Home ਹਰਿਆਣਾ ਪਿੰਡਾਂ ਦੇ ਵਿਕਾਸ ਨੂੰ ਸਰਵਉੱਚ ਤਰਜੀਹ ਦੇ ਰਹੀ ਹੈ ਸੂਬਾ ਸਰਕਾਰ –...

ਪਿੰਡਾਂ ਦੇ ਵਿਕਾਸ ਨੂੰ ਸਰਵਉੱਚ ਤਰਜੀਹ ਦੇ ਰਹੀ ਹੈ ਸੂਬਾ ਸਰਕਾਰ – ਨਾਇਬ ਸਿੰਘ ਸੈਣੀ

Nayab Singh Saini Gives Top Priority to Village Development

0

ਮੁੱਖ ਮੰਤਰੀ ਨੇ ਆਪਣੇ ਜੱਦੀ ਪਿੰਡ ਮੰਗੌਲੀ ਜਾਟਾਂ ਦਾ ਕੀਤਾ ਦੌਰਾ, ਤਾਲਾਬ ਦਾ ਜਾਇਜ਼ਾ ਲੈ ਕੇ ਡਿਪਟੀ ਕਮਿਸ਼ਨਰ ਨੂੰ ਦਿੱਤੇ ਸੁੰਦਰੀਕਰਨ ਦੇ ਨਿਰਦੇਸ਼

ਚੰਡੀਗੜ੍ਹ, 8 ਅਕਤੂਬਰ, 2026 (ਸੰਜੀਵ ਸ਼ਰਮਾ):  ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਸਰਵਉੱਚ ਤਰਜੀਹ ਦੇ ਰਹੀ ਹੈ। ਸਰਕਾਰ ਦਾ ਟੀਚਾ ਸੂਬੇ ਦੇ ਪਿੰਡਾਂ ਦਾ ਵਿਕਾਸ ਸ਼ਹਿਰਾਂ ਦੀ ਤਰਜ ਉੱਤੇ ਵਿਕਸਤ ਕਰਨਾ ਹੈ। ਪਿੰਡਾਂ ਵਿੱਚ ਵੀ ਸ਼ਹਿਰਾਂ ਵਰਗੀਆਂ ਸਾਰੀਆਂ ਬੁਨਿਆਦੀ ਸਹੂਲਤਾਂ ਜਿਵੇਂ ਕਿ ਪੱਕੀਆਂ ਗਲੀਆਂ, ਨਾਲੀਆਂ, ਸਾਫ਼ ਪੀਣ ਵਾਲਾ ਪਾਣੀ, ਗਲੀਆਂ ਲਾਈਟਾਂ, ਪਾਰਕ,  ਈ-ਲਾਇਬ੍ਰੇਰੀਆਂ ਅਤੇ ਤਾਲਾਬਾਂ ਦਾ ਸੁੰਦਰੀਕਰਨ ਉਪਲਬਧ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਬੁੱਧਵਾਰ ਨੂੰ ਜ਼ਿਲ੍ਹਾ ਕੁਰੂਕਸ਼ੇਤਰ ਵਿੱਚ ਆਪਣੇ ਜੱਦੀ ਪਿੰਡ ਮੰਗੌਲੀ ਜਾਟਾਂ ਦਾ ਦੌਰਾ ਕੀਤਾ। ਦੌਰੇ ਦੌਰਾਨ ਮੁੱਖ ਮੰਤਰੀ ਨੇ ਪਿੰਡ ਦੇ ਤਾਲਾਬ ਦਾ ਵਿਸਤ੍ਰਿਤ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ਰਾਮ ਕੁਮਾਰ ਮੀਣਾ ਨੂੰ ਤਾਲਾਬ ਦਾ ਸੁੰਦਰੀਕਰਨ ਕਰਨ ਦੇ ਨਿਰਦੇਸ਼ ਦਿੱਤੇ ਅਤੇ ਇਸ ਲਈ ਇੱਕ ਵਿਸਤ੍ਰਿਤ ਕਾਰਜ ਯੋਜਨਾ ਤਿਆਰ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਉੱਥੇ ਮੌਜੂਦ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਤੋਂ ਬਾਅਦ ਮੁੱਖ ਮੰਤਰੀ ਪੈਦਲ ਹੀ ਤਾਲਾਬ ਵਾਲੀ ਥਾਂ ‘ਤੇ ਪਹੁੰਚੇ।

ਪਿੰਡ ਵਾਸੀਆਂ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਤਾਲਾਬ ਦੇ ਕੋਲ ਮਿੱਟੀ ਭਰਾਈ ਅਤੇ ਇੱਕ ਸ਼ੈੱਡ ਦਾ ਨਿਰਮਾਣ ਕਾਰਜ ਗ੍ਰਾਮ ਪੰਚਾਇਤ ਵੱਲੋਂ ਕਰਵਾਇਆ ਗਿਆ ਹੈ, ਪਰ ਅਜੇ ਵੀ ਇਸ ਥਾਂ ਉੱਤੇ ਸਾਫ਼-ਸਫ਼ਾਈ, ਸੁੰਦਰੀਕਰਨ ਅਤੇ ਬੈਠਣ ਦੇ ਯੋਗ ਪ੍ਰਬੰਧਾਂ ਦੀ ਘਾਟ ਹੈ। ਬਰਸਾਤ ਦੇ ਦਿਨਾਂ ਵਿੱਚ ਇੱਥੇ ਪਾਣੀ ਭਰਨ ਦੀ ਸਮੱਸਿਆ ਵੀ ਬਣੀ ਰਹਿੰਦੀ ਹੈ, ਜਿਸ ਨਾਲ ਆਸ-ਪਾਸ ਦੇ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਤਾਲਾਬ ਦੀ ਪੂਰੀ ਤਰ੍ਹਾਂ ਸਾਫ਼-ਸਫ਼ਾਈ ਕਰਵਾਈ ਜਾਵੇ। ਤਾਲਾਬ ਦੇ ਚਾਰੋਂ ਪਾਸੇ ਮਜ਼ਬੂਤ ਚਾਰਦੀਵਾਰੀ ਦਾ ਨਿਰਮਾਣ ਕਰਵਾਇਆ ਜਾਵੇ। ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ ਅਤੇ ਜਲਦੀ ਤੋਂ ਜਲਦੀ ਕੰਮ ਸ਼ੁਰੂ ਕਰਵਾਇਆ ਜਾਵੇ। ਇਸ ਮੌਕੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਡਿਪਟੀ ਕਮਿਸ਼ਨਰ ਵਿਸ਼ਵਾਸ ਕੁਮਾਰ ਮੀਣਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Exit mobile version