਪਲੈਨਿੰਗ ਕਰਨ। ਪ੍ਰੋਗਰਾਮਾਂ ਦੀਆਂ ਮਿਤੀਆਂ ਇਸ ਤਰ੍ਹਾਂ ਨਿਰਧਾਰਿਤ ਕੀਤੀਆਂ ਜਾਣ ਤਾਂ ਜੋ ਹਰੇਕ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਜਨ-ਭਾਗੀਦਾਰੀ ਯਕੀਨੀ ਹੋ ਸਕੇ। ਉਨ੍ਹਾਂ ਕਿਹਾ ਕਿ ਸੇਵਾ ਸੰਕਲਪ ਮੁਹਿੰਮ’ ਦਾ ਉਦੇਸ਼ ਸੇਵਾ ਗਤੀਵਿਧੀਆਂ ਵਿੱਚ ਸਮਾਜ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣਾ ਹੈ। ਇਸ ਲਈ ਪ੍ਰਸ਼ਾਸਨਿਕ ਪੱਧਰ ਤੇ ਹਰੇਕ ਪ੍ਰੋਗਰਾਮ ਦੀ ਠੋਸ ਯੋਜਨਾ ਬਣਾਈ ਜਾਵੇ ਅਤੇ ਮੁਹਿੰਮ ਨੂੰ ਪਿੰਡਬਲਾਕਜ਼ਿਲ੍ਹਾ ਅਤੇ ਰਾਜ ਪੱਧਰ ਤੱਕ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾਵੇ।

ਲਾਡੋ ਲਕਸ਼ਮੀ ਯੋਜਨਾ ਦੇ ਦੂਜੇ ਪੜਾਅ ਦਾ ਹੋਵੇਗਾ ਆਗਾਜ਼ਮਜ਼ਦੂਰਾਂ ਨੂੰ ਵੀ ਮਿਲਣਗੇ ਵੱਖ-ਵੱਖ ਯੋਜਨਾਵਾਂ ਦੇ ਲਾਭ

ਸੇਵਾ ਸੰਕਲਪ ਮੁਹਿੰਮ’ ਦੀ ਸ਼ੁਰੂਆਤ ਦੇ ਨਾਲ ਹੀ ਮਹਿੰਦਰਗੜ੍ਹ ਵਿੱਚ ਆਯੋਜਿਤ ਹੋਣ ਵਾਲੇ ਵਿਸ਼ਵਕਰਮਾ ਦਿਵਸ ਪ੍ਰੋਗਰਾਮ ਵਿੱਚ ਮਹਿਲਾ ਸ਼ਕਤੀਕਰਨ ਅਤੇ ਮਜ਼ਦੂਰ ਭਲਾਈ ਦੀ ਦਿਸ਼ਾ ਵਿੱਚ ਵੀ ਮਹੱਤਵਪੂਰਨ ਪਹਿਲ ਕੀਤੀ ਜਾਵੇਗੀ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਨਗੇਜਿਸ ਨਾਲ ਯੋਜਨਾ ਦਾ ਲਾਭ ਹੋਰ ਯੋਗ ਮਹਿਲਾਵਾਂ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ। ਇਸੇ ਮੌਕੇ ਤੇ ਮਜ਼ਦੂਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਤਹਿਤ ਯੋਗ ਮਜ਼ਦੂਰਾਂ ਨੂੰ ਵੀ ਲਾਭ ਪ੍ਰਦਾਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੋਗ ਲਾਭਕਾਰਾਂ ਤੱਕ ਯੋਜਨਾਵਾਂ ਦਾ ਲਾਭ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਪਹੁੰਚੇ ਅਤੇ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਯੋਜਨਾਵਾਂ ਨਾਲ ਜੋੜਨ ਲਈ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣ।

ਹਰੇਕ ਜ਼ਿਲ੍ਹੇ ਦੀ ਬਿਹਤਰ ਪਹਿਲ ਅਤੇ ਸਫਲਤਾ ਦੀ ਕਹਾਣੀ ਦਾ ਹੋਵੇ ਦਸਤਾਵੇਜ਼ੀਕਰਨ

ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੁਹਿੰਮ ਦੌਰਾਨ ਜ਼ਿਲ੍ਹਿਆਂ ਵਿੱਚ ਕੀਤੇ ਜਾਣ ਵਾਲੇ ਨਵੀਨਤਾਕਾਰੀ ਯਤਨਾਂਬਿਹਤਰ ਪਹਿਲਾਂ ਅਤੇ ਸਫਲਤਾ ਦੀਆਂ ਕਹਾਣੀਆਂ ਨੂੰ ਸੰਕਲਿਤ ਕੀਤਾ ਜਾਵੇ। ਇਹਨਾਂ ਦਾ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਵਿਆਪਕ ਪ੍ਰਚਾਰ-ਪ੍ਰਸਾਰ ਕੀਤਾ ਜਾਵੇਤਾਂ ਜੋ ਚੰਗੇ ਕੰਮਾਂ ਤੋਂ ਦੂਜੇ ਜ਼ਿਲ੍ਹੇ ਵੀ ਪ੍ਰੇਰਨਾ ਲੈ ਸਕਣ। ਉਨ੍ਹਾਂ ਨੇ ਮੁਹਿੰਮ ਲਈ ਪ੍ਰਭਾਵਸ਼ਾਲੀ ਪ੍ਰਚਾਰ ਯੋਜਨਾ ਤਿਆਰ ਕਰਨ ਅਤੇ ਡਿਜੀਟਲ ਮਾਧਿਅਮਾਂ ਦੀ ਬਿਹਤਰ ਵਰਤੋਂ ਕਰਨ ਦੇ ਨਿਰਦੇਸ਼ ਵੀ ਦਿੱਤੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments