Homeਪੰਜਾਬ17 ਅਗਸਤ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਪਹੁੰਚੇਗੀ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ

17 ਅਗਸਤ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਪਹੁੰਚੇਗੀ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ

Khedan Watan Punjab Diyan 2026 Torch Relay to Reach Fatehgarh Sahib on August 17

 ਫਤਹਿਗੜ੍ਹ ਸਾਹਿਬ , 14 ਅਗਸਤ, 2026 (ਹਰਸ਼ਪ੍ਰੀਤ ਕੌਰ) : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬਲਾਕ ਪੱਧਰੀ,ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਵਿੱਚ ਬਲਾਕ ਪੱਧਰੀ ਖੇਡਾਂ ਦੇ ਮੁਕਾਬਲੇ ਮਿਤੀ 03.ਸਤੰਬਰ ਤੋਂ 15 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਮੁਕਾਬਲੇ 20 ਸਤੰਬਰ ਤੋਂ 30 ਸਤੰਬਰ ਤੱਕ ਅਤੇ ਰਾਜ ਪੱਧਰੀ ਖੇਡਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਛੋਟੇ ਬੱਚੇ ਤੋਂ ਲੈ ਕੇ ਬਜ਼ੁਰਗ ਵੀ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਖੇਡਾਂ ਦੀ ਸ਼ੁਰੂਆਤ ਤੋਂ ਪਹਿਲਾਂ 12 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਤੋਂ ਟਾਰਚ ਰਿਲੇਅ ਆਯੋਜਿਤ ਕੀਤੀ ਗਈ ਹੈ ਅਤੇ ਜ਼ਿਲ੍ਹਾ ਮਾਨਸਾ, ਬਰਨਾਲਾ, ਲੁਧਿਆਣਾ, ਮਲੇਰਕੋਟਲਾ ਅਤੇ ਜ਼ਿਲ੍ਹਾ ਪਟਿਆਲਾ ਤੋਂ ਹੁੰਦੀ ਹੋਈ 17 ਅਗਸਤ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਸਾਹਿਬ ਪੁੱਜੇਗੀ।

ਉਨ੍ਹਾਂ ਦੱਸਿਆ ਕਿ ਇਹ ਖੇਡਾਂ ਅੰਡਰ-14, ਅੰਡਰ-17, ਅੰਡਰ-21, 21 ਤੋਂ 30, 31 ਤੋਂ 40, 41 ਤੋਂ 50, 51 ਤੋਂ 60, 61 ਤੋਂ 70 ਅਤੇ 70 ਤੋਂ ਉਪਰ ਉਮਰ ਵਰਗਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਅੰਡਰ-14 ਜੂਨੀਅਰ ਵਰਗ ਲਈ ਜਨਮ ਮਿਤੀ 01.01.2013 ਨੂੰ ਅਤੇ ਇਸ ਤੋਂ ਬਾਅਦ ਦਾ ਜਨਮ, ਅੰ-17 ਜੂਨੀਅਰ ਵਰਗ (ਮਿਤੀ 01.01.2010 ਨੂੰ ਅਤੇ 01.01.2010 ਤੋਂ 31.12.2012 ਤੱਕ, ਅੰਡਰ-21 ਜੂਨੀਅਰ ਵਰਗ ( ਮਿਤੀ 01.01.2006 ਨੂੰ ਅਤੇ ਮਿਤੀ 01.01.2006 ਤੋਂ 31.12.2009 ਤੱਕ),  21 ਤੋਂ 30 ਸੀਨੀਅਰ ਵਰਗ (ਮਿਤੀ 01.01.1996 ਤੋਂ 31.12.2005 ਤੱਕ, 31-40 ਸੀਨੀਅਰ ਵਰਗ ਮਿਤੀ 01.01.1986 ਤੋਂ 31.12.1995 ਤੱਕ, 41 ਤੋਂ 50 ਵੈਟਰਨ ਵਰਗ 01.01.1976 ਤੋਂ 31.12.1985 ਤੱਕ, 51 ਤੋਂ 60 ਵੈਟਰਨ ਵਰਗ (ਮਿਤੀ 01.01.1966 ਤੋਂ 31.12.1975 ਤੱਕ), 61 ਤੋਂ 70 ਵੈਟਰਨ ਵਰਗ (ਮਿਤੀ 01.01.1956 ਤੋਂ 31.12.1965 ਤੱਕ), 70 ਸਾਲ ਤੋਂ ਉੱਪਰ ਵੈਟਰਨ ਵਰਗ (ਮਿਤੀ 31.12.1955 ਜਾਂ ਉਸ ਤੋਂ ਪਹਿਲੇ ਵਾਲਾ ਹੋਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ  ਬਲਾਕ ਪੱਧਰੀ ਖੇਡਾਂ ਵਿੱਚ ਐਥਲੈਟਿਕਸ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਇਲ), ਫੁੱਟਬਾਲ, ਵਾਲੀਬਾਲ (ਸਮੈਸ਼ਿੰਗ) ਅਤੇ ਵਾਲੀਬਾਲ (ਸ਼ੂਟਿੰਗ ) ਅਤੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਐਥਲੈਟਿਕਸ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਇਲ), ਫੁੱਟਬਾਲ, ਵਾਲੀਬਾਲ (ਸਮੈਸ਼ਿੰਗ) ਅਤੇ ਵਾਲੀਬਾਲ (ਸ਼ੂਟਿੰਗ ), ਹੈਂਡਬਾਲ, ਸਾਫਟਬਾਲ, ਜੂਡੋ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਿਟਬਾਲ, ਪਾਵਰਲਿਫਟਿੰਗ, ਲਾਅਨਟੈਨਿਸ, ਰੈਸਲਿੰਗ, ਸਵੀਮਿੰਗ, ਬਾਕਸਿੰਗ, ਟੇਬਲ ਟੈਨਿਸ, ਵੇਟ ਲਿਫਟਿੰਗ, ਚੈੱਸ, ਸ਼ੂਟਿੰਗ, ਫੈਨਸਿੰਗ, ਰੋਲਰ ਸਕੇਟਿੰਗ ਅਤੇ ਆਰਚਰੀ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ।

RELATED ARTICLES
- Advertisment -
Google search engine
Google search engine
Google search engine

Most Popular

Recent Comments