ਚੰਡੀਗੜ੍ਹ, 10 ਨਵੰਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯਮੁਨਾਨਗਰ ਜ਼ਿਲ੍ਹੇ ਦੇ ਬਿਲਾਸਪੁਰ ਵਿੱਚ ਆਯੋਜਿਤ ਹੋਣ ਵਾਲੇ ਰਾਜ ਪੱਧਰੀ ਕਪਾਲਮੋਚਨ ਮੇਲੇ ਨੂੰ ਸ਼ਾਨਦਾਰ, ਦਿਵਯ ਅਤੇ ਆਕਰਸ਼ਕ ਸਰੂਪ ਪ੍ਰਦਾਨ ਕੀਤਾ ਜਾਵੇ। ਮੇਲੇ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਅਧਿਆਤਮਿਕ ਵਾਤਾਵਰਣ ਦੇ ਨਾਲ-ਨਾਲ ਬਿਹਤਰ ਸਹੂਲਤਾਂ ਉਪਲਬਧ ਕਰਵਾਈਆਂ ਜਾਣ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਤਕਲੀਫ਼ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਮੇਲਾ ਸੂਬੇ ਦੀ ਅਮੀਰ ਧਾਰਮਿਕ, ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਦਾ ਪ੍ਰਤੀਕ ਹੈ। ਇਸ ਦੀ ਗਰਿਮਾ ਅਤੇ ਇਤਿਹਾਸਕ ਮਹੱਤਤਾ ਦੇ ਅਨੁਕੂਲ ਸਾਰੀਆਂ ਤਿਆਰੀਆਂ ਸਮਾਂਬੱਧ ਢੰਗ ਨਾਲ ਪੂਰੀਆਂ ਕੀਤੀਆਂ ਜਾਣ।
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਰਾਜ ਪੱਧਰੀ ਕਪਾਲਮੋਚਨ ਮੇਲੇ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਆਯੋਜਿਤ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਿਲਾਸਪੁਰ ਵਿੱਚ ਲਗਭਗ 122 ਏਕੜ ਖੇਤਰ ਵਿੱਚ 20 ਤੋਂ 24 ਨਵੰਬਰ ਤੱਕ ਆਯੋਜਿਤ ਹੋਣ ਵਾਲੇ ਇਸ ਪੰਜ ਰੋਜ਼ਾ ਮੇਲੇ ਵਿੱਚ ਸ਼ਰਧਾਲੂਆਂ ਦੀ ਸਹੂਲਤ, ਸੁਰੱਖਿਆ, ਸਫ਼ਾਈ ਅਤੇ ਸੁਚਾਰੂ ਆਵਾਜਾਈ ਨੂੰ ਸਰਵਉੱਚ ਪਹਿਲ ਦਿੱਤੀ ਜਾਵੇ। ਮੀਟਿੰਗ ਵਿੱਚ ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਡਾ. ਯਸ਼ਪਾਲ ਯਾਦਵ, ਮੁੱਖ ਮੰਤਰੀ ਦੇ ਓ.ਐਸ.ਡੀ. ਸ਼੍ਰੀ ਬੀ.ਬੀ. ਭਾਰਤੀ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਨਿਰਦੇਸ਼ਕ ਡਾ. ਆਦਿੱਤਿਆ ਦਹੀਆ, ਯਮੁਨਾਨਗਰ ਦੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪ੍ਰੀਤੀ, ਵਿਭਾਗ ਦੇ ਵਧੀਕ ਨਿਰਦੇਸ਼ਕ ਸ਼੍ਰੀ ਵਿਵੇਕ ਕਾਲੀਆ ਅਤੇ ਯਮੁਨਾਨਗਰ ਦੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਨਵੀਨ ਆਹੂਜਾ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਮੇਲੇ ਵਿੱਚ ਦਿਸੇਗੀ ਸਿੱਖ ਗੁਰੂਆਂ ਦੀ ਗੌਰਵਸ਼ਾਲੀ ਵਿਰਾਸਤ, ਜਨ-ਕਲਿਆਣਕਾਰੀ ਯੋਜਨਾਵਾਂ ਦੀ ਵੀ ਮਿਲੇਗੀ ਜਾਣਕਾਰੀ:
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਪਾਲਮੋਚਨ ਮੇਲੇ ਵਿੱਚ ਇੱਕ ਭਵ ਅਤੇ ਆਕਰਸ਼ਕ ਪ੍ਰਦਰਸ਼ਨੀ ਲਗਾਈ ਜਾਵੇ, ਜਿਸ ਵਿੱਚ ਸਿੱਖ ਧਰਮ ਦੇ ਸਾਰੇ ਦਸ ਗੁਰੂਆਂ ਦੇ ਗੌਰਵਸ਼ਾਲੀ ਇਤਿਹਾਸ, ਉਨ੍ਹਾਂ ਦੇ ਜੀਵਨ ਦਰਸ਼ਨ, ਸਿੱਖਿਆਵਾਂ ਅਤੇ ਸਮਾਜ ਲਈ ਯੋਗਦਾਨ ਨੂੰ ਤਸਵੀਰਾਂ ਸਮੇਤ ਪ੍ਰਦਰਸ਼ਿਤ ਕੀਤਾ ਜਾਵੇ। ਇਸ ਦੇ ਨਾਲ ਹੀ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਵਿਕਾਸਮੁਖੀ ਅਤੇ ਜਨ-ਕਲਿਆਣਕਾਰੀ ਯੋਜਨਾਵਾਂ ਦੀ ਜਾਣਕਾਰੀ ਵੀ ਆਮ ਲੋਕਾਂ ਤੱਕ ਪਹੁੰਚਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਵਿੱਚ ਪਹਿਲੇ ਆਜ਼ਾਦੀ ਸੰਗਰਾਮ 1857 ਦੀ ਯਾਦ ਵਿੱਚ ਅੰਬਾਲਾ ਵਿੱਚ ਬਣਾਏ ਗਏ ਸ਼ਹੀਦੀ ਸਮਾਰਕ ਦੀ ਇਤਿਹਾਸਕ ਮਹੱਤਤਾ ਨੂੰ ਵੀ ਪ੍ਰਮੁੱਖਤਾ ਨਾਲ ਦਰਸਾਇਆ ਜਾਵੇ, ਤਾਂ ਜੋ ਸ਼ਰਧਾਲੂ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਬਲੀਦਾਨ ਅਤੇ ਸੰਘਰਸ਼ ਤੋਂ ਜਾਣੂ ਹੋ ਸਕਣ। ਇਸ ਤੋਂ ਇਲਾਵਾ ਐਲ.ਈ.ਡੀ. ਸਕ੍ਰੀਨਾਂ ਰਾਹੀਂ ਲਘੂ ਫ਼ਿਲਮਾਂ ਦਾ ਪ੍ਰਦਰਸ਼ਨ ਕਰਕੇ ਸੂਬੇ ਦੀ ਵਿਕਾਸ ਯਾਤਰਾ ਅਤੇ ਵੱਖ-ਵੱਖ ਜਨ-ਕਲਿਆਣਕਾਰੀ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਦੇ ਵਿਸ਼ੇਸ਼ ਮਹਿਮਾਨ ਵੀ ਇਸ ਪ੍ਰਦਰਸ਼ਨੀ ਦਾ ਨਿਰੀਖਣ ਕਰਨਗੇ। ਉਨ੍ਹਾਂ ਦੱਸਿਆ ਕਿ ਸੰਤ-ਮਹਾਪੁਰਸ਼ ਸਨਮਾਨ ਅਤੇ ਵਿਚਾਰ ਪ੍ਰਸਾਰ ਯੋਜਨਾ ਤਹਿਤ 24 ਨਵੰਬਰ ਨੂੰ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਰਾਜ ਪੱਧਰੀ ਪ੍ਰਕਾਸ਼ ਪੁਰਬ ਵੀ ਬਿਲਾਸਪੁਰ ਵਿੱਚ ਮਨਾਇਆ ਜਾਵੇਗਾ।
ਗੁਰੂ ਨਾਨਕ ਦੇਵ ਜੀ ਦੇ ਜੀਵਨ ‘ਤੇ ਆਧਾਰਿਤ ਡਰੋਨ ਸ਼ੋਅ ਅਤੇ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ ਵਿਸ਼ੇਸ਼ ਖਿੱਚ:
ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਇੱਕ ਯਾਦਗਾਰ ਅਧਿਆਤਮਿਕ ਅਤੇ ਸੱਭਿਆਚਾਰਕ ਤਜਰਬਾ ਪ੍ਰਦਾਨ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਇਸ ਮੌਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਾਨਵਤਾ ਲਈ ਉਨ੍ਹਾਂ ਦੇ ਸੰਦੇਸ਼ ‘ਤੇ ਆਧਾਰਿਤ ਭਵ ਡਰੋਨ ਸ਼ੋਅ ਅਤੇ ਲਾਈਟ ਐਂਡ ਸਾਊਂਡ ਸ਼ੋਅ ਆਯੋਜਿਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮੇਲੇ ਦੇ ਸਾਰੇ ਮੁੱਖ ਦਾਖਲਾ ਮਾਰਗਾਂ ‘ਤੇ ਆਕਰਸ਼ਕ ਅਤੇ ਭਵ ਸੁਆਗਤੀ ਗੇਟ ਬਣਾਏ ਜਾਣ। ਇਹਨਾਂ ਸੁਆਗਤੀ ਗੇਟਾਂ ਦੇ ਨਾਂ ਸ਼੍ਰੀ ਗੁਰੂ ਨਾਨਕ ਦੇਵ ਜੀ, ਬਾਬਾ ਬੰਦਾ ਸਿੰਘ ਬਹਾਦਰ ਸਮੇਤ ਹੋਰ ਮਹਾਨ ਸੰਤਾਂ ਅਤੇ ਮਹਾਪੁਰਸ਼ਾਂ ਦੇ ਨਾਂ ‘ਤੇ ਰੱਖੇ ਜਾਣ। ਸੁਆਗਤੀ ਗੇਟਾਂ ਅਤੇ ਮੇਲਾ ਪਰਿਸਰ ਵਿੱਚ ਗੁਰਬਾਣੀ ਦੇ ਪਵਿੱਤਰ ਬੋਲ ਗੂੰਜਦੇ ਰਹਿਣ, ਤਾਂ ਜੋ ਸ਼ਰਧਾਲੂਆਂ ਨੂੰ ਅਧਿਆਤਮਿਕ ਵਾਤਾਵਰਣ ਦੀ ਮਹਿਸੂਸਗੀ ਹੋਵੇ।
ਸ਼ਰਧਾਲੂਆਂ ਲਈ ਲੰਗਰ, ਰਹਿਣ, ਸਾਫ਼ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਹੋਣ ਯੋਗ ਪ੍ਰਬੰਧ:
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪੱਧਰ ‘ਤੇ ਇੰਤਜ਼ਾਮ ਯਕੀਨੀ ਬਣਾਏ ਜਾਣ। ਸ਼ਰਧਾਲੂਆਂ ਲਈ ਲੰਗਰ/ਭੰਡਾਰੇ, ਠਹਿਰਨ ਲਈ ਢੁਕਵੀਆਂ ਥਾਵਾਂ, ਸਾਫ਼ ਪੀਣ ਵਾਲਾ ਪਾਣੀ ਅਤੇ ਔਰਤਾਂ ਤੇ ਮਰਦਾਂ ਲਈ ਅਲੱਗ-ਅਲੱਗ ਪਖਾਨਿਆਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਮੇਲਾ ਖੇਤਰ ਵਿੱਚ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਨਿਰਧਾਰਿਤ ਥਾਵਾਂ ‘ਤੇ ਕਾਫ਼ੀ ਗਿਣਤੀ ਵਿੱਚ ਕੂੜੇਦਾਨ ਰੱਖੇ ਜਾਣ। ਸਫ਼ਾਈ ਵਿਵਸਥਾ ਅਜਿਹੀ ਹੋਵੇ ਕਿ ਪੂਰੇ ਮੇਲਾ ਖੇਤਰ ਵਿੱਚ ਕਿਤੇ ਵੀ ਕੂੜਾ-ਕਰਕਟ ਨਜ਼ਰ ਨਾ ਆਵੇ। ਮੁੱਖ ਮੰਤਰੀ ਨੇ ਕਿਹਾ ਕਿ ਮੇਲੇ ਵਿੱਚ ਸਵੈ-ਸਹਾਇਤਾ ਸਮੂਹਾਂ ਵੱਲੋਂ ਤਿਆਰ ਕੀਤੇ ਸਵਦੇਸ਼ੀ ਉਤਪਾਦਾਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਇਸ ਨਾਲ ਸ਼ਰਧਾਲੂਆਂ ਨੂੰ ਸਥਾਨਕ ਅਤੇ ਸਵਦੇਸ਼ੀ ਉਤਪਾਦਾਂ ਤੋਂ ਜਾਣੂ ਹੋਣ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ‘ਤੇ ਐਲ.ਈ.ਡੀ. ਸਕ੍ਰੀਨਾਂ ਲਗਾਈਆਂ ਜਾਣ, ਤਾਂ ਜੋ ਸ਼ਰਧਾਲੂ ਮੇਲੇ ਦੇ ਮੁੱਖ ਪ੍ਰੋਗਰਾਮਾਂ ਦਾ ਆਨੰਦ ਮਾਣ ਸਕਣ।
ਕਪਾਲਮੋਚਨ ਮੇਲੇ ਦਾ ਵਿਸ਼ੇਸ਼ ਧਾਰਮਿਕ ਅਤੇ ਪੌਰਾਣਿਕ ਮਹੱਤਵ, ਕਈ ਰਾਜਾਂ ਤੋਂ ਪਹੁੰਚਦੇ ਹਨ ਲੱਖਾਂ ਸ਼ਰਧਾਲੂ :
ਮੁੱਖ ਮੰਤਰੀ ਨੇ ਕਿਹਾ ਕਿ ਕੱਤਕ ਦੀ ਪੂਰਨਮਾਸ਼ੀ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਆਯੋਜਿਤ ਹੋਣ ਵਾਲਾ ਇਤਿਹਾਸਕ ਕਪਾਲਮੋਚਨ ਮੇਲਾ ਸ਼ਰਧਾ, ਅਕੀਦਤ ਅਤੇ ਅਧਿਆਤਮਿਕ ਪਰੰਪਰਾਵਾਂ ਦਾ ਮਹੱਤਵਪੂਰਨ ਕੇਂਦਰ ਹੈ। ਇਸ ਮੇਲੇ ਵਿੱਚ ਹਰ ਸਾਲ ਹਰਿਆਣਾ ਤੋਂ ਇਲਾਵਾ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਸਮੇਤ ਵੱਖ-ਵੱਖ ਰਾਜਾਂ ਤੋਂ ਲੱਖਾਂ ਸ਼ਰਧਾਲੂ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਕਪਾਲਮੋਚਨ ਤੀਰਥ ਦਾ ਵਿਸ਼ੇਸ਼ ਪੌਰਾਣਿਕ ਮਹੱਤਵ ਹੈ। ਇੱਥੇ ਸਥਿਤ ਸ਼੍ਰੀ ਕਪਾਲਮੋਚਨ, ਸ਼੍ਰੀ ਰਿਣਮੋਚਨ ਅਤੇ ਸ਼੍ਰੀ ਸੂਰਜਕੁੰਡ ਸਰੋਵਰ ਸ਼ਰਧਾਲੂਆਂ ਦੀ ਡੂੰਘੀ ਅਕੀਦਤ ਦੇ ਕੇਂਦਰ ਹਨ। ਸ਼ਰਧਾਲੂ ਇਹਨਾਂ ਪਵਿੱਤਰ ਸਰੋਵਰਾਂ ਵਿੱਚ ਸ਼ਰਧਾ ਦੀ ਡੁੱਬਕੀ ਲਗਾਉਂਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹਨਾਂ ਸਰੋਵਰਾਂ ਦੀ ਲੋੜੀਂਦੀ ਮੁਰੰਮਤ ਅਤੇ ਸਾਫ਼-ਸਫ਼ਾਈ ਕਰਵਾਈ ਜਾਵੇ ਅਤੇ ਇਸ਼ਨਾਨ ਲਈ ਸਾਫ਼ ਜਲ ਦੀ ਢੁਕਵੀਂ ਵਿਵਸਥਾ ਯਕੀਨੀ ਬਣਾਈ ਜਾਵੇ।
ਮੇਲੇ ਵੱਲ ਜਾਣ ਵਾਲੀਆਂ ਸੜਕਾਂ ਦੀ ਹੋਵੇ ਮੁਰੰਮਤ, ਰੋਸ਼ਨੀ ਦੇ ਪ੍ਰਬੰਧ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਹੋਵੇਗੀ ਨਿਗਰਾਨੀ:
