Homeਪਟਿਆਲਾ ਅਪਡੇਟਪੀਐਸਪੀਸੀਐਲ ਦੇ ਆਫ਼ਿਸਰ ਕਲੱਬ ਵਿਖੇ ਰਵਾਇਤੀ ਰੰਗਾਂ ਨਾਲ ਤੀਆਂ ਦਾ ਤਿਉਹਾਰ ਮਨਾਇਆ

ਪੀਐਸਪੀਸੀਐਲ ਦੇ ਆਫ਼ਿਸਰ ਕਲੱਬ ਵਿਖੇ ਰਵਾਇਤੀ ਰੰਗਾਂ ਨਾਲ ਤੀਆਂ ਦਾ ਤਿਉਹਾਰ ਮਨਾਇਆ

Teej festival celebrated at the PSPCL Officers’ Club with traditional music, cultural performances and festive spirit.

ਪਟਿਆਲਾ 14 ਅਗਸਤ, 2026 (ਜਗਦੇਵ ਰੰਚਨਾ) : ਪੀਐਸਪੀਸੀਐਲ ਦੇ ਪਟਿਆਲਾ ਦੀ ਪਾਵਰ ਕਾਲੋਨੀ ਦੇ ਆਫ਼ਿਸਰ ਕਲੱਬ ਵਿਖੇ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਸਮੇਤ ਵਿਭਾਗ ਦੇ ਅਧਿਕਾਰੀਆਂ ਦੀਆਂ ਪਤਨੀਆਂ ਵੱਲੋਂ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਮਹਿਲਾਵਾਂ ਨੇ ਪੰਜਾਬੀ ਸੱਭਿਆਚਾਰ ਅਤੇ ਰਵਾਇਤੀ ਰੰਗਾਂ ਨਾਲ ਤੀਆਂ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਸਮਾਗਮ ਦੌਰਾਨ ਮਹਿਲਾਵਾਂ ਨੇ ਪੰਜਾਬੀ ਲੋਕ ਗੀਤਾਂ, ਗਿੱਧੇ ਅਤੇ ਹੋਰ ਮਨੋਰੰਜਕ ਗਤੀਵਿਧੀਆਂ ਦਾ ਆਨੰਦ ਮਾਣਿਆ। ਤੀਆਂ ਦੇ ਰਵਾਇਤੀ ਪਹਿਰਾਵਿਆਂ ਅਤੇ ਸਜਾਵਟ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਮਹਿਲਾਵਾਂ ਨੇ ਆਪਸੀ ਮਿਲਵਰਤਣ, ਭਾਈਚਾਰਕ ਸਾਂਝ ਅਤੇ ਪੰਜਾਬੀ ਵਿਰਸੇ ਨਾਲ ਜੁੜੀਆਂ ਯਾਦਾਂ ਨੂੰ ਤਾਜ਼ਾ ਕੀਤਾ। ਇਸ ਮੌਕੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਬਲਜੀਤ ਕੌਰ, ਹਰਲੀਨ ਕੌਰ ਬਰਾੜ ਤੇ ਪੂਨਮ ਸੂਦ ਨੇ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਦਾ ਅਹਿਮ ਤਿਉਹਾਰ ਹੈ, ਜੋ ਮਹਿਲਾਵਾਂ ਨੂੰ ਇਕੱਠੇ ਹੋ ਕੇ ਖੁਸ਼ੀਆਂ ਮਨਾਉਣ ਅਤੇ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦਾ ਹੈ। ਉਹਨਾਂ ਸਮਾਗਮ ਦੇ ਅੰਤ ਵਿੱਚ ਸਾਰਿਆਂ ਵਲੋਂ ਤੀਆਂ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਦਾ ਸੰਦੇਸ਼ ਦਿੱਤਾ।

 

RELATED ARTICLES
- Advertisment -
Google search engine
Google search engine
Google search engine

Most Popular

Recent Comments