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੇਲੇ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ਦੀ ਲੋੜੀਂਦੀ ਮੁਰੰਮਤ ਸਮਾਂ ਰਹਿੰਦੇ ਪੂਰੀ ਕਰਵਾਈ ਜਾਵੇ। ਸਾਰੇ ਮੁੱਖ ਮਾਰਗਾਂ ‘ਤੇ ਰੋਸ਼ਨੀ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਸੁਰੱਖਿਆ ਦੇ ਲਿਹਾਜ਼ ਨਾਲ ਮਹੱਤਵਪੂਰਨ ਥਾਵਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਤੋਂ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਵੀ ਆਵਾਜਾਈ ਅਤੇ ਟ੍ਰੈਫਿਕ ਦਾ ਸੁਚਾਰੂ ਪ੍ਰਬੰਧ ਕੀਤਾ ਜਾਵੇ। ਮੇਲਾ ਪਰਿਸਰ ਦੇ ਹਰੇਕ ਸੈਕਟਰ ਵਿੱਚ ਵਾਹਨਾਂ ਲਈ ਪਾਰਕਿੰਗ ਦੀ ਵਿਵਸਥਾ ਹੋਵੇ ਅਤੇ ਟ੍ਰੈਫਿਕ ਨੂੰ ਸੁਚਾਰੂ ਬਣਾਈ ਰੱਖਣ ਲਈ ਪ੍ਰਭਾਵਸ਼ਾਲੀ ਇੰਤਜ਼ਾਮ ਕੀਤੇ ਜਾਣ। ਮੁੱਖ ਮੰਤਰੀ ਨੇ ਇਤਿਹਾਸਕ ਅਜਾਇਬ ਘਰ ਦੀ ਦੇਖਭਾਲ ਅਤੇ ਲੋੜੀਂਦੀ ਮੁਰੰਮਤ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸਿਹਤ/ਮੈਡੀਕਲ ਸਹੂਲਤਾਂ ਦੀ ਪਰਿਆਪਤ ਉਪਲਬਧਤਾ ਯਕੀਨੀ ਬਣਾਈ ਜਾਵੇ, ਤਾਂ ਜੋ ਲੋੜ ਪੈਣ ‘ਤੇ ਸ਼ਰਧਾਲੂਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਮਿਲ ਸਕੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਬੰਧਿਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਮੇਲੇ ਨਾਲ ਜੁੜੇ ਹਰੇਕ ਪ੍ਰਬੰਧ ਨੂੰ ਸਮਾਂ ਰਹਿੰਦੇ ਅੰਤਿਮ ਰੂਪ ਦੇਣ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਕਪਾਲਮੋਚਨ ਮੇਲੇ ਦੀ ਇਤਿਹਾਸਕ ਗਰਿਮਾ, ਧਾਰਮਿਕ ਅਕੀਦਤ ਅਤੇ ਸੱਭਿਆਚਾਰਕ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਇਸ ਆਯੋਜਨ ਨੂੰ ਭਵ ਅਤੇ ਸੁਚੱਜਾ ਬਣਾਇਆ ਜਾਵੇ, ਤਾਂ ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਸ਼ਰਧਾਲੂ ਸੁਖਦ ਅਨੁਭਵ ਲੈ ਕੇ ਵਾਪਸ ਮੁੜਨ।
